Bathinda News:ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰੀ ਵਲੋ ਅੱਜ ਲੋਕ ਭਲਾਈ ਦੇ ਕੰਮਾਂ ਨੂੰ ਮੁੱਖ ਰੱਖਦੇ ਹੋਏ ਰਾਸ਼ਨ ਕਾਰਡ ਧਾਰਕਾਂ ਲਈ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਰਾਸ਼ਨ ਵੰਡਣ ਦੀ ਪ੍ਰਣਾਲੀ ਨੂੰ ਹੋਰ ਸੁਚੱਜਾ, ਪਾਰਦਰਸ਼ੀ ਅਤੇ ਆਸਾਨ ਬਣਾਉਣ ਲਈ ਨਵੇਂ ਸਮਾਰਟ ਰਾਸ਼ਨ ਕਾਰਡ ਤਿਆਰ ਕੀਤੇ ਗਏ ਹਨ, ਜੋ ਲਾਭਪਾਤਰੀਆਂ ਲਈ ਇੱਕ ਸੁਵਿਧਾਜਨਕ ਅਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਦਰਸਾਉਂਦੇ ਹਨ।ਇਸ ਮਹੱਤਵਪੂਰਨ ਮੁਹਿੰਮ ਦੀ ਸ਼ੁਰੂਆਤ ਬਠਿੰਡਾ ਸ਼ਹਿਰੀ ਹਲਕੇ ਵਿੱਚ ਵਿਧਾਇਕ ਸ. ਜਗਰੂਪ ਸਿੰਘ ਗਿੱਲ ਵੱਲੋਂ ਕੀਤੀ ਗਈ। ਉਨ੍ਹਾਂ ਖੁਦ ਰਾਸ਼ਨ ਕਾਰਡ ਧਾਰਕਾਂ ਤੱਕ ਇਹ ਸਮਾਰਟ ਕਾਰਡ ਪਹੁੰਚਾਏ ਅਤੇ ਲੋਕਾਂ ਨੂੰ ਇਸ ਨਵੀਂ ਪ੍ਰਣਾਲੀ ਬਾਰੇ ਜਾਗਰੂਕ ਕੀਤਾ, ਜਿਸ ਨਾਲ ਹਲਕੇ ਦੇ ਵਸਨੀਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਓਹਨਾ ਅੱਗੇ ਦਸਿਆ ਕਿ ਇਨ੍ਹਾਂ ਸਮਾਰਟ ਕਾਰਡਾਂ ਰਾਹੀਂ ਹੁਣ ਰਾਸ਼ਨ ਦੀ ਵੰਡ ਵਿੱਚ ਆਉਣ ਵਾਲੀਆਂ ਦਿੱਕਤਾਂ ਨੂੰ ਘਟਾਇਆ ਜਾਵੇਗਾ ਅਤੇ ਲਾਭਪਾਤਰੀਆਂ ਨੂੰ ਆਪਣਾ ਹੱਕ ਆਸਾਨੀ ਨਾਲ ਮਿਲ ਸਕੇਗਾ। ਇਹ ਪ੍ਰਣਾਲੀ ਨਾ ਸਿਰਫ਼ ਸਮੇਂ ਦੀ ਬਚਤ ਕਰੇਗੀ, ਸਗੋਂ ਭ੍ਰਿਸ਼ਟਾਚਾਰ ਅਤੇ ਗ਼ਲਤ ਵਰਤੋਂ ਨੂੰ ਵੀ ਰੋਕੇਗੀ, ਜਿਸ ਨਾਲ ਸਰਕਾਰੀ ਯੋਜਨਾਵਾਂ ਦਾ ਲਾਭ ਸਹੀ ਲੋਕਾਂ ਤੱਕ ਪਹੁੰਚੇਗਾ।ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਲੋਕ-ਹਿਤੈਸ਼ੀ ਸੋਚ ਦਾ ਪ੍ਰਤੀਕ ਹੈ, ਜਿਸ ਦਾ ਮਕਸਦ ਹਰ ਨਾਗਰਿਕ ਨੂੰ ਉਸਦਾ ਹੱਕ ਬਿਨਾ ਕਿਸੇ ਰੁਕਾਵਟ ਦੇ ਪਹੁੰਚਾਉਣਾ ਹੈ। ਸਮਾਰਟ ਰਾਸ਼ਨ ਕਾਰਡਾਂ ਦੀ ਇਹ ਸ਼ੁਰੂਆਤ ਭਵਿੱਖ ਵਿੱਚ ਹੋਰ ਵੀ ਸੁਲੋਕ ਸੇਵਾਵਾਂ ਲਈ ਇੱਕ ਮਜ਼ਬੂਤ ਨੀਂਹ ਸਾਬਤ ਹੋਵੇਗੀ।ਇਸ ਮੌਕੇ ਕੌਂਸਲਰ ਸੁੱਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਵੱਖ-ਵੱਖ ਅਹੁਦੇਦਾਰ ਆਦਿ ਹਾਜ਼ਰ ਸਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
