Bathinda ‘ਚ ਭਾਜਪਾ ਦਾ ਤਿੱਖਾ ਪ੍ਰਦਰਸ਼ਨ: ਪੰਜਾਬ ਸਰਕਾਰ ਖ਼ਿਲਾਫ਼ ਫੂਟਿਆ ਗੁੱਸਾ,ਸੀਬੀਆਈ ਜਾਂਚ ਦੀ ਮੰਗ

ਅਫਸਰ ਵੀ ਨਹੀਂ ਸੁਰੱਖਿਅਤ, ਦਬਾਅ ‘ਚ ਦੇ ਰਹੇ ਜਾਨ” — ਸਰੂਪਚੰਦ ਸਿੰਗਲਾ
ਪੰਜਾਬ ਵਿੱਚ ਕਾਨੂੰਨ-ਵਿਵਸਥਾ ਫੇਲ, ਰਾਸ਼ਟਰਪਤੀ ਸ਼ਾਸਨ ਹੀ ਹੱਲ” — ਭਾਜਪਾ
Bathinda News:ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਆਤਮਹਤਿਆ ਦੇ ਮਾਮਲੇ ਨੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸਰੂਪਚੰਦ ਸਿੰਗਲਾ ਦੀ ਅਗਵਾਈ ਹੇਠ ਫਾਇਰ ਬ੍ਰਿਗੇਡ ਚੌਂਕ ‘ਤੇ ਰੋਜ਼ਾਨਾ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਨਾਰੇਬਾਜ਼ੀ ਕੀਤੀ।ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਮਾਮਲੇ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ ਨਿਰਪੱਖ ਜਾਂਚ ਦੀ ਮੰਗ ਕੀਤੀ। “ਪੰਜਾਬ ਸਰਕਾਰ ਮੁर्दਾਬਾਦ” ਅਤੇ “ਸੀਬੀਆਈ ਜਾਂਚ ਲਾਗੂ ਕਰੋ” ਦੇ ਨਾਰਿਆਂ ਨਾਲ ਮਾਹੌਲ ਗੂੰਜਦਾ ਰਿਹਾ। ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਸਮਰਥਕ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।ਸਭਾ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸਰੂਪਚੰਦ ਸਿੰਗਲਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਹਾਲਾਤ ਬਹੁਤ ਹੀ ਗੰਭੀਰ ਹੋ ਚੁੱਕੇ ਹਨ। ਆਮ ਲੋਕਾਂ ਤੋਂ ਲੈ ਕੇ ਸਰਕਾਰੀ ਅਧਿਕਾਰੀ ਤੱਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਇਹ ਵੀ ਪੜ੍ਹੋ  DM ਗਗਨ ਰੰਧਾਵਾ ਆਤ/ਮਹੱ.ਤਿਆ ਕੇਸ; Amit Shah ਦਾ ਸੰਸਦ ਵਿਚ ਵੱਡਾ ਐਲਾਨ

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਮੰਤਰੀ ਆਪਣੇ ਨਿੱਜੀ ਹਿਤਾਂ ਲਈ ਅਧਿਕਾਰੀਆਂ ‘ਤੇ ਬੇਹੱਦ ਦਬਾਅ ਬਣਾਉਂਦੇ ਹਨ, ਜਿਸ ਕਰਕੇ ਉਹ ਮਾਨਸਿਕ ਤਣਾਅ ‘ਚ ਆ ਕੇ ਆਤਮਹਤਿਆ ਵਰਗੇ ਕਦਮ ਚੁੱਕਣ ਲਈ ਮਜਬੂਰ ਹੋ ਜਾਂਦੇ ਹਨ।ਸਿੰਗਲਾ ਨੇ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਸਿਰਫ਼ ਇੱਕ ਘਟਨਾ ਨਹੀਂ, ਸਗੋਂ ਪੰਜਾਬ ਵਿੱਚ ਪ੍ਰਸ਼ਾਸਨਿਕ ਤਣਾਅ ਅਤੇ ਸਰਕਾਰ ਦੀ ਨਾਕਾਮੀ ਦੀ ਵੱਡੀ ਮਿਸਾਲ ਹੈ। ਜੇ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰਵਾਈ ਗਈ ਤਾਂ ਭਾਜਪਾ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ।ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਹਰ ਮੋਰਚੇ ‘ਤੇ ਫੇਲ ਹੋ ਚੁੱਕੀ ਹੈ। ਕਾਨੂੰਨ-ਵਿਵਸਥਾ ਦੀ ਸਥਿਤੀ ਖਰਾਬ ਹੈ, ਭ੍ਰਿਸ਼ਟਾਚਾਰ ਵਧ ਰਿਹਾ ਹੈ ਅਤੇ ਲੋਕ ਡਰ ਦੇ ਸਾਏ ‘ਚ ਜੀ ਰਹੇ ਹਨ। ਇਸ ਲਈ ਹੁਣ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਹੀ ਇਕੱਲਾ ਹੱਲ ਦਿੱਸਦਾ ਹੈ, ਤਾਂ ਜੋ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਠੀਕ ਕੀਤਾ ਜਾ ਸਕੇ।ਅੰਤ ਵਿੱਚ ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ। ਨਾਲ ਹੀ ਚੇਤਾਵਨੀ ਦਿੱਤੀ ਗਈ ਕਿ ਜੇ ਸਰਕਾਰ ਨੇ ਜਲਦੀ ਕੋਈ ਢੁਕਵਾਂ ਕਦਮ ਨਾ ਚੁੱਕਿਆ ਤਾਂ ਇਹ ਆੰਦੋਲਨ ਸੂਬੇ ਭਰ ‘ਚ ਹੋਰ ਤੇਜ਼ ਕੀਤਾ ਜਾਵੇਗਾ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Sri Muktsar Sahib Police ਵੱਲੋਂ 38 ਐਨ.ਡੀ.ਪੀ.ਐਸ ਕੇਸਾਂ ਦਾ ਮਾਲ ਪਾਰਦਰਸ਼ੀ ਢੰਗ ਨਾਲ ਨਸ਼ਟ

Gagandeep Suicide Case; ਹਰਸਿਮਰਤ ਨੇ ਭੁੱਲਰ ਦੀ ਗ੍ਰਿਫ਼ਤਾਰੀ ‘ਚ ਹੋਈ ਦੇਰੀ ‘ਤੇ ਉਠਾਏ ਸਵਾਲ

Leave a Reply

Your email address will not be published. Required fields are marked *