Mansa News:ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਯੋਗ ਅਗਵਾਈ ਹੇਠ ਮਾਨਸਾ ਦੀ ਅਨਾਜ ਮੰਡੀ ਵਿੱਚ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬਜ਼ੁਰਗਾਂ ਦੇ ਸਟੇਟ ਐਕਸ਼ਨ ਪਲਾਨ 2025- 26 ਅਧੀਨ ਰਾਜ ਪੱਧਰੀ ਡਾਂਸ, ਆਰਟ ਅਤੇ ਥਰੈਪੀ ਪ੍ਰੋਗਰਾਮ ਤੋਂ ਇਲਾਵਾ ਹੋਰ ਵੀ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਸਰਸ ਮੇਲੇ ਦੌਰਾਨ ਬਜ਼ੁਰਗਾਂ ਦੀ ਸਰਗਰਮ ਭਾਗੀਦਾਰੀ ਨੇ ਮੇਲੇ ਦੇ ਰੰਗਾਂ ਨੂੰ ਹੋਰ ਵੀ ਗੂੜ੍ਹਾ ਕਰ ਦਿੱਤਾ। ਮੇਲੇ ਦੇ ਮੁੱਖ ਮੰਚ ਉੱਤੇ ਜਦੋਂ ਬਜ਼ੁਰਗਾਂ ਦੀ ਟੀਮ ਨੇ ਰਵਾਇਤੀ ਮਲਵਈ ਗਿੱਧਾ ਪੇਸ਼ ਕੀਤਾ, ਤਾਂ ਪੰਡਾਲ ਤਾੜੀਆਂ ਨਾਲ ਗੂੰਜ ਉੱਠਿਆ। ਬਜ਼ੁਰਗਾਂ ਦੇ ਇਸ ਉਤਸ਼ਾਹ ਨੂੰ ਦੇਖਦਿਆਂ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਨਵਜੋਤ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ।ਸਿਆਸੀ ਅਤੇ ਪ੍ਰਸ਼ਾਸਨਿਕ ਸ਼ਖਸੀਅਤਾਂ ਨੇ ਬਜ਼ੁਰਗਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਮਲਵਈ ਗਿੱਧੇ ਦੀ ਟੀਮ ਅਤੇ ਸੀਨੀਅਰ ਸਿਟੀਜ਼ਨਾਂ ਨਾਲ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ।ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਸਾਡੇ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ। ਸਰਸ ਮੇਲੇ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਯਕੀਨੀ ਬਣਾਉਣਾ ਸਾਡੀ ਪਹਿਲ ਹੈ।ਇਹ ਮੇਲਾ ਸਿਰਫ਼ ਮਨੋਰੰਜਨ ਤੱਕ ਸੀਮਤ ਨਹੀਂ ਹੈ, ਸਗੋਂ ਬਜ਼ੁਰਗਾਂ ਨੂੰ ਆਤਮ-ਨਿਰਭਰ ਬਣਾਉਣ ਦਾ ਜ਼ਰੀਆ ਵੀ ਬਣਿਆ ਹੈ। ਸੀਨੀਅਰ ਨਾਗਰਿਕ ਸਵੈ-ਸਹਾਇਤਾ ਸਮੂਹਾਂ ਰਾਹੀਂ ਵੀ ਕਾਰਜਸ਼ੀਲ ਹਨ, ਜਿਨ੍ਹਾਂ ਵੱਲੋਂ ਤਿਆਰ ਕੀਤੇ ਸਮਾਨ ਦੇ ਵਿਸ਼ੇਸ਼ ਸਟਾਲ ਲਗਾਏ ਗਏ ਹਨ। ਇਸ ਤੋਂ ਇਲਾਵਾ ਬੈਂਕਾਂ ਵੱਲੋਂ ਲਗਾਏ ਵਿਸ਼ੇਸ਼ ਸਟਾਲਾਂ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਕਰਜ਼ਾ ਸਕੀਮਾਂ ਅਤੇ ਵਿੱਤੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਬਜ਼ੁਰਗਾਂ ਦੀ ਸਿਹਤ ਜਾਂਚ ਲਈ ਮੌਕੇ ‘ਤੇ ਹੀ ਮੈਡੀਕਲ ਕੈਂਪ ਅਤੇ ਡਾਕਟਰੀ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਸਰਸ ਮੇਲੇ ਦੀ ਦੂਜੀ ਸ਼ਾਮ ਗੁਰਦਾਸ ਮਾਨ ਦੇ ਨਾਮ
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
