Bathinda News: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਦੌਰਾਨ ਐਸੀ ਵਰਗ ‘ਤੇ ਜਬਰ ਵਧਿਆ:ਗੁਰਪ੍ਰੀਤ ਜੀਪੀ

👉ਆਪ ਆਗੂਆਂ ਨੇ ਚੀਫ ਜਸਟਿਸ ਆਫ ਇੰਡੀਆ ਉੱਪਰ ਜੁੱਤੀ ਸੁੱਟਣ ਦੇ ਯਤਨਾਂ ਦੀ ਨਿੰਦਾ
Bathinda News:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਦੌਰਾਨ ਐਸ ਸੀ ਵਰਗ ਉੱਪਰ ਜਬਰ ਜੁਲਮ ਵਧਿਆ ਹੋਇਆ। ਇਹ ਦੋਸ਼ ਆਮ ਆਦਮੀ ਪਾਰਟੀ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਅਤੇ ਬੱਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਭੁੱਚੋ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਲਾਏ। ਸੁਪਰੀਮ ਕੋਰਟ ਦੇ ਚੀਫ ਜਸਟਿਸ ਉੱਪਰ ਜੁੱਤੀ ਸੁੱਟਣ ਦੇ ਯਤਨਾਂ ਦੀ ਨਿੰਦਾ ਕਰਦਿਆਂ ਆਪ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਜੇ ਤਕ ਦੇਸ਼ ਦੇ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਦਾ ਕੋਈ ਵੀ ਬਿਆਨ ਤਕ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਐਨੀ ਮੰਦਭਾਗੀ ਘਟਨਾ ਵਾਪਰਨ ਦੇ ਬਾਵਜੂਦ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਇਸ ਦੀ ਨਿੰਦਾ ਤਕ ਨਹੀਂ ਕੀਤੀ। ਇਸ ਗੱਲ ਤੋਂ ਸਾਫ਼ ਪਤਾ ਲੱਗਦਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦਲਿਤ ਵਿਰੋਧੀ ਸਰਕਾਰ ਹੈ।

ਇਹ ਵੀ ਪੜ੍ਹੋ Varinder Ghuman Death; ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦਾ ਮਾਮਲਾ ਗਰਮਾਇਆ; ਅੰਤਿਮ ਸੰਸਕਾਰ ਅੱਜ

ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਹੀ ਐਸਸੀ ਵਰਗ ਨਾਲ ਵਿਤਕਰਾ ਕਰਦੀ ਆ ਰਹੀ ਹੈ। ਆਪ ਦੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਐਸਸੀ ਵਰਗ ਨੂੰ ਮਾਣ ਸਤਿਕਾਰ ਦਿੱਤਾ ਹੈ। ਆਪ ਸਰਕਾਰ ਵਿੱਚ ਐਸੀ ਵਰਗ ਦੇ ਕੈਬਨਿਟ ਮੰਤਰੀ ਬਣਾਏ ਗਏ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ 57,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਜਿਹੜਾ ਕਿ ਹੁਣ ਤਕ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਜ਼ਿਕਰਯੋਗ ਕੰਮ ਕੀਤਾ ਗਿਆ ਹੈ ਜਿਹੜਾ ਕਿ ਅੱਜ ਤਕ ਦੀਆਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਨਵੇਂ ਨਵੇਂ ਹਸਪਤਾਲ ਅਤੇ ਸਕੂਲ ਬਣ ਰਹੇ ਹਨ।

ਇਹ ਵੀ ਪੜ੍ਹੋ Punjabi Singer Rajveer Jawanda ਦੇ ਫੁੱਲ ਚੁਗੇ, ਕਨਵਰ ਗਰੇਵਾਲ ਤੇ ਕੁਲਵਿੰਦਰ ਬਿੱਲਾ ਵੀ ਪੁੱਜੇ

ਆਗੂਆਂ ਨੇ ਕਿਹਾ ਕਿ ਨੌਜਵਾਨਾਂ ਦੀਆਂ ਰੁਚੀਆਂ ਨੂੰ ਉਸਾਰੂ ਪਾਸੇ ਲਾਉਣ ਲਈ ਸੂਬੇ ਅੰਦਰ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਮੰਨਿਆ ਕਿ ਭਾਵੇਂ ਨਸ਼ਾ ਪੂਰੀ ਤਰ੍ਹਾਂ ਬੰਦ ਨਹੀਂ ਹੋਇਆ ਪਰ ਫਿਰ ਵੀ ਇਸ ਲਈ ਸਪਲਾਈ ਲਾਈਨ ਇਕ ਵਾਰ ਪੁਲਿਸ ਨੇ ਤੋੜ ਦਿੱਤੀ ਹੈ ਅਤੇ ਅਨੇਕਾਂ ਸਮਗਲਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਨਸ਼ਿਆਂ ਨੂੰ ਖਤਮ ਕਰਨ ਲਈ ਕਾਫੀ ਸਹਾਈ ਹੋਣਗੇ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ 600 ਯੂਨਿਟ ਬਿਜਲੀ ਮੁਫਤ ਦੇ ਰਹੀ ਹੈ ਜਿਸ ਦਾ ਲੋਕਾਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮਹਿਲਾਵਾਂ ਨੂੰ ਜਲਦੀ ਹੀ ਆਪ ਸਰਕਾਰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ।

ਇਹ ਵੀ ਪੜ੍ਹੋ MLA ਨੂੰ ਝਟਕਾ, ਅਦਾਲਤ ਨੇ ਰੱਦ ਕੀਤੀ ਅਗਾਉਂ ਜਮਾਨਤ ਦੀ ਅਰਜ਼ੀ ਰੱਦ

ਆਗੂਆਂ ਨੇ ਕਿਹਾ ਕਿ ਸਰਕਾਰ ਇਕ ਇਕ ਕਰਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ ਸੀ ਵਿੰਗ ਦੇ ਮਾਲਵਾ ਵੈਸਟ ਜੋਨ ਦੇ ਇੰਚਾਰਜ ਗੁਰਜੰਟ ਸਿੰਘ ਸਿਵੀਆ ਅਤੇ ਹਰਚਰਨ ਸਿੰਘ ਥੇੜ੍ਹੀ, ਕਿਸਾਨ ਵਿੰਗ ਦੇ ਸੂਬਾ ਸੈਕਟਰੀ ਤੇ ਇੰਚਾਰਜ਼ ਮਾਲਵਾ ਵੈਸਟ ਜ਼ੋਨ ਪਰਮਜੀਤ ਸਿੰਘ ਕੋਟਫੱਤਾ, ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਲਹਿਰਾ, ਜਿਲ੍ਹਾ ਮੀਡੀਆ ਇਨਚਾਰਜ ਬਲਕਾਰ ਸਿੰਘ ਭੋਖੜਾ, ਨਸ਼ਾ ਮੁਕਤੀ ਮੋਰਚੇ ਦੇ ਜਿਲ੍ਹਾ ਕੋਆਰਡੀਨੇਟਰ ਗੁਰਸੇਵਕ ਸਿੰਘ ਬਾਂਡੀ, ਜਿਲ੍ਹਾ ਮੀਡੀਆ ਸੈਕਟਰੀ ਰਿਪਨਦੀਪ ਸਿੰਘ ਸਿੱਧੂ ਅਤੇ ਹੋਰ ਆਪ ਵਰਕਰ ਹਾਜ਼ਰ ਸਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Varinder Ghuman Death; ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦਾ ਮਾਮਲਾ ਗਰਮਾਇਆ; ਅੰਤਿਮ ਸੰਸਕਾਰ ਅੱਜ

Sri Muktsar Sahib Police ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਚਲਾਇਆ ਗਿਆ ਵਿਸ਼ੇਸ਼ ਸਰਚ ਅਭਿਆਨ

Leave a Reply

Your email address will not be published. Required fields are marked *