Bathinda ‘ਚ Aam Aadmi Party ਨੂੰ ਵੱਡਾ ਝਟਕਾ; ਬਲਾਕ ਪ੍ਰਧਾਨ ਦੋ ਦਰਜਨ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ

👉ਪੰਜਾਬ ਵਿੱਚ ਭਾਜਪਾ ਦੀ ਲਹਿਰ, ਚੋਣਾਂ ਵਿੱਚ ਬਦਲਾਵ ਤੈਅ: ਸਰੂਪ ਸਿੰਗਲਾ
Bathinda News: Bathinda City  ‘ਚ Aam Aadmi Party ਵਿੱਚ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡੀ ਰਾਜਨੀਤਿਕ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਰਿਟਾਇਰਡ ਤਹਿਸੀਲਦਾਰ ਮਹਿੰਦਰ ਸਿੰਘ ਸਿੱਧੂ ਆਪਣੇ ਕਰੀਬ ਦੋ ਦਰਜਨ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹੋਰ ਲੋਕ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਉੱਚ ਅਹੁਦਿਆਂ ਤੋਂ ਰਿਟਾਇਰਡ ਹਨ।ਅਜੀਤ ਰੋਡ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਸਭ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।

ਇਹ ਵੀ ਪੜ੍ਹੋ ਭਾਜਪਾ ਨੇ ਚਿੱਟੇ ਦੇ ਨਸ਼ੇ ਨਾਲ ਹੋ ਰਹੀਆਂ ਮੌਤਾਂ ’ਤੇ ਪੰਜਾਬ ਸਰਕਾਰ ਨੂੰ ਘੇਰਿਆ

ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਪੰਜਾਬ ਸਟੇਟ ਮਿਨਿਸਟਰੀਅਲ ਸਟਾਫ ਯੂਨੀਅਨ ਅਤੇ ਰਿਟਾਇਰਡ ਪੈਨਸ਼ਨਰਜ਼ ਯੂਨੀਅਨ ਦੇ ਮੁੱਖ ਸਲਾਹਕਾਰ ਗੁਰਦੇਵ ਸਿੰਘ ਕੋਟ ਫੱਤਾ ਦੇ ਇਲਾਵਾ ਰਿਟਾਇਰਡ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ, ਜਗਦੀਪ ਸਿੰਘ, ਜਵਾਹਰ ਲਾਲ ਰੂਪਾਲ, ਮਲਕੀਤ ਸਿੰਘ ਖਾਲਸਾ, ਅਵਤਾਰ ਸਿੰਘ, ਅਮਨਦੀਪ ਸਿੰਘ, ਰਮੇਸ਼ ਕੁਮਾਰ, ਰਾਕੇਸ਼ ਕੁਮਾਰ, ਮਨਪ੍ਰੀਤ ਸਿੰਘ, ਗੁਰੂਪ੍ਰਸਾਦ ਬਾਂਸਲ, ਸ਼ਮਸ਼ੇਰ ਸਿੰਘ ਸਿੱਧੂ, ਸਤਨਾਮ ਸਿੰਘ, ਸੁਰੇਂਦਰ ਕੁਮਾਰ ਸ਼ਰਮਾ, ਪਵਨ ਕੁਮਾਰ ਸ਼ਰਮਾ, ਦੇਸ਼ਬੰਧੂ, ਗੁਰਚਰਨ ਸਿੰਘ, ਸਤੀਸ਼ ਕੁਮਾਰ, ਡਾ. ਘੁੱਕਰ ਸਿੰਘ, ਸੁਰਿਂਦਰ ਨਈਅਰ ਸਮੇਤ ਹੋਰ ਵੀ ਕਈ ਸ਼ਾਮਲ ਹਨ। ਇਹ ਸਾਰੇ ਲੋਕ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਉੱਚ ਅਹੁਦਿਆਂ ਤੋਂ ਰਿਟਾਇਰਡ ਹਨ।

ਇਹ ਵੀ ਪੜ੍ਹੋ Sri Muktsar Sahib Police ਵੱਲੋਂ ਸੁਧਾਰ ਘਰ (ਜੇਲ੍ਹ) ਅੰਦਰ ਸਰਚ ਅਭਿਆਨ

ਪ੍ਰੋਗਰਾਮ ਦੌਰਾਨ ਸਰੂਪ ਸਿੰਗਲਾ ਤੋਂ ਇਲਾਵਾ ਸੀਨੀਅਰ ਭਾਜਪਾ ਨੇਤਾ ਐਡਵੋਕੇਟ ਮੋਹਨ ਲਾਲ ਗਰਗ, ਐਡਵੋਕੇਟ ਅਸ਼ੋਕ ਭਾਰਤੀ, ਸ਼ਾਮ ਲਾਲ ਬਾਂਸਲ, ਵਿਜੇ ਸਿੰਗਲਾ ਆਦਿ ਨੇ ਨਵੇਂ ਮੈਂਬਰਾਂ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਯੋਗ ਸਨਮਾਨ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ‘ਤੇ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਬਦਲਾਵ ਦੀ ਲਹਿਰ ਚੱਲ ਰਹੀ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਨੇਤਾ ਅਤੇ ਆਮ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਹਿਤਕਾਰੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਵਿੱਚ ਭਾਜਪਾ ਦੀ ਅਗਵਾਈ ਵਿੱਚ ਬਦਲਾਵ ਤੈਅ ਹੈ।

 

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 +91 94642–76483 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਸੰਨੀ ਢਿਲੋਂ ਨੇ ਨਵ ਉਸਾਰੀ ਖਾਲਿਆਂ ਦੇ ਰੱਖੇ ਨੀਂਹ ਪੱਥਰ

Bathinda News:ਆਪ ਦੇ ਵਾਰਡ ਪ੍ਰਧਾਨ ਇੱਕ ਦਰਜਨ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਹੋਏ ਸ਼ਾਮਿਲ

Leave a Reply

Your email address will not be published. Required fields are marked *