Big News; ਰਾਮਪੁਰਾ ਫੂਲ ‘ਚ ਬਲਾਕ ਸੰਮਤੀ ਦੇ ਚੇਅਰਮੈਨ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਆਦੇਸ਼

Bathinda News: ਬਠਿੰਡਾ ਜਿਲੇ ਦੇ ਰਾਮਪੁਰਾ ਫੂਲ ਬਲਾਕ ਸੰਮਤੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਆਦੇਸ਼ ਆਇਆ ਹੈ। ਵਿਰੋਧੀਆਂ ਵੱਲੋਂ ਮਾਮਲਾ ਉੱਚ ਅਦਾਲਤ ਵਿੱਚ ਲਿਜਾਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਥੇ ਨਿਰਪੱਖ ਚੋਣਾਂ ਕਰਵਾਉਣ ਦੇ ਆਦੇਸ਼ ਦਿੱਤੇ ਹਨ।ਮਾਣਯੋਗ ਹਾਈ ਕੋਰਟ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਆਦੇਸ਼ ਦਿੱਤਾ ਹੈ ਕਿ ਇਹ ਚੋਣਾਂ 1 ਅਪ੍ਰੈਲ ਨੂੰ ਹਾਈ ਕੋਰਟ ਦੀ ਨਿਗਰਾਨੀ ਹੇਠ ਕਰਵਾਈਆਂ ਜਾਣਗੀਆਂ ਅਤੇ ਇਸ ਲਈ ਹਾਈ ਕੋਰਟ ਵੱਲੋਂ ਹੀ ਇਕ ਵਕੀਲ ਨੂੰ ਸੁਤੰਤਰ ਓਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਚੋਣਾਂ ਡਿਪਟੀ ਕਮਿਸ਼ਨਰ (ਡੀਸੀ) ਬਠਿੰਡਾ ਦੀ ਦੇਖ-ਰੇਖ ਹੇਠ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਈਆਂ ਜਾਣਗੀਆਂ। ਇਸ ਤੋਂ ਪਹਿਲਾਂ ਇਹ ਚੋਣ ਦੋ ਵਾਰ ਰੱਦ ਹੋ ਚੁੱਕੀ ਹੈ।ਮਾਣਯੋਗ ਹਾਈ ਕੋਰਟ ਨੇ ਇਹ ਵੀ ਸਪੱਸ਼ਟ ਆਦੇਸ਼ ਦਿੱਤਾ ਹੈ ਕਿ ਉਹ ਵਿਅਕਤੀ, ਜਿਨ੍ਹਾਂ ਨੂੰ ਵੋਟ ਦਾ ਅਧਿਕਾਰ ਨਹੀਂ ਹੈ, ਉਹਨਾਂ ਨੂੰ ਪੋਲਿੰਗ ਸਥਾਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਕੋਈ ਥਾਵਾਂ ਤੇ ਹੋਈਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਚੇਅਰਮੈਨ ਅਤੇ ਉਪ ਚੇਅਰਮੈਨ ਚੁਣੇ ਗਏ ਸਨ ਤੇ ਵਿਰੋਧੀਆਂ ਨੇ ਸੱਤਾਧਾਰੀ ਧਿਰ ਉਪਰ ਧੱਕੇ ਨਾਲ ਆਪਣੇ ਚੇਅਰਮੈਨ ਅਤੇ ਉਪ ਚੇਅਰਮੈਨ ਬਣਾਉਣ ਦੇ ਦੋਸ਼ ਲਗਾਏ ਸਨ।

 ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

ਹੋਰ ਖ਼ਬਰਾਂ

ਥਾਣਾ ਸਿਟੀ ਸਾਊਥ ਮੋਗਾ ਵੱਲੋਂ 400 ਖੁੱਲੀਆਂ ਨਸ਼ੀਲੀਆਂ ਗੋਲੀਆਂ ਸਮੇਤ 1 ਦੋਸ਼ੀ ਕਾਬੂ

Bathinda Police ਵੱਲੋਂ ਭਾਰੀ ਮਾਤਰਾ ‘ਚ ਚਿੱਟੇ ਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

Leave a Reply

Your email address will not be published. Required fields are marked *