Sri Muktsar Sahib Police “ਗੈਂਗਸਟਰਾਂ ਤੇ ਵਾਰ” ਮੁਹਿੰਮ ਅਧੀਨ 16 ਨਾਕੇ ਲਗਾ ਕੇ ਸ਼ਰਾਰਤੀ ਅੰਨਸਰਾਂ ਖਿਲਾਫ ਕਾਰਵਾਈ

Sri Muktsar Sahib News:ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਗੈਂਗਸਟਰਾਂ ਅਤੇ ਅਪਰਾਧਕ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਗੈਂਗਸਟਰਾਂ ਤੇ ਵਾਰ” ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸਪੈਸ਼ਲ ਨਾਕਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ।ਇਸ ਮੁਹਿੰਮ ਦੀ ਅਗਵਾਈ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੀ ਗਈ, ਜਿਸਦਾ ਮੁੱਖ ਉਦੇਸ਼ ਸ਼ਰਾਰਤੀ ਅਨਸਰਾਂ, ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਤੱਤਾਂ ‘ਤੇ ਸਖ਼ਤ ਨਜ਼ਰ ਰੱਖਣਾ ਸੀ।ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇੱਕ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਚਾਰੇ ਸਬ-ਡਿਵੀਜ਼ਨਾਂ ਵਿੱਚ ਕੁੱਲ 13 ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗਹਿਰੀ ਚੈਕਿੰਗ ਕੀਤੀ ਗਈ।ਨਾਕਾਬੰਦੀ ਅਤੇ ਤਲਾਸ਼ੀ ਦੀ ਵਿਸਥਾਰਿਤ ਜਾਣਕਾਰੀਜ਼ਿਲ੍ਹੇ ਦੇ ਚਾਰੇ ਸਬ-ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ਵਿੱਚ ਨਾਕਾਬੰਦੀ ਕੀਤੀ ਗਈ।ਜ਼ਿਲ੍ਹਾ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਅਚਾਨਕ, ਸਰਚ ਅਭਿਆਨ ਚਲਾਇਆ ਗਿਆ।ਕੁੱਲ 180 ਦੇ ਕਰੀਬ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਡਿਊਟੀ ‘ਤੇ ਤਾਇਨਾਤ ਰਹੇ।ਇਸ ਸਪੈਸ਼ਲ ਆਪਰੇਸ਼ਨ ਦੀ ਸੁਪਰਵਿਜ਼ਨ ਐਸ.ਪੀ(ਡੀ) ਸ੍ਰੀ ਮਨਮੀਤ ਸਿੰਘ ਢਿੱਲੋ, ਅਤੇ ਸਬੰਧਤ ਸਬ-ਡਿਵੀਜ਼ਨਾਂ ਦੇ ਡੀ.ਐਸ.ਪੀਜ਼ ਸ੍ਰੀ ਬਚਨ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਸ੍ਰੀ ਜਤਿੰਦਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਸ੍ਰੀ ਮਨਮੋਹਨ ਸ਼ਰਨਾ ਡੀ.ਐਸ.ਪੀ (ਮਲੋਟ) ਅਤੇ ਸ੍ਰੀ ਹਰਬੰਸ ਸਿੰਘ ਡੀ.ਐਸ.ਪੀ (ਲੰਬੀ) ਵੱਲੋਂ ਕੀਤੀ ਗਈ, ਤਾਂ ਜੋ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਹਰ ਪੱਧਰ ‘ਤੇ ਪੂਰੀ ਸਖ਼ਤੀ ਬਣੀ ਰਹੇ।PAIS ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਵੇਰਿਫਿਕੇਸ਼ਨ ਕੀਤੀ ਗਈ।ਵਾਹਣ ਐਪ ਦੀ ਮਦਦ ਨਾਲ ਵਾਹਨਾਂ ਦੀ ਜਾਂਚ ਕੀਤੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਾਹਨ ਚੋਰੀਸ਼ੁਦਾ ਜਾਂ ਕਿਸੇ ਅਪਰਾਧਕ ਗਤੀਵਿਧੀ ਵਿੱਚ ਸ਼ਾਮਲ ਨਾ ਹੋਵੇ।ਸ੍ਰੀ ਬਚਨ ਸਿੰਘ ਡੀਐਸਪੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਅੰਦਰ ਸਿਟੀ ਨੂੰ ਪੂਰਾ ਸੀਲ ਕਰਕੇ ਹਰ ਇੱਕ ਵੀਕਲ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਕਿਆਂ ਦੀ ਕੜੀ ਚੈਕਿੰਗ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਪੁਰਸ਼ਾਂ ਦੇ ਆਉਣ-ਜਾਣ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।ਇਸ ਤੋਂ ਇਲਾਵਾ, ਹਰ ਵਾਹਨ ਦੀ ਡੀਟੇਲ ਚੈੱਕ ਕਰਕੇ ਡਰਾਈਵਰਾਂ ਦੀ ਪਛਾਣ ਪੱਕੀ ਕੀਤੀ ਜਾ ਰਹੀ ਹੈ ਅਤੇ ਜਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਟੀਮਾਂ ਵੱਲੋਂ ਨਾਕਿਆਂ ‘ਤੇ ਆਧੁਨਿਕ ਉਪਕਰਣਾਂ ਦੀ ਵਰਤੋਂ ਕਰਦੇ ਹੋਏ ਸੰਦੇਹੀ ਸਮਾਨ ਦੀ ਤਲਾਸ਼ੀ ਲਈ ਜਾ ਰਹੀ ਹੈ।ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਦਿਨ-ਰਾਤ ਮੁਹਿੰਮ ਜਾਰੀ ਰੱਖੀ ਗਈ ਹੈ।ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਜ਼ਿਲ੍ਹੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਹ ਵਿਸ਼ੇਸ਼ ਸਰਚ ਅਭਿਆਨ ਅਪਰਾਧਕ ਗਤੀਵਿਧੀਆਂ ‘ਤੇ ਨਕੇਲ ਕੱਸਣ ਅਤੇ ਸ਼ਰਾਰਤੀ ਅਨਸਰਾਂ ਦੀ ਸਰਗਰਮੀ ‘ਤੇ ਨਿਗਰਾਨੀ ਲਈ ਚਲਾਇਆ ਗਿਆ ਹੈ।ਉਨ੍ਹਾਂ ਸਪਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਕਿਸੇ ਵੀ ਤਰ੍ਹਾਂ ਦੀ ਅਪਰਾਧਕ ਸਰਗਰਮੀ ਲਈ ਕੋਈ ਥਾਂ ਨਹੀਂ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ।ਆਪਣੇ ਇਲਾਕੇ ਵਿੱਚ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰੋ।
ਕਾਨੂੰਨ ਦੀ ਪਾਲਣਾ ਕਰੋ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰੋ।ਨਸ਼ਿਆਂ ਤੋਂ ਦੂਰ ਰਹੋ ਅਤੇ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਵਿੱਚ ਪੁਲਿਸ ਦਾ ਸਾਥ ਦਿਓ।ਜੇਕਰ ਕਿਸੇ ਕੋਲ ਨਸ਼ਾ ਤਸਕਰੀ ਜਾਂ ਅਪਰਾਧਕ ਗਤੀਵਿਧੀ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ 80549-42100 ਨੰਬਰ ‘ਤੇ ਫੋਨ ਜਾਂ ਵਟਸਐਪ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।ਅੰਤ ਵਿੱਚ, ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਪਸ਼ਟ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਵਿਸ਼ੇਸ਼ ਆਪਰੇਸ਼ਨ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਜ਼ਿਲ੍ਹੇ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਡਰੋਨ ਹਮਲੇ ਸਬੰਧੀ ਮੌਕ ਡ੍ਰਿਲ 24 ਅਪ੍ਰੈਲ ਨੂੰ ਕਰਵਾਈ ਜਾਵੇਗੀ

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ

Leave a Reply

Your email address will not be published. Required fields are marked *