ਕਿਸਾਨ ਜਥੇਬੰਦੀ ਉਗਰਾਹਾ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਦਿੱਤਾ ਧਰਨਾ

Bathinda News: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਠੀਕ ਚੱਲ ਰਹੀ ਹੈ ਪਰ ਜਦੋਂ ਆਗੂਆਂ ਨੇ ਦੱਸਿਆ ਕਿ ਕੁਝ ਪਿੰਡਾਂ ਵਿੱਚ ਹਾਲੇ ਤੱਕ ਇੱਕ ਵੀ ਦਾਣੇ ਦੀ ਖਰੀਦ ਨਹੀਂ ਕੀਤੀ ਗਈ ਤਾਂ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦਾ ਅੰਕੜਾ ਪੇਸ਼ ਕਰਕੇ ਦੱਸਿਆ ਗਿਆ ਕਿ ਜੇਠੂ ਕੇ ਸਮੇਤ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਹੋਈ ਹੈ ਪਰ ਝੰਡਾ ਸਿੰਘ ਜੇਠੂ ਕੇ ਨੇ ਕਿਹਾ ਕਿ ਉਥੇ ਹਾਲੇ ਤੱਕ ਕੋਈ ਖਰੀਦ ਨਹੀਂ ਹੋਈ ਤਾਂ ਡਿਪਟੀ ਕਮਿਸ਼ਨਰ ਵੱਲੋਂ ਚੈਕਿੰਗ ਲਈ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀ ਨੂੰ ਭੇਜਿਆ ਗਿਆ ਜਿੱਥੇ ਜਾ ਕੇ ਪਤਾ ਲੱਗ ਗਿਆ ਕਿ ਇਹ ਖਰੀਦ ਸਿਰਫ ਕਾਗਜਾਂ ਵਿੱਚ ਹੀ ਹੋਈ ਹੈ ਜਦੋਂ ਕਿ ਸਰਕਾਰੀ ਰਿਕਾਰਡ ਮੁਤਾਬਿਕ ਮੰਡੀ ਵਿੱਚ ਜਾ ਕੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਕਣਕ ਨਹੀਂ ਖਰੀਦੀ ਗਈ। ਇਸੇ ਤਰ੍ਹਾਂ ਢੱਡੇ ਗਿੱਦੜ ਨਾਥਪੁਰਾ ਹੋਰ ਪਿੰਡਾਂ ਦੀਆਂ ਉਦਾਹਰਨਾਂ ਵੀ ਡਿਪਟੀ ਕਮਿਸ਼ਨਰ ਨੂੰ ਸੁਣਾਈਆਂ ਗਈਆਂ।

ਇਹ ਵੀ ਪੜ੍ਹੋ  Moga Police ਵੱਲੋਂ 265 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀ ਕਾਬੂ

ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬਾਗੀ ਅਤੇ ਔਰਤ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਹਰਿੰਦਰ ਬਿੰਦੂ ਨੇ ਕਿਹਾ ਕਿ ਨੇ ਇਸ ਸਾਲ ਫਰਵਰੀ ਮਾਰਚ ਦੇ ਮਹੀਨੇ ਜਿਆਦਾ ਗਰਮੀ ਪੈਣ ਕਾਰਨ,ਭਾਰੀ ਮੀਂਹ, ਝੱਖੜ ਅਤੇ ਹਨੇਰੀ ਨੇ ਕਣਕ ਦੀ ਫਸਲ ਦਾ ਬਹੁਤ ਨੁਕਸਾਨ ਕਰ ਦਿੱਤਾ ਹੈ। ਅੱਗ ਲੱਗਣ ਕਾਰਨ ਸੈਂਕੜੇ ਏਕੜ ਕਣਕ ਦੀ ਫਸਲ ਸੜ ਕੇ ਸਵਾਹ ਹੋ ਗਈ ਹੈ ਹੁਣ ਜੋ ਕਣਕ ਦੀ ਫਸਲ ਪੱਕ ਕੇ ਮੰਡੀਆਂ ਵਿੱਚ ਆ ਰਹੀ ਹੈ ਉਸ ਦੀ ਖਰੀਦ ਨਾ ਹੋਣ ਕਰਕੇ ਦਾਣਾ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗ ਗਏ ਹਨ ਕਿਉਂਕਿ ਕੇਂਦਰ ਸਰਕਾਰ ਵੱਲਂ ਖਰੀਦ ਤੇ ਲਾਈਆਂ ਸਖਤ ਸ਼ਰਤਾਂ ਕਾਰਨ ਖਰੀਦ ਏਜੰਸੀਆਂ ਨੇ ਕਣਕ ਖਰੀਦਣ ਤੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਤੇ ਟੇਕ ਰੱਖੀ ਹੋਈ ਹੈ ਜਿਸ ਸਬੰਧੀ ਪੰਜਾਬ ਸਰਕਾਰ ਨੇ ਚੁੱਪ ਧਾਰੀ ਹੋਈ ਹੈ ।ਕਿਸਾਨ ਆਗੂਆਂ ਨੇ ਕਿਹਾ ਕਿ ਵਿਸਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਕੇਂਦਰ ਅਤੇ ਰਾਜ ਸਰਕਾਰਾਂ ਫਸਲਾਂ ਦੀ ਖਰੀਦ ਤੇ ਸਖਤ ਸਰਤਾਂ ਮੜ ਕੇ ਖਰੀਦ ਤੋਂ ਭੱਜਣ ਲਈ ਕਈ ਸਾਲਾਂ ਤੋਂ ਕੋਸ਼ਿਸ਼ਾਂ ਕਰ ਰਹੀਆਂ ਹਨ ਤਾਂ ਕਿ ਫਸਲਾਂ ਨੂੰ ਵਪਾਰੀ ਮਨ ਮਰਜੀ ਦੇ ਭਾਅ ਤੇ ਲੁੱਟ ਸਕਣ ਅਤੇ ਗਰੀਬਾਂ ਲਈ ਚਲਦੀ ਜਨਤਕ ਵੰਡ ਪ੍ਰਣਾਲੀ ਰਾਹੀਂ ਮਿਲਦੇ ਰਾਸ਼ਨ ਦਾ ਭੋਗ ਪਾਇਆ ਜਾ ਸਕੇ ਪਰ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ ਲੋਕਾਂ ਜਥੇਬੰਦੀਆਂ ਦੇ ਸੰਘਰਸ਼ ਕਾਰਨ ਹਾਲੇ ਤੱਕ ਸਰਕਾਰੀ ਖਰੀਦ ਜਾਰੀ ਹੈ।

ਇਹ ਵੀ ਪੜ੍ਹੋ  ਮੋਗਾ ਵਿੱਚ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕ+ਤ+ਲ

ਕਿਸਾਨ ਆਗੂਆਂ ਨੇ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਕਣਕ ਦੇ ਦਾਣੇ ਡੈਮੇਜ ਜਾਂ ਡਿਸਕਲਰ ਹੋਏ ਹਨ, ਉਹਨਾਂ ਤੇ ਸ਼ਰਤਾਂ ਖਤਮ ਜਾਂ ਨਰਮ ਕਰਕੇ ਕਿਸਾਨਾਂ ਨੂੰ ਰਾਹਤ ਤਾਂ ਕੀ ਦੇਣੀ ਸੀ ਜੋ ਹੁਣ ਫਸਲ ਮੰਡੀ ਵਿੱਚ ਆਈ ਹੈ ਉਸ ਨੂੰ ਵੀ ਨਾ ਖਰੀਦ ਕੇ ਕਿਸਾਨਾਂ ਨੂੰ 10 ਦਿਨਾਂ ਤੋਂ ਵੱਧ ਸਮੇਂ ਤੋਂ ਮੰਡੀਆਂ ਵਿੱਚ ਰੋਲਿਆ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਕਣਕ ਦੀ ਖਰੀਦ ਤੇ ਲਾਈਆਂ ਬੇਲੋੜੀਆਂ ਸ਼ਰਤਾਂ ਖਤਮ ਕਰਕੇ ਤੁਰੰਤ ਸਾਰੀ ਕਣਕ ਦੀ ਖਰੀਦ ਸਰ ਪੂਰੇ ਸਰਕਾਰੀ ਭਾਅ ਤੇ ਕੀਤੀ ਜਾਵੇ। ਕੁਦਰਤੀ ਕਰੋਪੀ ਕਾਰਨ ਹੋਈ ਗੜੇ ਮਾਰੀ ਅਤੇ ਅੱਗ ਲੱਗਣ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਕਿਸਾਨਾਂ ਨੂੰ 50 ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਅੱਜ ਦੇ ਧਰਨੇ ਵਿੱਚ ਮਾਲਣ ਕੌਰ ਕੋਠਾ ਗੁਰੂ, ਪਰਮਜੀਤ ਕੌਰ ਪਿੱਥੋ, ਜਗਸੀਰ ਸਿੰਘ ਝੁੰਬਾ, ਨਛੱਤਰ ਸਿੰਘ ਢੱਡੇ, ਜਸਵੀਰ ਸਿੰਘ ਬੁਰਜ ਸੇਮਾ, ਰਾਮ ਸਿੰਘ ਕੋਟਗੁਰੂ, ਅਵਤਾਰ ਸਿੰਘ ਪੂਹਲਾ, ਜਸਪਾਲ ਸਿੰਘ ਕੋਠਾ ਗੁਰੂ, ਧਰਮਪਾਲ ਸਿੰਘ ਜੰਡੀਆਂ, ਰਣਜੋਧ ਸਿੰਘ ਮਾਹੀ ਨੰਗਲ, ਜਸਕਰਨ ਸਿੰਘ ਕੋਟਗੁਰੂ ਵੀ ਸਾਮਲ ਸਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

DAV College Bathinda ਦੇ ਕੈਰੀਅਰ ਅਤੇ ਪਲੇਸਮੈਂਟ ਸੈਲ ਵੱਲੋਂ ਸੀਪੀਬੀਐਫਆਈ ਕੋਰਸ ਦਾ ਆਯੋਜਨ

ਕਿਸਾਨ ਵੀਰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ-ਡਿਪਟੀ ਕਮਿਸ਼ਨਰ

Leave a Reply

Your email address will not be published. Required fields are marked *