Gagandeep Suicide Case; ਹਰਸਿਮਰਤ ਨੇ ਭੁੱਲਰ ਦੀ ਗ੍ਰਿਫ਼ਤਾਰੀ ‘ਚ ਹੋਈ ਦੇਰੀ ‘ਤੇ ਉਠਾਏ ਸਵਾਲ

Bathinda News:ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਆਤਮਹਤਿਆ ਦੇ ਮਾਮਲੇ ਨੇ ਹੁਣ ਸਿਆਸੀ ਰੰਗ ਫੜ੍ਹ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਉਠਾਏ ਹਨ।ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸ਼ਹੀਦ ਭਗਤ ਸਿੰਘ ਚੌਂਕ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਨੇ ਕਿਹਾ ਕਿ ਗਗਨਦੀਪ ਰੰਧਾਵਾ ਦੀ ਆਤਮਹਤਿਆ ਸਿਰਫ਼ ਇੱਕ ਘਟਨਾ ਨਹੀਂ, ਸਗੋਂ ਸਰਕਾਰ ਦੇ ਦਬਾਅ ਅਤੇ ਨਾਕਾਮੀ ਦਾ ਨਤੀਜਾ ਹੈ।ਉਨ੍ਹਾਂ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ‘ਚ ਹੋਈ ਦੇਰੀ ਨੂੰ ਲੈ ਕੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਵੀਡੀਓ ਸਾਹਮਣੇ ਆਉਣ ਦੇ ਬਾਵਜੂਦ ਤੁਰੰਤ ਕਾਰਵਾਈ ਨਹੀਂ ਹੋਈ। ਇਸ ਨਾਲ ਸਾਫ਼ ਹੈ ਕਿ ਪੁਲਿਸ ‘ਤੇ ਰਾਜਨੀਤਿਕ ਦਬਾਅ ਹੈ, ਜਿਸ ਕਰਕੇ ਦੋਸ਼ੀ ਫਰਾਰ ਹੋਣ ‘ਚ ਕਾਮਯਾਬ ਰਹੇ। ਹੁਣ ਭਾਵੇਂ ਲਾਲਜੀਤ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰੰਤੂ ਉਹਨਾਂ ਦੇ ਪਿਤਾ ਅਤੇ ਪੀਏ ਹਾਲੇ ਵੀ ਗ੍ਰਿਫਤ ਚੋਂ ਬਾਹਰ ਹਨ। ਉਹਨਾਂ ਨੂੰ ਵੀ ਤੁਰੰਤ ਕਾਬੂ ਕੀਤਾ ਜਾਵੇ।ਹਰਸਿਮਰਤ ਨੇ ਦੋਸ਼ ਲਾਇਆ ਕਿ ਪੰਜਾਬ ‘ਚ ਕਾਨੂੰਨ ਦਾ ਦੋਹਰਾ ਚਿਹਰਾ ਸਾਹਮਣੇ ਆ ਰਿਹਾ ਹੈ—ਆਮ ਨੌਜਵਾਨਾਂ ਦੇ ਮਾਮਲਿਆਂ ‘ਚ ਤੁਰੰਤ ਕਾਰਵਾਈ ਹੁੰਦੀ ਹੈ, ਜਦਕਿ ਸੱਤਾਧਾਰੀ ਨੇਤਾਵਾਂ ਦੇ ਮਾਮਲਿਆਂ ‘ਚ ਢਿੱਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਵਿਭਾਗ ਮੁੱਖ ਮੰਤਰੀ ਕੋਲ ਹੋਣ ਕਰਕੇ ਪੁਲਿਸ ਸੁਤੰਤਰ ਤੌਰ ‘ਤੇ ਕੰਮ ਨਹੀਂ ਕਰ ਪਾ ਰਹੀ।

ਇਹ ਵੀ ਪੜ੍ਹੋ  DM ਗਗਨ ਰੰਧਾਵਾ ਆਤ/ਮਹੱ.ਤਿਆ ਕੇਸ; Amit Shah ਦਾ ਸੰਸਦ ਵਿਚ ਵੱਡਾ ਐਲਾਨ

ਉਨ੍ਹਾਂ ਨੇ ਪ੍ਰਸ਼ਾਸਕੀ ਅਧਿਕਾਰੀਆਂ ‘ਤੇ ਵੱਧਦੇ ਦਬਾਅ ਦਾ ਮਾਮਲਾ ਵੀ ਚੁੱਕਦੇ ਹੋਏ ਕਿਹਾ ਕਿ ਬਾਘਾ ਪੁਰਾਣਾ ਦੇ ਐਸਡੀਐਮ ਵੱਲੋਂ ਟਾਰਚਰ ਦੀ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣਾ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਖੜ੍ਹਾ ਕਰਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਦਬਾਅ ਦੀ ਸੱਚਾਈ ਸਾਹਮਣੇ ਲਿਆਉਣ, ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਨਾਲ ਖੜ੍ਹਾ ਹੋਵੇਗਾ।ਨਸ਼ਿਆਂ ਦੇ ਮਸਲੇ ‘ਤੇ ਵੀ ਹਰਸਿਮਰਤ ਨੇ ਸਰਕਾਰ ਨੂੰ ਘੇਰਦੇ ਹੋਏ ਦਾਅਵਾ ਕੀਤਾ ਕਿ ਮਜੀਠਾ ਅਤੇ ਤਰਨਤਾਰਨ ‘ਚ ਭਾਰੀ ਮਾਤਰਾ ‘ਚ ਹੈਰੋਇਨ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੋਂ ਬਰਾਮਦ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਅਤੇ ਸੱਤਾਧਾਰੀ ਨੇਤਾ ਮਿਲ ਕੇ ਸੂਬੇ ‘ਚ ਨਸ਼ੇ ਦੇ ਕਾਰੋਬਾਰ ਨੂੰ ਚਲਾ ਰਹੇ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ‘ਰੰਗਲਾ ਪੰਜਾਬ’ ਨੂੰ ‘ਕੰਗਾਲ ਪੰਜਾਬ’ ਬਣਾ ਦਿੱਤਾ ਹੈ ਅਤੇ ਹੁਣ ਸੂਬੇ ਦੀ ਜਨਤਾ ਬਦਲਾਅ ਚਾਹੁੰਦੀ ਹੈ। ਹਰਸਿਮਰਤ ਕੌਰ ਬਾਦਲ ਨੇ ਸ਼ਹਿਰ ਵਿੱਚ ਕਈ ਨੁਕੜ ਮੀਟਿੰਗਾਂ ਨੂੰ ਵੀ ਸੰਬੋਧਨ ਕੀਤਾ ਜਿੱਥੇ ਉਹਨਾਂ ਨੇ ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੜ੍ਹ ਤੋਂ ਉਖਾੜ ਕੇ ਸੁੱਟਣ ਦਾ ਸੱਦਾ ਦਿੱਤਾ ਤਾ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਸਾਬਕਾ ਕੇਂਦਰੀ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਵਰਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿਨ-ਰਾਤ ਮੁਹਿੰਮ ‘ਚ ਜੁਟੇ ਹੋਏ ਹਨ ਅਤੇ ਉਹ ਹੁਣ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਕੇ ਹੀ ਦਮ ਲੈਣਗੇ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈੱਸ ਸੈਕਟਰੀ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸਾਬਕਾ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਯਾਦਵਿੰਦਰ ਸਿੰਘ ਯਾਦੀ, ਮੋਹਨਜੀਤ ਸਿੰਘ ਪੁਰੀ, ਮੋਹਿਤ ਗੁਪਤਾ, ਚਮਕੌਰ ਸਿੰਘ ਮਾਨ, ਨਿਰਮਲ ਸਿੰਘ ਸੰਧੂ, ਗੁਰਪ੍ਰੀਤ ਸਿੰਘ ਸੰਧੂ, ਐਸਜੀਪੀਸੀ ਮੈਂਬਰ ਜੋਗਿੰਦਰ ਕੌਰ ਤੇ ਬਲਵਿੰਦਰ ਕੌਰ, ਗੁਰਸੇਵਕ ਸਿੰਘ ਮਾਨ, ਕੁਲਦੀਪ ਸਿੰਘ ਨੰਬਰਦਾਰ, ਐਮਸੀ ਸ਼ੈਰੀ ਗੋਇਲ, ਮੱਖਣ ਸਿੰਘ ਆਦਿ ਵੀ ਮੌਜੂਦ ਸਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Bathinda ‘ਚ ਭਾਜਪਾ ਦਾ ਤਿੱਖਾ ਪ੍ਰਦਰਸ਼ਨ: ਪੰਜਾਬ ਸਰਕਾਰ ਖ਼ਿਲਾਫ਼ ਫੂਟਿਆ ਗੁੱਸਾ,ਸੀਬੀਆਈ ਜਾਂਚ ਦੀ ਮੰਗ

ਡਾ ਰੰਧਾਵਾ ਖੁਦਕੁਸ਼ੀ ਮਾਮਲੇ ਦੇ ਇਨਸਾਫ ਲਈ ਸੜਕਾਂ ਤੇ ਉਤਰੀ ਕਾਂਗਰਸ, ਕੱਢਿਆ ਕੈਂਡਲ ਮਾਰਚ, ਕੀਤੀ ਪਰਿਵਾਰ ਲਈ ਇਨਸਾਫ ਦੀ ਮੰਗ

Leave a Reply

Your email address will not be published. Required fields are marked *