ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ

Bathinda News:ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਤੋਂ ਵਿਧਾਇਕ ਸ੍ਰੀ ਜਗਰੂਪ ਸਿੰਘ ਗਿੱਲ ਨੇ ਕਸ਼ੋਰੀ ਰਾਮ ਰੋਡ, ਨੇੜੇ ਕਬੀਰ ਧਰਮਸ਼ਾਲਾ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਨਿਵਾਸੀਆਂ ਨੂੰ ਪੰਜਾਬ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ। ਲੋਕ ਆਪਣੀ ਆਸਥਾ ਅਨੁਸਾਰ ਤੀਰਥ ਯਾਤਰਾ ਕਰਕੇ ਸਰਕਾਰ ਦੀ ਇਸ ਲੋਕ ਹਿਤੈਸ਼ੀ ਯੋਜਨਾ ਨੂੰ ਚੰਗਾ ਹੁੰਗਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ ਸਹਿਣ ਅਤੇ ਖਾਣ ਪੀਣ ਦਾ ਮਿਆਰੀ ਪ੍ਰਬੰਧ ਕੀਤਾ ਹੋਇਆ ਹੈ।ਇਸੇ ਤਰ੍ਹਾਂ ਹੀ ਬਠਿੰਡਾ (ਦਿਹਾਤੀ) ਦੇ ਪਿੰਡ ਕਰਮਗੜ੍ਹ ਸਤਰਾਂ, ਹਲਕਾ ਭੁੱਚੋ ਦੇ ਪਿੰਡ ਮਹਿਮਾ ਸਰਕਾਰੀ, ਹਲਕਾ ਰਾਮਪੁਰਾ ਫੂਲ ਦੇ ਪਿੰਡ ਸਿਰੀਏਵਾਲਾ, ਹਲਕਾ ਮੌੜ ਦੇ ਪਿੰਡ ਕੋਟੜਾ ਕੌੜਾ ਅਤੇ ਤਲਵੰਡੀ ਸਾਬੋ ਦੇ ਪਿੰਡ ਤਰਖਾਣ ਵਾਲਾ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ ਕੀਤੀਆਂ ਗਈਆਂ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

DAV College Bathinda ਦੇ ਬੀ.ਐਸ.ਸੀ. (ਮੈਡੀਕਲ) ਅਤੇ (ਨਾਨ-ਮੈਡੀਕਲ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

Bathinda ‘ਚ ਕਾਂਗਰਸ ਨੇ ਕੀਤਾ ਰੋਸ਼ ਪ੍ਰਦਰਸ਼ਨ, ਸਰਕਾਰ ‘ਤੇ ਲਾਏ ਵਾਅਦਾ ਖਿਲਾਫੀ ਦੇ “ਦੋਸ਼”

Leave a Reply

Your email address will not be published. Required fields are marked *