ਪਟਵਾਰੀ/ਕਾਨੂਗੋ ਐਸੋਸੀਏਸ਼ਨ ਵੱਲੋਂ ਜਾਇਜ਼ ਮੰਗਾਂ ਮਨਵਾਉਣ ਲਈ ਚੱਲ ਰਹੇ ਮੁਲਾਜ਼ਮ ਸੰਘਰਸ਼ ਵਿੱਚ ਡੱਟਵਾਂ ਸਾਥ ਦੇਣ ਦਾ ਐਲਾਨ

Bathinda News: ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਕਾਇਆ ਡੀ.ਏ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਮੌਜੂਦਾ ਸਰਕਾਰ ਵੱਲੋਂ ਅਣਗੋਲਿਆ ਕਰਨ ‘ਤੇ ਰੋਸ਼ ਪ੍ਰਗਟ ਕਰਦਿਆਂ ਪਟਵਾਰੀ/ਕਾਨੂਗੋ ਐਸੋਸੀਏਸ਼ਨ ਵੱਲੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਵਿੱਚ ਡੱਟਵਾਂ ਸਾਥ ਦੇਣ ਦਾ ਐਲਾਨ ਕੀਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿਚ ਐੋਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ,ਪ੍ਰੰਤੂ ਪਿੱਛਲੇ ਚਾਰ ਸਾਲਾਂ ਵਿੱਚ ਮੁਲਾਜ਼ਮਾ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਸੇਵਾਮੁਕਤ ਅਤੇ ਸੇਵਾ ਕਰ ਰਹੇ ਮੁਲਾਜ਼ਮਾਂ ਨੂੰ ਡੰਡੇ ਦੇ ਜੋਰ ਨਾਲ ਦਬਾਇਆ ਜਾ ਰਿਹਾ।

ਇਹ ਵੀ ਪੜ੍ਹੋ Moga Police ਵੱਲੋਂ ਇੱਕ ਸਮੱਗਲਰ ਕਾਬੂ, 6 ਗ੍ਰਾਮ ਹੈਰੋਇਨ ਅਤੇ 40 ਗੋਲੀਆਂ ਬਰਾਮਦ

ਐਸੋਸੀਏਸ਼ਨ ਦੇ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਸੱਤ ਲੱਖ ਮੁਲਾਜ਼ਮ ਅਤੇ ਪੈਨਸ਼ਨਰ ਜੇਕਰ ਸਰਕਾਰ ਬਣਾ ਸਕਦੇ ਹਨ ਤਾਂ ਇਸਦਾ ਵਿਰੋਧ ਵੀ ਕਰ ਸਕਦੇ ਹਨ।ਪੰਜਾਬ ਸਰਕਾਰ ਦੇ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾ ‘ਤੇ ਕੀਤੇ ਅਣਮਨੁੱਖੀ ਤਸ਼ੱਦਦ ਦੀ ਨਿਖੇਧੀ ਕਰਦਿਆਂ ਐਸੋਸੀਏਸ਼ਨ ਆਗੂਆਂ ਨੇ ਕਿਹਾ ਕਿ ਇਸਦਾ ਹਿਸਾਬ ਸਰਕਾਰ ਨੂੰ ਦੇਣਾ ਪਵੇਗਾ। ਉਨ੍ਹਾ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਇਨ੍ਹਾ ਨੇ ਆਪਣੀ ਹੀ ਰੀੜ੍ਹ ਦੀ ਹੱਡੀ ਤੇ ਵਾਰ ਕੀਤਾ ਹੈ।

ਇਹ ਵੀ ਪੜ੍ਹੋ ਮਿਸ਼ਨ ਪ੍ਰਗਤੀ:ਡੀ.ਆਈ.ਜੀ ਬਠਿੰਡਾ ਰੇਂਜ ਨੇ ਮੁਕਾਬਲੇ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਨੁਕਤੇ ਕੀਤੇ ਨੌਜਵਾਨਾਂ ਨਾਲ ਸਾਂਝੇ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਕਾਇਆ ਡੀ.ਏ ਕਿਸ਼ਤਾਂ, ਪੇਅ ਕਮਿਸ਼ਨ ਵਿੱਚ ਸੋਧ,ਮਲਾਜ਼ਮ ਪੱਤਰ ਵਾਪਿਸ ਲੈਣ ਆਦਿ ਦੀਆਂ ਜਾਇਜ਼ ਮੰਗਾਂ ਲਈ ਪਟਵਾਰੀ/ਕਾਨੂੰਗੋ ਐਸੋਸੀਏਸ਼ਨ ਪੰਜਾਬ ਇਕਾਈ ਬਠਿੰਡਾ ਨੇ ਮਤਾ ਪ੍ਰਵਾਨ ਕਰਕੇ ਅਹਿਦ ਕੀਤਾ ਹੈ ਕਿ ਸਰਕਾਰ ਤੋਂ ਜਾਇਜ਼ ਮੰਗਾਂ ਮਨਵਾਉਣ ਲਈ ਚੱਲ ਰਹੇ ਮੁਲਾਜ਼ਮ ਸੰਘਰਸ਼ ਵਿੱਚ ਡੱਟਵਾਂ ਸਾਥ ਦਿੱਤਾ ਜਾਵੇਗਾ। ਇਸ ਮੌਕੇ ਪਟਵਾਰੀ/ਕਾਨੂੰਗੋ ਐਸੋਸੀਏਸ਼ਨ ਪੰਜਾਬ ਬਠਿੰਡਾ ਦੇ ਜਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਪੱਕਾ,ਜਨਰਲ ਸਕੱਤਰ ਬਲੌਰ ਸਿੰਘ,ਗੁਰਬਚਨ ਸਿੰਘ ਮਲੂਕਾ,ਗੁਰਚਰਨ ਸਿੰਘ, ਰਾਮ ਸਿੰਘ,ਦਰਸ਼ਨ ਸਿੰਘ, ਸੁਖਦੇਵ ਸਿੰਘ ਆਦਿ ਮੌਜੂਦ ਸਨ।

 

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

DAV College Bathinda ਵੱਲੋਂ ਆਯੋਜਿਤ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਕ੍ਰਿਕਟ ਟੂਰਨਾਮੈਂਟ ਤੀਜਾ ਦਿਨ

ਸਰਸ ਮੇਲੇ ਦੀ ਦੂਜੀ ਸ਼ਾਮ ਗੁਰਦਾਸ ਮਾਨ ਦੇ ਨਾਮ

Leave a Reply

Your email address will not be published. Required fields are marked *