Bathinda News; ਪ੍ਰਾਇਮਰੀ ਅਧਿਆਪਕਾਂ ਦੀ ਫਰਵਰੀ ਮਹੀਨੇ ਦੀ ਤਨਖਾਹ ਜਾਰੀ ਨਾ ਹੋਣ ਕਾਰਨ ਪਰੇਸ਼ਾਨੀ ਵਿੱਚੋਂ ਗੁਜਰ ਰਹੇ ਅਧਿਆਪਕਾਂ ਦੀ ਤਨਖਾਹ ਜਾਰੀ ਕਰਵਾਉਣ ਦੇ ਲਈ ਜਿਲਾ ਬਠਿੰਡਾ ਦੀਆਂ ਅਧਿਆਪਕ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦੇ ਕੇ ਤਨਖਾਹ ਲਈ ਬਜਟ ਜਾਰੀ ਕਰਵਾਉਣ ਦੀ ਮੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕਰੇਟਿਕ ਟੀਚਰਜ਼ ਫਰੰਟ ਬਠਿੰਡਾ ਦੀਆਂ ਦੋਵਾਂ ਜਥੇਬੰਦੀਆਂ ਦੇ ਪ੍ਰਧਾਨ ਬਲਜਿੰਦਰ ਸਿੰਘ, ਜਗਪਾਲ ਸਿੰਘ ਬੰਗੀ, ਜੀਟੀਯੂ ਦੇ ਬਲਦੇਵ ਸਿੰਘ, ਈਟੀਟੀ ਟੀਚਰ ਯੂਨੀਅਨ ਤੇ ਸੂਬਾ ਪ੍ਰਧਾਨ ਜਗਸੀਰ ਸਿੰਘ ਸਹੋਤਾ, ਈਟੀਟੀ ਅਧਿਆਪਕ ਯੂਨੀਅਨ ਦੇ ਆਗੂ ਗੁਰਜੀਤ ਸਿੰਘ ਜੱਸੀ, ਬੀਐਡ ਅਧਿਆਪਕ ਫਰੰਟ ਤੋਂ ਰਾਜਵੀਰ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ 19 ਦਿਨ ਬੀਤਣ ਦੇ ਬਾਵਜੂਦ ਵੀ ਪ੍ਰਾਇਮਰੀ ਅਧਿਆਪਕਾਂ ਦੀ ਤਨਖਾਹ ਜਾਰੀ ਨਹੀਂ ਕੀਤੀ ਗਈ। ਇੰਨੀ ਦਿਨੀ ਜਿੱਥੇ ਬੱਚਿਆਂ ਦੇ ਦਾਖਲੇ, ਫੀਸਾਂ ਭਰਨੀਆਂ ਹਨ ਉਥੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚੋਂ ਟੈਕਸ ਵੀ ਕੱਟੇ ਜਾਣੇ ਹੁੰਦੇ ਹਨ, ਤਨਖਾਹਾਂ ਜਾਰੀ ਨਾ ਹੋਣ ਕਾਰਨ ਜਿੱਥੇ ਅਧਿਆਪਕਾਂ ਦੇ ਘਰੇਲੂ ਖਰਚਿਆਂ ਦਾ ਬੋਝ ਵੱਧ ਗਿਆ ਹੈ ਉੱਥੇ ਬੈਂਕਾਂ ਦੇ ਲੋਨ ਅਤੇ ਕਿਸ਼ਤਾਂ ਟੁੱਟਣ ਕਾਰਨ ਪਨੈਲਟੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਵੱਡੇ ਡੈਪੂਟੇਸ਼ਨ ਦੇ ਰੂਪ ਵਿੱਚ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦੇ ਕੇ ਵਿੱਤ ਵਿਭਾਗ ਤੋਂ ਬਜਟ ਜਾਰੀ ਕਰਾਉਣ ਦੀ ਅਪੀਲ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਗੌਰਮੈਂਟ ਵੱਡੇ ਵੱਡੇ ਇਸ਼ਤਿਹਾਰ ਮਸ਼ਹੂਰੀਆਂ ਉੱਤੇ ਤਾਂ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਪ੍ਰੰਤੂ ਅਧਿਆਪਕ ਜਿਹੜੇ ਵਿਭਾਗ ਵਿੱਚ ਅਧਿਆਪਨ ਦੇ ਕੰਮ ਤੋਂ ਬਿਨਾਂ ਸਰਕਾਰ ਦੀਆਂ ਦੂਹਰੀਆਂ ਤੀਹਰੀਆਂ ਡਿਊਟੀਆਂ ਕਰਨ ਲਈ ਮਜਬੂਰ ਹਨ ਉਨਾਂ ਨੂੰ ਤਨਖਾਹਾਂ ਦੇਣ ਤੋਂ ਹੱਥ ਪਿੱਛੇ ਖਿੱਚ ਰਹੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਅਧਿਆਪਕਾਂ ਦੀਆਂ ਤਨਖਾਹਾਂ ਜਾਰੀ ਨਾ ਹੋਈਆਂ ਤਾਂ ਉਹ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਗੇ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਸਮੇਂ ਹੋਰਨਾਂ ਤੋਂ ਇਲਾਵਾ ਰੇਸ਼ਮ ਸਿੰਘ ਸੂਬਾ ਜਨਰਲ ਸਕੱਤਰ ਡੀਟੀਐਫ, ਅੰਮ੍ਰਿਤਪਾਲ ਸਿੰਘ ਮਾਨ, ਗੁਰਪ੍ਰੀਤ ਸਿੰਘ ਖੇਮੋਆਣਾ, ਭੁਪਿੰਦਰ ਸਿੰਘ ਮਾਈਸਰਖਾਨਾ, ਅੰਮ੍ਰਿਤਪਾਲ ਸਿੰਘ, ਜਗਮੇਲ ਸਿੰਘ, ਰਾਮ ਸਿੰਘ ਨਹੀਆਂਵਾਲਾ, ਸੁਖਵੀਰ ਸਿੰਘ, ਅਵਤਾਰ ਸਿੰਘ,ਰਾਮ ਸਿੰਘ ਆਦਿ ਆਗੂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ 👉ਅਧਿਆਪਕਾ ਦੀ ਇੱਜ਼ਤ ਨੂੰ ਹੱਥ ਪਾਉਣ ਵਾਲੇ ਬਠਿੰਡਾ ਦੇ ਨਾਮੀਂ ਵਪਾਰੀ ਨੂੰ ਅਦਾਲਤ ਨੇ ਸੁਣਾਈ ਸਜ਼ਾ
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
