ਬਿਜਲੀ ਕੱਟਾਂ ਦੇ ਵਿਰੋਧ ਵਿੱਚ ਅਕਾਲੀ ਦਲ 30 ਨੂੰ ਕਰੇਗਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ: ਬਬਲੀ ਢਿੱਲੋਂ

👉ਬਠਿੰਡਾ ਵਿੱਚ ਐਸਡੀਐਮ ਦਫ਼ਤਰ ਦੇ ਸਾਹਮਣੇ ਦੇਣਗੇ ਧਰਨਾ, ਰੋਸ ਮਾਰਚ ਵੀ ਕੱਢਣਗੇ
Bathinda News: ਸੂਬੇ ਵਿੱਚ ਵੱਧ ਰਹੇ ਅਘੋਸ਼ਿਤ ਬਿਜਲੀ ਕੱਟਾਂ ਨੂੰ ਲੈ ਕੇ ਸ਼ਿਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ 30 ਅਪ੍ਰੈਲ ਨੂੰ ਬਠਿੰਡਾ ਵਿੱਚ ਰੋਸ ਮਾਰਚ ਅਤੇ ਧਰਨਾ-ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।ਇਹ ਫੈਸਲਾ ਪਾਰਟੀ ਦੀ ਸ਼ਹਿਰੀ ਹਲਕਾ ਇਕਾਈ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਦੀ ਅਗਵਾਈ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਲਗਾਤਾਰ ਲੰਬੇ ਬਿਜਲੀ ਕੱਟ ਲਗ ਰਹੇ ਹਨ, ਜਿਸ ਨਾਲ ਆਮ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਖ਼ਾਸ ਕਰਕੇ ਪਿੰਡਾਂ ਵਿੱਚ ਸ਼ਾਮ ਤੋਂ ਲੈ ਕੇ ਦੇਰ ਰਾਤ ਤੱਕ 6 ਘੰਟਿਆਂ ਤੱਕ ਬਿਜਲੀ ਗ਼ਾਇਬ ਰਹਿਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ ਗਰਮੀ ਦੀ ਸ਼ੁਰੂਆਤ ‘ਚ ਹੀ ਬਿਜਲੀ ਕੱਟਾਂ ਨਾਲ ਹਾਹਾਕਾਰ, ਭਾਜਪਾ ਨੇ ਸਰਕਾਰ ਨੂੰ ਘੇਰਿਆ

ਢਿੱਲੋਂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਬਿਜਲੀ ਦੇ ਖੇਤਰ ਵਿੱਚ ਆਤਮਨਿਰਭਰ ਬਣਾਇਆ ਗਿਆ ਸੀ ਅਤੇ ਕਈ ਉਤਪਾਦਨ ਇਕਾਈਆਂ ਰਾਹੀਂ ਸੂਬੇ ਨੂੰ ਸਰਪਲਸ ਬਿਜਲੀ ਦੀ ਸਥਿਤੀ ਵਿੱਚ ਪਹੁੰਚਾਇਆ ਗਿਆ ਸੀ। ਪਰ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਦੇ ਚਲਦੇ ਅੱਜ ਸੂਬਾ ਬਿਜਲੀ ਸੰਕਟ ਨਾਲ ਜੂਝ ਰਿਹਾ ਹੈ।ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਨਿਰਦੇਸ਼ਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਗਾਉਣ ਲਈ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 30 ਅਪ੍ਰੈਲ ਨੂੰ ਐਸਡੀਐਮ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ ਅਤੇ ਸ਼ਹਿਰ ਵਿੱਚ ਰੋਸ ਮਾਰਚ ਵੀ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ

ਜ਼ਿਲ੍ਹਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਗੁਰਸੇਵਕ ਸਿੰਘ ਮਾਨ, ਯਾਦਵਿੰਦਰ ਸਿੰਘ ਯਾਦੀ, ਚਮਕੌਰ ਸਿੰਘ ਮਾਨ, ਰਾਜਬਿੰਦਰ ਸਿੰਘ ਸਿੱਧੂ, ਸੁਖਦੇਵ ਸਿੰਘ ਬਰੜ, ਰੋਸ਼ਨ ਗਿਆਨਾ, ਜਗਦੀਪ ਗਹਿਰੀ, ਜੰਗੀਰ ਸਿੰਘ, ਨਛੱਤਰ ਸਿੰਘ, ਬਿੱਟੂ ਮਹਾਰਾਜ ਬਸਤੀ, ਨਾਇਬ ਸਿੰਘ ਬਰੜ, ਇਕਬਾਲ ਸਿੰਘ ਮਿੱਠੜੀ, ਬਲਵਿੰਦਰ ਸਿੰਘ ਬੱਲੀ, ਹਰਤਾਰ ਸੰਧੂ, ਪ੍ਰੀਤਪਾਲ ਸਿੰਘ, ਰਵਿੰਦਰ ਸਿੰਘ ਚੀਮਾ, ਸੁਨੀਲ ਫੌਜੀ, ਨਰਿੰਦਰ ਪਾਲ ਸਿੰਘ ਲਾਡੀ, ਹਰਮਨ ਪਾਲ ਸਿੰਘ ਰਿੰਕਾ, ਭੋਲਾ ਸਿੰਘ, ਮਨਿੰਦਰ ਸੋਢੀ, ਗੁਰਬਚਨ ਖੁੱਬਣ, ਮੱਖਣ ਐਮਸੀ, ਰੇਸ਼ਮ ਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਰਾਮਪਾਲ, ਟਿੰਕੂ ਵਰਮਾ, ਬੰਤ ਐਮਸੀ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਬਲਕਾਰ ਸਿੰਘ, ਮਨਦੀਪ ਲਾਡੀ, ਕਰਮਜੀਤ ਪੰਮਾ, ਕੁਲਦੀਪ ਸਿੰਘ, ਸੁਰਜੀਤ ਸਿੰਘ, ਪ੍ਰਦੀਪ ਜੌੜਾ, ਪ੍ਰਦੀਪ ਚੋਪੜਾ ਆਦਿ ਵੀ ਮੌਜੂਦ ਸਨ।

 

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਗਰਮੀ ਦੀ ਸ਼ੁਰੂਆਤ ‘ਚ ਹੀ ਬਿਜਲੀ ਕੱਟਾਂ ਨਾਲ ਹਾਹਾਕਾਰ, ਭਾਜਪਾ ਨੇ ਸਰਕਾਰ ਨੂੰ ਘੇਰਿਆ

Sri Muktsar Sahib Police ਵੱਲੋਂ ਸੁਧਾਰ ਘਰ (ਜੇਲ੍ਹ) ਅੰਦਰ ਸਰਚ ਅਭਿਆਨ

Leave a Reply

Your email address will not be published. Required fields are marked *