ਮੁੱਖ ਮੰਤਰੀ ਦੀ ਰਿਹਾਇਸ਼ ਘੇਰਣ ਜਾਂਦੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Chandigarh/Amritsar News: ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿਚ ਨਾਮਜਦ ਕੀਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੀਆਂ ਪੰਜਾਬ ਦੀਆਂ ਵਿਰੋਧੀ ਧਿਰਾਂ ਦੇ ਆਗੂਆਂ ਤੇ ਵਰਕਰਾਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸਤੋਂ ਪਹਿਲਾਂ ਅੱਗੇ ਵਧਣ ਦਾ ਯਤਨ ਕਰ ਰਹੇ ਇੰਨ੍ਹਾਂ ਪ੍ਰਦਰਸ਼ਨਕਾਰੀਆਂ ਊੰਪਰ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਚਲਾਈਆਂ ਗਈਆਂ। ਜਿਸਤੋਂ ਬਾਅਦ ਪ੍ਰਮੁੱਖ ਆਗੂਆਂ ਨੂੰ ਪੁਲਿਸ ਬੱਸਾਂ ਵਿਚ ਭਰ ਕੇ ਥਾਣੇ ਵਿਚ ਲੈ ਗਈ। ਉਧਰ, ਮ੍ਰਿਤਕ ਰੰਧਾਵਾ ਦਾ ਪ੍ਰਵਾਰ ਮੁਲਜਮਾਂ ਦੀ ਗ੍ਰਿਫਤਾਰੀ ਤੱਕ ਪੋਸਟਮਾਰਟਮ ਨਾਂ ਕਰਵਾਉਣ ‘ਤੇ ਅੜ ਗਿਆ ਹੈ। ਜਦਕਿ ਵਧਦੇ ਦਬਾਅ ਦੌਰਾਨ ਲਾਲਜੀਤ ਸਿੰਘ ਭੁੱਲਰ ਦੇ ਸਮਰਥਕ ਵੀ ਵੱਡੀ ਗਿਣਤੀ ਵਿਚ ਉਨ੍ਹਾਂ ਦੀ ਰਿਹਾਇਸ਼ ਤੇ ਦਫ਼ਤਰ ਨਜ਼ਦੀਕ ਇਕੱਠੇ ਹੋਏ, ਜਿੱਥੇ ਉਨ੍ਹਾਂ ਸ: ਭੂੱਲਰ ਵਿਰੁਧ ਵਿਰੋਧੀਆਂ ਵੱਲੋਂ ਸਾਜਸ਼ ਰਚਣ ਦੇ ਦੋਸ਼ ਲਗਾਉਂਦਿਆਂ ਮੰਗ ਕੀਤੀ ਕਿ ਜਿੰਨ੍ਹਾਂ ਟੈਂਡਰਾਂ ਦੀ ਗੱਲ ਕੀਤੀ ਜਾ ਰਹੀ ਹੈ, ਉਨ੍ਹਾਂ ਦੀ ਪੜਤਾਲ ਕਰਵਾਈ ਜਾਵੇ। ਜਿਕਰਯੋਗ ਹੈ ਕਿ ਬੀਤੇ ਕੱਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਵੱਡੀ ਗਿਣਤੀ ਵਿਚ ਵਿਰੋਧੀ ਪਾਰਟੀਆਂ ਦੇ ਆਗੂ ਮ੍ਰਿਤਕ ਰੰਧਾਵਾ ਦੇ ਘਰ ਪੁੱਜੇ ਸਨ ਤੇ ਉਨ੍ਹਾਂ ਪਰਚਾ ਦਰਜ਼ ਕਰਨ ਤੋਂ ਬਾਅਦ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ। ਇਸੇ ਮੰਗ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਸੀ। ਇਸ ਸਬੰਧ ਵਿੱਚ ਪਹਿਲਾਂ ਸੈਕਟਰ-4 ਸਥਿਤ ਐੱਮ ਐੱਲ ਏ ਹੋਸਟਲ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਲਈ ਇਕੱਠੇ ਹੋਏ ਪਰ ਚੰਡੀਗੜ੍ਹ ਪੁਲੀਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾਂਦੇ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀ ਕਾਰਕੂਨਾਂ ਨੂੰ ਬੈਰੀਕੇਡਿੰਗ ਕਰਕੇ ਐੱਮ ਐੱਲ ਏ ਹੋਸਟਲ ਦੇ ਗੇਟ ਉੱਥੇ ਰੋਕ ਦਿੱਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ।ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਮੌਜੂਦ ਰਹੇ, ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

DAV College Bathinda ਨੇ ਅੰਤਰ-ਕਾਲਜੀਏਟ ਸਟਰੀਟ ਪਲੇ ਮੁਕਾਬਲਾ ਕਰਵਾਇਆ

DM ਗਗਨ ਰੰਧਾਵਾ ਆਤ/ਮਹੱ.ਤਿਆ ਕੇਸ; Amit Shah ਦਾ ਸੰਸਦ ਵਿਚ ਵੱਡਾ ਐਲਾਨ

Leave a Reply

Your email address will not be published. Required fields are marked *