DM ਗਗਨ ਰੰਧਾਵਾ ਆਤ/ਮਹੱ.ਤਿਆ ਕੇਸ; Amit Shah ਦਾ ਸੰਸਦ ਵਿਚ ਵੱਡਾ ਐਲਾਨ

Punjab News: 21 ਮਾਰਚ ਦੀ ਤੜਕਸਾਰ ਸਲਫ਼ਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ ਵੇਅਰਹਾਉਸ ਦੇ ਜ਼ਿਲ੍ਹਾ ਮੈਨੈਜ਼ਰ ਗਗਨਦੀਪ ਸਿੰਘ ਰੰਧਾਵਾਂ ਦੀ ਮੌਤ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਲੋਕ ਸਭਾ ਵਿਚ ਅੱਜ ਇਹ ਮੁੱਦਾ ਚੁੱਕਦਿਆਂ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਦਸਿਆ ਕਿ ਕਿਸ ਤਰ੍ਹਾਂ ਡੀਐਮ ਰੰਧਾਵਾ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ। ਇਸ ਦੌਰਾਨ ਸੰਸਦ ਵਿਚ ਮੌਜੂਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਠ ਕੇ ਜਾਣ ਲੱਗੇ ਤਾਂ ਸ੍ਰੀ ਔਜਲਾ ਨੇ ਉਨ੍ਹਾਂ ਨੂੰ ਰੁਕਣ ਲਈ ਕਿਹਾ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਉਹ ਜਾਂਚ ਸੀਬੀਆਈ ਨੂੰ ਸੌਂਪ ਦੇਣਗੇ ਪ੍ਰੰਤੂ ਇਸਦੇ ਲਈ ਪੰਜਾਬ ਦੇ ਸੰਸਦ ਮੈਂਬਰ ਉਨ੍ਹਾਂ ਨੂੰ ਇਹ ਲਿਖ ਕੇ ਦੇਣ। ਜਿਕਰਯੋਗ ਹੈ ਕਿ ਪੁਲਿਸ ਸ਼੍ਰੀ ਭੁੱਲਰ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਅਤੇ ਪੀਏ ਵਿਰੁਧ ਪਰਚਾ ਦਰਜ਼ ਕਰ ਚੁੱਕੀ ਹੈ ਪ੍ਰੰਤੂ ਪ੍ਰਵਾਰ ਵੱਲੋਂ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੱਕ ਪੋਸਟਮਾਰਟਮ ਕਰਵਾਉਣ ਤੋਂ ਵੀ ਇੰਨਕਾਰ ਕੀਤਾ ਹੋਇਆ। ਇਸ ਮਸਲੇ ਨੂੰ ਲੈ ਕੇ ਬੀਤੇ ਕੱਲ ਵਿਰੋਧੀ ਧਿਰਾਂ ਵੱਲੋਂ ਚੰਡੀਗਡ੍ਹ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਨੁੰ ਵੀ ਘੇਰਣ ਦਾ ਯਤਨ ਕੀਤਾ ਗਿਆ ਸੀ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਮੁੱਖ ਮੰਤਰੀ ਦੀ ਰਿਹਾਇਸ਼ ਘੇਰਣ ਜਾਂਦੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Sri Muktsar Sahib Police ਵੱਲੋਂ 38 ਐਨ.ਡੀ.ਪੀ.ਐਸ ਕੇਸਾਂ ਦਾ ਮਾਲ ਪਾਰਦਰਸ਼ੀ ਢੰਗ ਨਾਲ ਨਸ਼ਟ

Leave a Reply

Your email address will not be published. Required fields are marked *