Bathinda News: ਤਲਵੰਡੀ ਸਾਬੋ ਬਲਾਕ ਸੰਮਤੀ ਦੇ ਚੇਅਰਮੈਨ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਨੇ ਸੱਤਾਧਾਰੀ ਧਿਰ ਉਪਰ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ ਹੈ। ਕਾਂਗਰਸ ਦੇ ਹਲਕਾ ਇੰਚਾਰਜ਼ ਖੁਸਬਾਜ਼ ਸਿੰਘ ਜਟਾਣਾ ਨੇ ਕਿਹਾ ਕਿ, ‘‘ ਤਲਵੰਡੀ ਸਾਬੋ ਵਿਚ ਅੱਜ ਲੋਕਤੰਤਰ ਨੂੰ ਸ਼ਰੇਆਮ ਸ਼ਰਮਸਾਰ ਕੀਤਾ ਗਿਆ, ਜਿੱਥੇ ਆਮ ਆਦਮੀ ਪਾਰਟੀ ਨੇ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦਿਆ ਨੂੰ ਆਪਣੇ ਹੱਕ ਦੀ ਵਰਤੋਂ ਨਹੀਂ ਕਰਨ ਦਿੱਤੀ ਗਈ।” ਇਸ ਮੌਕੇ ਵਿਰੋਧੀਆਂ ਵੱਲੋਂ ਦਫਤਰ ਦੇ ਬਾਹਰ ਨਾਅਰੇਬਾਜ਼ੀ ਵੀ ਕੀਤੀ ਗਈ। ਕਾਂਗਰਸੀ ਆਗੂਆਂ ਮੁਤਾਬਕ ਬਹੁਮਤ ਨਾਂ ਹੋਣ ਦੇ ਬਾਵਜੂਦ ਵੀ ਸੱਤਾਧਾਰੀ ਪਾਰਟੀ ਨੇ ਪੁਲਿਸ ਦੀ ਮੱਦਦ ਨਾਲ ਜਿੱਤੇ ਹੋਏ ਨੁਮਾਇੰਦਿਆਂ ਨੁੰ ਚੋਣ ਪ੍ਰਕ੍ਰਿਆ ਵਿਚ ਸ਼ਾਮਲ ਨਹੀਂ ਹੋਣ ਦਿੱਤਾ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 944642-76483 ‘ਤੇ ਸੰਪਰਕ ਕਰੋ।
