ਪਰਸ਼ੂਰਾਮ ਜੈਯੰਤੀ ਮੌਕੇ ਦੋਸਤ ਵੈਲਫੇਅਰ ਸੁਸਾਇਟੀ ਨੇ ਲਾਇਆ ਮੁਫ਼ਤ ਮੁੱਢਲੀ ਸਹਾਇਤਾ ਤੇ ਸਿਹਤ ਜਾਂਚ ਕੈਂਪ

Bathinda News:ਭਗਵਾਨ ਪਰਸ਼ੂਰਾਮ ਜੈਯੰਤੀ ਮੌਕੇ ਦੋਸਤ ਵੈਲਫੇਅਰ ਸੁਸਾਇਟੀ (ਰਜਿ.) ਬਠਿੰਡਾ ਵੱਲੋਂ ਸ਼ਰਧਾਲੂਆਂ ਦੀ ਸੇਵਾ ਲਈ ਪ੍ਰਧਾਨ ਰਮੇਸ਼ ਕੁਮਾਰ ਗਰਗ ਦੀ ਰਹਿਨੁਮਾਈ ਹੇਠ ਮੰਦਰ ਸ਼੍ਰੀ ਬਾਲਾ ਜੀ ਨੈਸ਼ਨਲ ਕਲੋਨੀ ਬਠਿੰਡਾ ਵਿਖੇ ਮੁਫ਼ਤ ਮੁੱਢਲੀ ਸਹਾਇਤਾ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਫਾਰਮਾਸਿਸਟ ਮਨਦੀਪ ਕੁਮਾਰ, ਅਸ਼ੋਕ ਬਾਲਿਆਂਵਾਲੀ ਤੇ ਰਾਜਿੰਦਰ ਸਿੰਗਲਾ ਦੀ ਦੇਖਰੇੇਖ ਹੇਠ ਲਗਭਗ 800 ਸ਼ਰਧਾਲੂਆਂ ਦਾ ਮੈਡੀਕਲ ਚੈੱਕਅੱਪ ਕੀਤਾ ਗਿਆ ਜਦਕਿ ਕਈਆਂ ਨੂੰ ਲੋੜ ਪੈਣ ’ਤੇ ਮੌਕੇ ’ਤੇ ਹੀ ਮੱਲ੍ਹਮ ਪੱਟੀ ਤੋਂ ਇਲਾਵਾ ਮੁੱਢਲੀ ਮੈਡੀਕਲ ਸਹਾਇਤਾ ਵੀ ਦਿੱਤੀ ਗਈ।ਕੈਂਪ ਬਾਰੇੇ ਜਾਣਕਾਰੀ ਦਿੰਦਿਆਂ ਪ੍ਰਧਾਨ ਗਰਗ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਹਰ ਸਾਲ ਪਰਸ਼ੂਰਾਮ ਜੈਯੰਤੀ ਮੌਕੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਂਦੀਆਂ ਹਨ। ਸੁਸਾਇਟੀ ਦੇ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸੁਸਾਇਟੀ ਲਗਭਗ ਤਿੰਨ ਦਹਾਕਿਆਂ ਤੋਂ ਲੋਕ ਹਿੱਤ ਵਿੱਚ ਕੰਮ ਕਰ ਰਹੀ ਹੈ।ਪਿਛਲੇ ਦਿਨੀਂ ਪੰਜਾਬ ’ਚ ਆਏ ਹੜ੍ਹਾਂ ਮੌਕੇ ਸੁਸਾਇਟੀ ਦੇ ਕਾਰਜਕਰਤਾਵਾਂ ਵੱਲੋਂ ਫਾਜਿਲਕਾ ਵਿਖੇ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹੜ੍ਹ ਪੀੜ੍ਹਤਾਂ ਦੇ ਘਰ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਤੋਂ ਇਲਾਵਾ ਲੋੜਵੰਦ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਅਤੇ ਉਨ੍ਹਾਂ ਦੀ ਫੀਸ ਦਾ ਪ੍ਰਬੰਧ ਵੀ ਕੀਤਾ ਗਿਆ। ਉਨ੍ਹਾਂ ਸੁਸਾਇਟੀ ਵੱਲੋਂ ਮੇਲਾ ਮਾਈਸਰਖਾਨਾ ਵਿਖੇੇ ਮਾਤਾ ਦੇ ਨਵਰਾਤਰਿਆਂ ਮੌਕੇ ਸਾਲ ’ਚ ਦੋ ਵਾਰ ਲਗਾਏ ਜਾਣ ਵਾਲੇ ਮੈਡੀਕਲ ਚੈੱਕਅੱਪ ਕੈਂਪ ਅਤੇ ਦਿੱਤੀ ਜਾਂਦੀ ਐਂਬੂਲੈਂਸ ਦੀ ਸਹਾਇਤਾ ਦੀ ਗੱਲ ਵੀ ਰੱਖੀ। ਅੱਜ ਦੇ ਕੈਂਪ ਦੌਰਾਨ ਸੁਸਾਇਟੀ ਦੇ ਕਾਰਜਕਰਤਾ ਅਨਿਲ ਕੁਮਾਰ, ਰਮਣੀਕ ਵਾਲੀਆ, ਰਾਕੇਸ਼ ਗੋਇਲ, ਲਵਲੀਨ ਸਚਦੇਵਾ, ਅਨੂਪ ਗਰਗ, ਪ੍ਰੇਮ ਕੁਮਾਰ ਗਰਗ ਪ੍ਰਧਾਨ ਸਨਾਤਨ ਧਰਮ ਮਹਾਂਵੀਰ ਦਲ ਬਠਿੰਡਾ, ਅਸ਼ੋਕ ਕਾਂਸਲ ਅਤੇ ਸੋਮ ਨਾਥ ਦਾ ਵਿਸ਼ੇਸ਼ ਸਹਿਯੋਗ ਰਿਹਾ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਸਾਥੀ ਐਨ. ਕੇ. ਜੀਤ ਨੂੰ ਲੋਕ ਜਮਹੂਰੀ ਲਹਿਰ ਦੇ ਕਾਫ਼ਲੇ ਵੱਲੋਂ ਦਿੱਤੀ ਗਈ ਅੰਤਿਮ ਵਿਦਾਇਗੀ

CIA staff Moga ਵੱਲੋ 800 ਗ੍ਰਾਮ ਹੈਰੋਇਨ ਅਤੇ ਕਾਰ ਮਾਰੂਤੀ ਸਵਿਫਟ ਸਮੇਤ 4 ਦੋਸੀ ਕਾਬੂ

Leave a Reply

Your email address will not be published. Required fields are marked *