Moga Police ਵੱਲੋਂ ਜਿਲ੍ਹੇ ਵਿੱਚ CASO ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ/ਹੋਟਸਪੋਟ ਦੀ ਕੀਤੀ ਗਈ ਸਰਚ ਅਤੇ ਚੈਕਿੰਗ

Moga News:ਗੌਰਵ ਯਾਦਵ,ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (CASO) ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ, ਅੱਜ ਮਿਤੀ 30/03/2026 ਨੂੰ ਅਜੈ ਗਾਂਧੀ,ਐਸ.ਐਸ.ਪੀ. ਮੋਗਾ ਦੀ ਅਗਵਾਈ ਵਿੱਚ ਸਵੇਰੇ ਸਬ-ਡਵੀਜਨ ਬਾਘਾਪੁਰਾਣਾ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਜਗ੍ਹਾਵਾਂ ਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ ਲਗਭਗ 100 ਪੁਲਿਸ ਕ੍ਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ CASO ਅਪਰੇਸ਼ਨ ਅਧੀਨ ਚੈਕਿੰਗ ਕੀਤੀ ਗਈ।SSP ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲ਼ਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ।SSP ਨੇ ਇਸ ਕਾਰਵਾਈ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਆਯੁਸ਼ਮਾਨ ਆਰੋਗਿਆ ਕੇਂਦਰ ਦਾ ਉਦਘਾਟਨ ਲੋਕਾਂ ਨੂੰ ਮਿਲਣਗੀਆਂ ਵਧੀਆ ਸਿਹਤ ਸਹੂਲਤਾਂ

Sri Muktsar Sahib Police ਵੱਲੋਂ ਸੇਵਾ ਮੁਕਤ ਹੋਏ 06 ਪੁਲਿਸ ਅਧਿਕਾਰੀਆ ਨੂੰ ਵਿਦਾਇਗੀ ਪਾਰਟੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ

Leave a Reply

Your email address will not be published. Required fields are marked *