Sri Muktsar Sahib Police ਵੱਲੋਂ 38 ਐਨ.ਡੀ.ਪੀ.ਐਸ ਕੇਸਾਂ ਦਾ ਮਾਲ ਪਾਰਦਰਸ਼ੀ ਢੰਗ ਨਾਲ ਨਸ਼ਟ

Muktsar News:ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਅਭਿਮਨਿਉ ਰਾਣਾ,ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਰਣਨੀਤੀ ਅਪਣਾਈ ਜਾ ਰਹੀ ਹੈ।ਇਸ ਤਹਿਤ ਨਸ਼ਾ ਤਸਕਰਾਂ ਦੇ ਟਿਕਾਣਿਆਂ ‘ਤੇ ਲਗਾਤਾਰ ਸਰਚ ਆਪਰੇਸ਼ਨ ਅਤੇ ਰੇਡਾਂ ਕਰਕੇ ਉਹਨਾਂ ਦੇ ਸਾਥੀਆਂ ਅਤੇ ਹੋਰ ਲਿੰਕਸ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਉਪਰਾਲਿਆਂ ਦੇ ਨਤੀਜੇ ਵਜੋਂ ਪਿਛਲੇ ਸਮੇਂ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਕਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸੀਲਬੰਦ ਪਾਰਸਲਾਂ ਵਿੱਚ ਸੁਰੱਖਿਅਤ ਰੱਖਿਆ ਜਾਂਦਾ ਹੈ ਅਤੇ ਸਮੇਂ-ਸਮੇਂ ‘ਤੇ ਸੀਨੀਅਰ ਅਧਿਕਾਰੀਆਂ ਵੱਲੋਂ ਇਸਦੀ ਜਾਂਚ ਕੀਤੀ ਜਾਂਦੀ ਹੈ। ਅਦਾਲਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ,ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮਾਲ ਨਸ਼ਟ ਕਰਨਾ ਲਾਜ਼ਮੀ ਹੁੰਦਾ ਹੈ।ਇਸੇ ਲੜੀ ਵਿੱਚ ਐਨ.ਡੀ.ਪੀ.ਐਸ ਐਕਟ ਨਾਲ ਸੰਬੰਧਿਤ 38 ਮੁਕੱਦਮਿਆਂ ਦਾ ਮਾਲ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿੱਚ ਐਗਰੋ ਐਨਰਜੀ ਲਿਮਿਟਿਡ ਪਿੰਡ ਸੇਢਾ ਸਿੰਘ ਵਾਲਾ (ਫ਼ਰੀਦਕੋਟ) ਦੇ ਬੋਇਲਰ ਵਿੱਚ ਪਾਰਦਰਸ਼ੀ ਢੰਗ ਨਾਲ ਨਸ਼ਟ ਕੀਤਾ ਗਿਆ।

ਇਹ ਵੀ ਪੜ੍ਹੋ  DM ਗਗਨ ਰੰਧਾਵਾ ਆਤ/ਮਹੱ.ਤਿਆ ਕੇਸ; Amit Shah ਦਾ ਸੰਸਦ ਵਿਚ ਵੱਡਾ ਐਲਾਨ

ਇਸ ਸਮੂਹ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ।ਇਸ ਕਾਰਵਾਈ ਲਈ ਬਣਾਈ ਗਈ ਕਮੇਟੀ ਦੀ ਅਗਵਾਈ ਸ੍ਰੀ ਅਭਿਮਨਿਉ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਵੱਲੋਂ ਕੀਤੀ ਗਈ, ਜਿਸ ਵਿੱਚ ਸ੍ਰੀ ਮਨਮੀਤ ਸਿੰਘ ਢਿੱਲੋਂ ਐਸ.ਪੀ. (ਡੀ) ਅਤੇ ਸ੍ਰੀ ਰਸ਼ਪਾਲ ਸਿੰਘ ਡੀ.ਐਸ.ਪੀ. (ਡੀ) ਸ਼ਾਮਲ ਸਨ। ਉਨ੍ਹਾਂ ਦੀ ਨਿਗਰਾਨੀ ਹੇਠ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਅੰਜ਼ਾਮ ਦਿੱਤਾ ਗਿਆ।ਇਸ ਮੌਕੇ ਐਸ.ਐਸ.ਪੀ.ਨੇ ਦੱਸਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਅੱਜ ਕੁੱਲ 38 ਐਨ.ਡੀ.ਪੀ.ਐਸ ਕੇਸਾਂ ਦੇ ਮਾਲ ਵਿੱਚੋਂ 1005.300 ਕਿਲੋਗ੍ਰਾਮ ਭੁੱਕੀ ਚੂਰਾਪੋਸਤ, 6.126 ਕਿਲੋਗ੍ਰਾਮ ਹੈਰੋਇਨ ਅਤੇ 9330 ਨਸ਼ੀਲੀਆਂ ਗੋਲੀਆਂ ਨੂੰ ਨਸ਼ਟ ਕੀਤਾ ਗਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

DM ਗਗਨ ਰੰਧਾਵਾ ਆਤ/ਮਹੱ.ਤਿਆ ਕੇਸ; Amit Shah ਦਾ ਸੰਸਦ ਵਿਚ ਵੱਡਾ ਐਲਾਨ

Bathinda ‘ਚ ਭਾਜਪਾ ਦਾ ਤਿੱਖਾ ਪ੍ਰਦਰਸ਼ਨ: ਪੰਜਾਬ ਸਰਕਾਰ ਖ਼ਿਲਾਫ਼ ਫੂਟਿਆ ਗੁੱਸਾ,ਸੀਬੀਆਈ ਜਾਂਚ ਦੀ ਮੰਗ

Leave a Reply

Your email address will not be published. Required fields are marked *