ਥਰਮਲ ਦੇ ਠੇਕਾ ਮੁਲਾਜ਼ਮ ਇੱਕ ਮਈ ਦੇ ਸੂਬਾ ਪੱਧਰੀ ਸੰਘਰਸ਼ ਵਿੱਚ ਪ੍ਰੀਵਾਰਾਂ ਸਮੇਤ ਹੋਣਗੇ ਸ਼ਾਮਿਲ
Bathinda News: ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਇੱਕ ਮਈ ਦੇ ਸੂਬਾ ਪੱਧਰੀ ਸੰਘਰਸ਼ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ,ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਪੰਨੂੰ,ਜਸਬੀਰ ਜੱਸੀ,ਜਗਸੀਰ ਭੰਗੂ,ਹਰਦੀਪ ਤੱਗੜ ਅਤੇ ਲਛਮਣ ਰਾਮਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਦੇ ਵਿਰੋਧ ਵਜੋਂ “ਮੋਰਚੇ” ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਮਜ਼ਦੂਰ ਦਿਵਸ ਮੌਕੇ 01 ਮਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਸਾਹਮਣੇ ਪਰਿਵਾਰਾਂ-ਬੱਚਿਆਂ ਸਮੇਤ ਸੂਬਾ ਪੱਧਰੀ ਰੋਸ਼ ਧਰਨਾ ਦਿੱਤਾ ਜਾਵੇਗਾ,ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ,ਗੇਟ ਰੈਲੀ ਦੌਰਾਨ ਜਮਹੂਰੀ ਹੱਕਾਂ ਦੇ ਰਾਖੇ ਐੱਨ.ਕੇ.ਜੀਤ ਨੂੰ ਦਿੱਤੀ ਗਈ ਸ਼ਰਧਾਂਜਲੀ !
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
