Bathinda News:ਆਪ ਦੇ ਵਾਰਡ ਪ੍ਰਧਾਨ ਇੱਕ ਦਰਜਨ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਹੋਏ ਸ਼ਾਮਿਲ

👉ਅਕਾਲੀ ਸਰਕਾਰ ਦੀ 10 ਸਾਲ ਦੀ ਕਾਰਗੁਜਾਰੀ ਨੂੰ ਦੇਖ ਕੇ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਲੋਕ: ਇਕਬਾਲ ਸਿੰਘ ਬਬਲੀ ਢਿੱਲੋਂ
Bathinda News:  ਆਮ ਆਦਮੀ ਪਾਰਟੀ ਨੂੰ ਸ਼ਹਿਰ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਆਪ ਦੇ ਵਾਰਡ ਪ੍ਰਧਾਨ ਅਸ਼ੋਕ ਬਾਂਸਲ ਆਪਣੇ ਕਰੀਬ ਇੱਕ ਦਰਜਨ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਅਸ਼ੋਕ ਬਾਂਸਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਪਿੰਡ ਬਾਦਲ ਵਿਖੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ ਵਿੱਚ ਅਕਾਲੀ ਦਲ ਦਾ ਪੱਲਾ ਫੜਿਆ।ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਾਰੇ ਨਵੇਂ ਸ਼ਾਮਿਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਸਿਰੋਪਾਉ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ 👉Bathinda ‘ਚ Aam Aadmi Party ਨੂੰ ਵੱਡਾ ਝਟਕਾ; ਬਲਾਕ ਪ੍ਰਧਾਨ ਦੋ ਦਰਜਨ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ

ਇਸ ਮੌਕੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣੇਗੀ।ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ 10 ਸਾਲਾਂ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੋਏ ਵਿਕਾਸ ਕਾਰਜਾਂ ਅਤੇ ਹਰ ਵਰਗ ਦੀ ਭਲਾਈ ਲਈ ਕੀਤੇ ਕੰਮਾਂ ਦੀ ਬਰਾਬਰੀ ਨਾ ਤਾਂ ਕਾਂਗਰਸ ਸਰਕਾਰ ਕਰ ਸਕੀ ਅਤੇ ਨਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਕਰ ਸਕੀ ਹੈ।

ਇਹ ਵੀ ਪੜ੍ਹੋ 👉ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ

ਅਸ਼ੋਕ ਬਾਂਸਲ ਦੇ ਨਾਲ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਪ੍ਰਵੀਨ ਗੁਪਤਾ, ਦਵਿੰਦਰ ਗੋਇਲ, ਰਾਜੂ ਪਾਂਡੇ, ਜਸਪ੍ਰੀਤ ਸਿੰਘ, ਵਕੀਲ ਰਘੂਵੀਰ ਸਿੰਘ, ਓਮ ਪ੍ਰਕਾਸ਼, ਰਾਜਾ, ਨਿਰਮਲ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਕਮਲ, ਡਾਕਟਰ ਬਾਬੂ ਲਾਲ, ਜਸਵਿੰਦਰ ਸਿੰਘ, ਹਰਜੀਤ ਸਿੰਘ ਬਾਗੀ, ਸਤਵੀਰ ਸਿੰਘ, ਹੈਪੀ ਪਾਂਡੇ, ਮਲਕੀਤ ਸਿੰਘ ਅਤੇ ਰਵਿੰਦਰ ਮਾਥੁਰ ਆਦਿ ਵੀ ਸ਼ਾਮਿਲ ਹਨ।ਜ਼ਿਲ੍ਹਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਤੇ ਜਿਲਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਇੰਦਰਜੀਤ ਸਿੰਘ ਬਰਾੜ, ਰੋਸ਼ਨ ਗਿਆਨਾ, ਸੁਨੀਲ ਕੁਮਾਰ ਫੌਜੀ ਆਦਿ ਵੀ ਮੌਜੂਦ ਸਨ।

 

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਹੋਰ ਖ਼ਬਰਾਂ

Bathinda ‘ਚ Aam Aadmi Party ਨੂੰ ਵੱਡਾ ਝਟਕਾ; ਬਲਾਕ ਪ੍ਰਧਾਨ ਦੋ ਦਰਜਨ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ

Bathinda MC Elections; 20 ਨੰਬਰ ਵਾਰਡ ਤੋਂ ਅਜ਼ਾਦ ਉਮੀਦਵਾਰ ਰਵੀ ਜਲਾਲ ਨੇ ਭਖਾਈ ਚੋਣ ਮੁਹਿੰਮ

Leave a Reply

Your email address will not be published. Required fields are marked *