ਮੁੱਖ ਮੰਤਰੀ ਦੀ ਗਲਤ ਬਿਆਨਬਾਜ਼ੀ ਤੋਂ ਭੜਕੇ ਸੋਈ ਵਰਕਰ,ਚੰਡੀਗੜ੍ਹ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਬਠਿੰਡਾ ਦੇ ਸੋਈ ਵਰਕਰ

Bathinda News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੰਚਾਂ ‘ਤੇ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸ.ਓ.ਆਈ.) ਨੂੰ ਗਲਤ ਤਰੀਕੇ ਨਾਲ “ਸਮੈਕ ਆਰਗੇਨਾਈਜੇਸ਼ਨ ਆਫ ਇੰਡੀਆ” ਕਹਿਣ ਦੇ ਮਾਮਲੇ ‘ਤੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਬਿਆਨ ਨੂੰ ਲੈ ਕੇ ਐਸ.ਓ.ਆਈ. ਦੇ ਕਾਰਕੁਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਚਲਦੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਨੇੜੇ ਵੱਡਾ ਧਰਨਾ ਦਿੱਤਾ ਗਿਆ।ਇਸ ਪ੍ਰਦਰਸ਼ਨ ਵਿੱਚ ਬਠਿੰਡਾ ਤੋਂ ਵੀ ਵੱਡੀ ਗਿਣਤੀ ਵਿੱਚ ਸੋਈ ਦੇ ਕਾਰਕੁਨ ਸ਼ਾਮਿਲ ਹੋਏ, ਜਿਨ੍ਹਾਂ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਰਾਜਦੀਪ ਸਿੰਘ ਸਾਹੂ ਨੇ ਕੀਤੀ। ਜਾਣਕਾਰੀ ਮੁਤਾਬਕ ਬਠਿੰਡਾ ਤੋਂ ਕਰੀਬ 50 ਕਾਰਕੁਨ ਚੰਡੀਗੜ੍ਹ ਪਹੁੰਚੇ ਅਤੇ ਰੋਸ ਪ੍ਰਦਰਸ਼ਨ ਵਿੱਚ ਭਾਗ ਲਿਆ।ਕਾਰਕੁਨਾਂ ਨੇ ਮੁੱਖ ਮੰਤਰੀ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਆਪਣੇ ਗੁੱਸੇ ਦਾ ਇਜ਼ਹਾਰ ਕੀਤਾ।ਰਾਜਦੀਪ ਸਿੰਘ ਸਾਹੂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੀ ਗਈ ਬਿਆਨਬਾਜ਼ੀ ਨਾ ਸਿਰਫ਼ ਗਲਤ ਹੈ, ਸਗੋਂ ਇੱਕ ਵਿਦਿਆਰਥੀ ਸੰਸਥਾ ਦੀ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਵੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਤੁਰੰਤ ਆਪਣਾ ਬਿਆਨ ਵਾਪਸ ਲੈਣ ਅਤੇ ਜਨਤਕ ਤੌਰ ‘ਤੇ ਮਾਫੀ ਮੰਗਣ।ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਮੁੱਖ ਮੰਤਰੀ ਨੇ ਮਾਫੀ ਨਾ ਮੰਗੀ ਤਾਂ ਆਉਣ ਵਾਲੇ ਦਿਨਾਂ ਵਿੱਚ ਰੋਸ ਪ੍ਰਦਰਸ਼ਨ ਹੋਰ ਤੇਜ਼ ਕੀਤੇ ਜਾਣਗੇ। ਇਸ ਮੌਕੇ ਰਾਜਦੀਪ ਸਿੰਘ, ਗੁਰਜੀਤ ਸਿੰਘ, ਹਰਜੀਤ ਸਿੰਘ, ਹਸਰਤ ਵੀਰ ਸਿੰਘ, ਅਭੇ ਪ੍ਰਤਾਪ ਸਿੰਘ, ਗੁਰਵੇਸ਼ ਬਰਾੜ, ਨਵਨੀਤ ਸਿੰਘ, ਅਮਿਤੋਜ ਸਿੰਘ ਆਦਿ ਵੀ ਮੌਜੂਦ ਸਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Bathinda ਕਿਸਾਨ ਮੇਲੇ ‘ਚ ਇਕੱਠ ਕਰਨ ਲਈ ਡੀਲਰਾਂ ਤੇ ਸਟਾਫ਼ ਦਾ ਸਹਾਰਾ; ਚਰਚਾ ਜ਼ੋਰਾਂ ‘ਤੇ!

Leave a Reply

Your email address will not be published. Required fields are marked *