Sri Muktsar Sahib Police ਵੱਲੋਂ ਸੁਧਾਰ ਘਰ (ਜੇਲ੍ਹ) ਅੰਦਰ ਸਰਚ ਅਭਿਆਨ

Sri Muktsar Sahib News:ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰ ‘ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਗੈਂਗਸਟਰਾਂ ਦੇ ਵਾਰ” ਤਹਿਤ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਵੱਲੋਂ ਜ਼ਿਲ੍ਹਾ ਅੰਦਰ ਅਪਰਾਧਿਕ ਨੈਟਵਰਕਾਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਖ਼ਤ ਅਤੇ ਲਗਾਤਾਰ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।ਇਸੇ ਕੜੀ ਵਿੱਚ, ਐਸ.ਐਸ.ਪੀ ਸ਼੍ਰੀ ਅਭਿਮੰਨਿਊ ਰਾਣਾ,ਦੀ ਸਖ਼ਤ ਨਿਗਰਾਨੀ ਅਤੇ ਰਣਨੀਤਿਕ ਯੋਜਨਾ ਅਧੀਨ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਇੱਕ ਵਿਸ਼ੇਸ਼, ਸੁਚਿੰਤਿਤ ਅਤੇ ਅਚਨਚੇਤ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਕਾਨੂੰਨੀ ਅਨੁਸ਼ਾਸਨ ਨੂੰ ਮਜ਼ਬੂਤ ਕਰਨਾ, ਗੈਰਕਾਨੂੰਨੀ ਸੰਪਰਕ ਮਾਧਿਅਮਾਂ ‘ਤੇ ਪਾਬੰਦੀ ਲਗਾਉਣਾ ਅਤੇ ਅਪਰਾਧਿਕ ਤੱਤਾਂ ਵੱਲੋਂ ਚਲਾਏ ਜਾ ਰਹੇ ਕਿਸੇ ਵੀ ਗੁਪਤ ਨੈਟਵਰਕ ਨੂੰ ਤੋੜਨਾ ਸੀ।ਇਹ ਅਭਿਆਨ ਜੇਲ੍ਹ ਸੁਪਰਡੈਂਟ ਸ਼੍ਰੀ ਇਕਬਾਲ ਸਿੰਘ ਬਰਾੜ ਦੇ ਸਹਿਯੋਗ ਨਾਲ ਡਿਪਟੀ ਸੁਪਰਡੈਂਟ ਸ੍ਰੀ ਪੁਨੀਤ ਗਰਗ ਅਤੇ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਬਚਨ ਸਿੰਘ ਦੀ ਅਗਵਾਈ ਹੇਠ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਗਿਆ।ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 65 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵਿਸ਼ੇਸ਼ ਪਹਿਰੇਵਾਜ਼ੀ ਹੇਠ ਤੈਨਾਤ ਰਹੇ। ਪੂਰੇ ਅਭਿਆਨ ਦੌਰਾਨ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਮਜ਼ਬੂਤ ਘੇਰੇ ਤਹਿਤ ਹਰ ਪਹਲੂ ‘ਤੇ ਨਿਗਰਾਨੀ ਕੀਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਸੁਰੱਖਿਆ ਵਿੱਚ ਕਮੀ ਨਾ ਰਹੇ।
ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ।ਕੈਦੀਆਂ ਅਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਮਾਨ ਦੀ ਵਿਸਥਾਰਪੂਰਕ ਚੈਕਿੰਗ ਕੀਤੀ ਗਈ।ਬਾਥਰੂਮ, ਸਟੋਰ ਰੂਮ, ਕੰਧਾਂ ਦੇ ਕੋਨੇ, ਛੱਤਾਂ ਅਤੇ ਹੋਰ ਸੰਭਾਵੀ ਓਹਲੇ ਸਥਾਨਾਂ ‘ਤੇ ਸਖ਼ਤ ਨਿਗਰਾਨੀ ਕੀਤੀ ਗਈ।ਅੰਦਰੂਨੀ ਅਤੇ ਬਾਹਰੀ ਆਵਾਜਾਈ ਰਸਤੇ ‘ਤੇ ਪਹਿਰੇਵਾਜ਼ੀ ਮਜ਼ਬੂਤ ਕੀਤੀ ਗਈ।ਕੁਝ ਸ਼ੱਕੀ ਤੱਤਾਂ ਨਾਲ ਪੁੱਛਗਿੱਛ ਕਰਕੇ ਸੰਭਾਵੀ ਗੈਰਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਗਈ।ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਦੇ ਸਾਂਝੇ ਸਹਿਯੋਗ ਨਾਲ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਗਈ ਅਤੇ ਜਿੱਥੇ ਲੋੜ ਸੀ, ਉੱਥੇ ਸੁਧਾਰਕ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਗਏ।ਅਧਿਕਾਰੀਆਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਤੱਤਾਂ ਨੂੰ ਬਾਹਰੀ ਸੰਪਰਕ ਸਥਾਪਿਤ ਕਰਨ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਜੇਲ੍ਹਾਂ ਅੰਦਰ ਮੋਬਾਈਲ ਫੋਨ, ਸਿਮ ਕਾਰਡ, ਨਸ਼ੀਲੇ ਪਦਾਰਥ ਜਾਂ ਹੋਰ ਗੈਰਕਾਨੂੰਨੀ ਸਮੱਗਰੀ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਇੰਟੈਲੀਜੈਂਸ ਮਕੈਨਿਜ਼ਮ ਲਾਗੂ ਕੀਤਾ ਗਿਆ ਹੈ। ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ ਨਾਲ ਹਰ ਅਪਰਾਧਿਕ ਲੜੀ ਨੂੰ ਤੋੜਨ ਦੀ ਯੋਜਨਾ ਬਣਾਈ ਗਈ ਹੈ।ਹਰ ਅਜਿਹੀ ਤਲਾਸ਼ੀ ਤੋਂ ਬਾਅਦ ਵਿਸਥਾਰਪੂਰਕ ਰਿਪੋਰਟ ਤਿਆਰ ਕਰਕੇ ਕਾਨੂੰਨੀ ਕਾਰਵਾਈ ਅਨੁਸਾਰ ਅਗਲੇ ਕਦਮ ਚੁੱਕੇ ਜਾਂਦੇ ਹਨ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਕਿਸਮ ਦੀ ਅਪਰਾਧਿਕ ਗਤੀਵਿਧੀ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦੋਹਰਾਇਆ ਕਿ “ਗੈਂਗਸਟਰਾਂ ਦੇ ਵਾਰ” ਮੁਹਿੰਮ ਤਹਿਤ ਅਚਾਨਕ ਤਲਾਸ਼ੀਆਂ, ਵਿਸ਼ੇਸ਼ ਸਰਚ ਅਭਿਆਨ ਅਤੇ ਸਖ਼ਤ ਨਿਗਰਾਨੀ ਪ੍ਰਕਿਰਿਆ ਅਗਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ।ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਸਚੇਤ ਅਤੇ ਪਹਿਰੇਵਾਜ਼ ਹੈ। ਨਸ਼ਿਆਂ, ਗੈਂਗਸਟਰ ਗਤੀਵਿਧੀਆਂ ਅਤੇ ਹੋਰ ਗੈਰਕਾਨੂੰਨੀ ਸਰਗਰਮੀਆਂ ਨੂੰ ਖਤਮ ਕਰਨ ਲਈ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜਨਤਕ ਸੁਰੱਖਿਆ ਸਾਡੀ ਪਹਿਲ ਹੈ। ਜੇਲ੍ਹ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਯੋਜਨਾ ਜਾਂ ਨੈਟਵਰਕ ਚਲਾਉਣ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਤੱਤ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਰਵਾਈ ਕੀਤੀ ਜਾਵੇਗੀ।ਅੰਤ ਵਿੱਚ ਪੁਲਿਸ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇ ਕਿਸੇ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਸਾਂਝੇ ਯਤਨਾਂ ਨਾਲ ਅਮਨ-ਕਾਨੂੰਨ ਦੀ ਸਥਿਤੀ ਹੋਰ ਮਜ਼ਬੂਤ ਬਣਾਈ ਜਾ ਸਕੇ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਬਿਜਲੀ ਕੱਟਾਂ ਦੇ ਵਿਰੋਧ ਵਿੱਚ ਅਕਾਲੀ ਦਲ 30 ਨੂੰ ਕਰੇਗਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ: ਬਬਲੀ ਢਿੱਲੋਂ

ਭਾਜਪਾ ਨੇ ਚਿੱਟੇ ਦੇ ਨਸ਼ੇ ਨਾਲ ਹੋ ਰਹੀਆਂ ਮੌਤਾਂ ’ਤੇ ਪੰਜਾਬ ਸਰਕਾਰ ਨੂੰ ਘੇਰਿਆ

Leave a Reply

Your email address will not be published. Required fields are marked *