Bathinda ‘ਚ ਕਾਂਗਰਸ ਨੇ ਕੀਤਾ ਰੋਸ਼ ਪ੍ਰਦਰਸ਼ਨ, ਸਰਕਾਰ ‘ਤੇ ਲਾਏ ਵਾਅਦਾ ਖਿਲਾਫੀ ਦੇ “ਦੋਸ਼”

Bathinda News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ‘ਤੇ ਜਿਲ੍ਹਾ ਕਾਂਗਰਸ ਬਠਿੰਡਾ ਵੱਲੋਂ ਅੱਜ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਅੱਗੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀਆਂ ਨੇ ਮੰਗ ਕੀਤੀ ਕਿ ਮਹਿਲਾਵਾਂ ਦਾ 4 ਸਾਲ ਦਾ ਬਕਾਇਆ 48 ਹਜਾਰ ਵੀ ਦਿੱਤਾ ਜਾਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ, ਮਹਿਲਾ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ ਰਾਜਨ ਗਰਗ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਵੇਲੇ ਮਹਿਲਾਵਾਂ ਨੂੰ 1-1 ਹਜਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਦਿੱਤੀ ਗਈ ਸੀ ਪਰ ਹੁਣ 4 ਸਾਲ ਦਾ ਬਣਦਾ ਬਕਾਇਆ 48 ਹਜਾਰ ਖਾਤਿਆਂ ਵਿੱਚ ਨਹੀਂ ਪਾਇਆ ਗਿਆ ਅਤੇ ਮਹਿਲਾਵਾਂ ਨੂੰ ਵੱਡਾ ਧੋਖਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਹੁਣ ਇਸ ਸਰਕਾਰ ਨੇ ਆਖਰੀ ਬਜਟ ਵਿੱਚ ਗਰੰਟੀ ਦਾ ਐਲਾਨ ਕਰਕੇ ਚੋਣ ਵਰੇ ਨੂੰ ਦੇਖਦਿਆਂ ਪੰਜਾਬੀਆਂ ਨੂੰ ਗੁਮਰਾਹ ਕਰਨ ਦੀ ਸਿਆਸਤ ਖੇਡੀ ਗਈ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀ ਭਾਂਤ ਜਾਣੂ ਹਨ। ਉਹਨਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਹੱਥ ਮਜਬੂਤ ਕੀਤੇ ਜਾਣ ਤਾਂ ਜੋ ਮੁੜ ਪੰਜਾਬ ਵਿੱਚ ਅਮਨ ਸ਼ਾਂਤੀ ਭਾਈਚਾਰਕ ਸਾਂਝ ਮਜਬੂਤ ਬਣਾਈ ਜਾਵੇ ਅਤੇ ਲੋਕਾਂ ਨੂੰ ਹਰ ਸਹੂਲਤ ਮੁਹਈਆ ਕਰਵਾਈ ਜਾਵੇ ਕਿਉਂਕਿ ਮਾਨ ਸਰਕਾਰ ਦਾ ਜਨਾਜਾ ਨਿਕਲ ਚੁੱਕਿਆ ਹੈ ਤੇ ਕਰਜ਼ਾ ਲੈਕੇ ਸਰਕਾਰ ਚਲਾਈ ਜਾ ਰਹੀ ਹੈ। ਇਸ ਮੌਕੇ ਜ਼ਿਲਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ,ਜ਼ਿਲ੍ਾ ਪ੍ਰਧਾਨ ਮਹਿਲਾ ਕਾਂਗਰਸ ਰਮੇਸ਼ ਰਾਣੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜਰਨਲ ਸਕੱਤਰ ਵਕੀਲ ਅਮਨਦੀਪ ਕੌਰ ਬਾਜਵਾ, ਅੰਮ੍ਰਿਤਾ ਗਿੱਲ, ਜਸਵੀਰ ਕੌਰ, ਸੋਨੀਆ ਰਾਣੀ, ਗੁਰਦੀਪ ਕੌਰ, ਬਲਜੀਤ ਕੌਰ, ਮਮਤਾ ਰਾਣੀ ਕੌਂਸਲਰ, ਜਸਵੀਰ ਕੌਰ, ਸੁਖਦੇਵ ਸਿੰਘ ਸੁੱਖਾ ਐਮਸੀ, ਹਰਵਿੰਦਰ ਸਿੰਘ ਲੱਡੂ, ਸੁਨੀਲ ਕੁਮਾਰ ਚੇਅਰਮੈਨ, ਬਲਵੀਰ ਸਿੰਘ ਯੂਥ ਆਗੂ,ਜਰਨੈਲ ਸਿੰਘ, ਰੂਪ ਸਿੰਘ, ਸਨੀ ਬਰਾੜ, ਹਰੀ ਓਮ ਕਪੂਰ, ਕਰਤਾਰ ਮਹਿਰਾ, ਜਗਮੀਤ ਸਿੰਘ, ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ

ਅਧਿਆਪਕਾ ਦੀ ਇੱਜ਼ਤ ਨੂੰ ਹੱਥ ਪਾਉਣ ਵਾਲੇ ਬਠਿੰਡਾ ਦੇ ਨਾਮੀਂ ਵਪਾਰੀ ਨੂੰ ਅਦਾਲਤ ਨੇ ਸੁਣਾਈ ਸਜ਼ਾ

Leave a Reply

Your email address will not be published. Required fields are marked *