Chandigarh News:ਪੰਜਾਬ ਸਰਕਾਰ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਡਾ ਦੀ ਸੁਰੱਖਿਆ ਵਾਪਸ ਲੈਣ ਦੀ ਸੂਚਨਾ ਸਾਹਮਣੇ ਆ ਰਹੀ ਹੈ ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਹੀ ਆਮ ਆਦਮੀ ਪਾਰਟੀ ਵੱਲੋਂ ਸੰਸਦ ਚੱਡਾ ਨੂੰ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਉਹਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਉਹਨਾਂ ਦੀ ਥਾਂ ਤੇ ਪੰਜਾਬ ਤੋਂ ਇੱਕ ਹੋਰ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਸੀ ।ਦੱਸਣਾ ਬਣਦਾ ਹੈ ਕਿ ਰਾਘਵ ਚੱਡਾ ਨੂੰ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਮੁਹਈਆ ਕਰਾਈ ਹੋਈ ਸੀ ਜਿਸ ਨੂੰ ਹੁਣ ਵਾਪਸ ਲਿਆ ਗਿਆ ਹੈ ਸੁਰੱਖਿਆ ਵਾਪਸ ਲੈਣ ਦਾ ਖੁਲਾਸਾ ਖੁਦ ਰਾਘਵ ਚੱਡਾ ਵੱਲੋਂ ਕੀਤਾ ਗਿਆ ਹੈ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਰਾਘਵ ਚੱਡਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਦੂਰੀਆਂ ਵਧ ਰਹੀਆਂ ਹਨ ਅਤੇ ਕੁਝ ਦਿਨ ਪਹਿਲਾਂ ਪਾਰਟੀ ਆਗੂਆਂ ਖਾਸ ਕਰ ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰਨਾਂ ਮੰਤਰੀਆਂ ਵੱਲੋਂਰਾਘਵ ਚੱਡਾ ਉੱਪਰ ਦੋਸ਼ ਲਾਇਆ ਗਿਆ ਸੀ ਕਿ ਉਸਦੇ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਨਹੀਂ ਚੁੱਕਿਆ ਗਿਆ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
