Congress ਨੇ ਔਰਤਾਂ ਦੇ ਬਕਾਇਆ 48 ਹਜ਼ਾਰ ਦੀ ਮੰਗ ਨੂੰ ਲੈ ਕੇ ਕੀਤਾ ਰੋਸ਼ ਪ੍ਰਦਰਸ਼ਨ, ਰਾਜਾ ਵੜਿੰਗ ਦੀ ਬੇਟੀ ਸਮੇਤ ਪੁਲਿਸ ਨੇ ਮਹਿਲਾਵਾਂ ਨੁੰ ਹਿਰਾਸਤ ‘ਚ ਲਿਆ

Chandigarh News: ਪੰਜਾਬ ਸਰਕਾਰ ਵੱਲੋਂ ਅੱਜ ਐਤਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਬਜ਼ਟ ਸੈਸ਼ਨ ਵਿਚ ਔਰਤਾਂ ਲਈ ਕੀਤੇ 1000 ਰੁਪਏ ਦੇ ਮਾਸਿਕ ਭੱਤੇ ਦੇ ਐਲਾਨ ਦੌਰਾਨ ਬਕਾਇਆ ਰਹਿੰਦੇ 4 ਸਾਲਾਂ ਦੇ 48 ਹਜ਼ਾਰ ਰੁਪਏ ਦੇਣ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਨਜਦੀਕ ਪੁੱਜੀਆਂ ਮਹਿਲਾ ਕਾਗਰਸ ਦੀਆਂ ਵਰਕਰਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧੀ ਏਕਮ ਸਮੇਤ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਜਿਸਤੋਂ ਬਾਅਦ ਕਾਂਗਰਸੀਆਂ ਨੇ ਸਖ਼ਤ ਰੋਸ਼ ਪ੍ਰਗਟ ਕੀਤਾ। ਇਸ ਮੌਕੇ ਇੰਨ੍ਹਾਂ ਮਹਿਲਾ ਕਾਂਗਰਸ ਵਰਕਰਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਆਖਰੀ ਸਾਲ ਦੇ ਬਜ਼ਟ ਵਿਚ ਔਰਤਾਂ ਨੁੰ 1000 ਰੁਪਏ ਦੇਣ ਦਾ ਐਲਾਨ ਕਰਕੇ ਗੁੰਮਰਾਹ ਕੀਤਾ ਜਾ ਰਿਹਾ, ਜਦਕਿ ਆਪਣੇ ਚੋਣ ਵਾਅਦੇ ਮੁਤਾਬਕ ਪਿਛਲੇ 4 ਸਾਲ ਦੇ ਬਕਾਏ ਵਜੋਂ ਬਣਦੇ 48,000 ਰੁਪਏ ਵੀ ਦਿੱਤੇ ਜਾਣ। ਉਧਰ, ਆਪਣੀ ਧੀ ਅਤੇ ਹੋਰ ਔਰਤਾਂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਅੱਜ ਜਦੋਂ ਪੂਰੀ ਦੁਨੀਆ ਮਹਿਲਾ ਦਿਵਸ ਮਨਾ ਰਹੀ ਹੈ ਤਾਂ ਪੰਜਾਬ ਸਰਕਾਰ ਆਪਣਾ ਹੱਕ ਮੰਗ ਰਹੀਆਂ ਧੀਆਂ ਨੂੰ ਜੇਲ੍ਹਾਂ ਵਿੱਚ ਡੱਕ ਰਹੀ ਹੈ।ਉਨ੍ਹਾਂ ਪੰਜਾਬ ਸਰਕਾਰ ‘ਤੇ ਔਰਤਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ। ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਸਰਕਾਰ ਨੂੰ ਇਸ ਮੰਗ ਨੁੰ ਪੂਰਾ ਕਰਨ ਲਈ ਹਰ ਥਾਂ ਘੇਰੇਗੀ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਮਿਸ਼ਨ ਪ੍ਰਗਤੀ:ਡੀ.ਆਈ.ਜੀ ਬਠਿੰਡਾ ਰੇਂਜ ਨੇ ਮੁਕਾਬਲੇ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਨੁਕਤੇ ਕੀਤੇ ਨੌਜਵਾਨਾਂ ਨਾਲ ਸਾਂਝੇ

ਬੱਚੇਦਾਨੀ ਦੇ ਮੂੰਹ ਦਾ ਕੈਂਸਰ ਬਣਦਾ ਹੈ ਮੌਤ ਦਾ ਕਾਰਨ: ਡਾ: ਧੀਰਾ ਗੁਪਤਾ

Leave a Reply

Your email address will not be published. Required fields are marked *