Bathinda Police ਵੱਲੋਂ ਭਾਰੀ ਮਾਤਰਾ ‘ਚ ਚਿੱਟੇ ਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

Bathinda News: Bathinda Police ਵੱਲੋਂ ਪੰਜਾਬ ਸਰਕਾਰ ਦੀਆਂ ਹਿਦਾਇਤਾਂ ‘ਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਇੱਕ ਨਸ਼ਾ ਤਸਕਰ ਨੂੰ ਭਾਰੀ ਮਾਤਰਾ ‘ਚ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਡੀਐਸਪੀ ਸੰਦੀਪ ਸਿੰਘ ਭਾਟੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਸੀ.ਆਈ.ਏ ਸਟਾਫ-2 ਵੱਲੋਂ ਥਾਣੇਦਾਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼ੱਕੀ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸਦੇ ਕਬਜ਼ੇ ਤੋਂ 105 ਗਰਾਮ ਹੈਰੋਇਨ ਅਤੇ ₹12,200/-ਰੁਪਏ ਡਰੱਗ ਮਨੀ ਬਰਾਮਦ ਹੋਈ। ਮੁਲਜ਼ਮ ਦੀ ਪਹਿਚਾਣ ਨਰਿੰਦਰ ਸਿੰਘ ਵਾਸੀ ਚੱਕ ਫ਼ਤਿਹ ਸਿੰਘ ਵਾਲਾ ਦੇ ਤੌਰ ‘ਤੇ ਹੋਈ। ਮੁਢਲੀ ਪੜਤਾਲ ਦੌਰਾਨ ਮੁਲਜ਼ਮ ਦੇ ਵਿਰੁਧ ਪਹਿਲਾਂ ਹੀ 8 ਨਸ਼ਾ ਤਸਕਰੀ ਦੇ ਕੇਸ ਵੱਖ ਵੱਖ ਥਾਣਿਆਂ ਵਿਚ ਦਰਜ਼ ਹਨ। ਮੁਲਜਮ ਬਰਾਮਦ ਹੋਈ ਹੈਰੋਇਨ ਬਠਿੰਡਾ ਦੇ ਸ਼ਮੀ ਨਾਂ ਦੇ ਵਿਅਕਤੀ ਕੋਲੋਂ ਲੈ ਕੇ ਆਇਆ ਸੀ, ਜਿਸਨੂੰ ਵੀ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ। ਡੀਐਸਪੀ ਮੁਤਾਬਕ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਇਆ ਜਾ ਸਕੇ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Big News; ਰਾਮਪੁਰਾ ਫੂਲ ‘ਚ ਬਲਾਕ ਸੰਮਤੀ ਦੇ ਚੇਅਰਮੈਨ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਆਦੇਸ਼

ਰਾਮਪੁਰਾ ਫੂਲ ਵਿੱਚ ਟਰੇਡ ਵਿੰਗ ਦੀ ਵਿਸ਼ੇਸ਼ ਮਿਲਣੀ ਵਪਾਰੀਆਂ ਦੀਆਂ ਸਮੱਸਿਆਵਾਂ ‘ਤੇ ਹੋਈ ਖੁੱਲ੍ਹੀ ਚਰਚਾ

Leave a Reply

Your email address will not be published. Required fields are marked *