ਪਹਿਲੀ ਜੂਨੀਅਰ ਜ਼ਿਲ੍ਹਾ ਰਗਬੀ ਚੈਂਪੀਅਨਸ਼ਿਪ ਅਤੇ ਟਰਾਇਲ ਸਫਲਤਾਪੂਰਵਕ ਸੰਪੰਨ

Goniana Mandi News:ਬਠਿੰਡਾ ਜ਼ਿਲ੍ਹੇ ਵਿੱਚ ਪਿਛਲੇ ਕਰੀਬ ਨੌਂ ਸਾਲਾਂ ਤੋਂ ਰਗਬੀ ਖੇਡ ਲਗਾਤਾਰ ਤਰੱਕੀ ਕਰ ਰਹੀ ਹੈ ਅਤੇ ਜ਼ਿਲ੍ਹੇ ਦੇ ਕਈ ਖਿਡਾਰੀ ਸਟੇਟ ਅਤੇ ਨੈਸ਼ਨਲ ਪੱਧਰ ਤੱਕ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਚੁੱਕੇ ਹਨ। ਇਸੇ ਲੜੀ ਤਹਿਤ ਭਾਈ ਆਸਾ ਸਿੰਘ ਗਰਲਜ਼ ਕਾਲਜ, ਗੋਨਿਆਣਾ ਮੰਡੀ ਵਿਖੇ ਪਹਿਲੀ ਜੂਨੀਅਰ ਜ਼ਿਲ੍ਹਾ ਰਗਬੀ ਚੈਂਪੀਅਨਸ਼ਿਪ (ਲੜਕੇ) ਅਤੇ ਲੜਕੀਆਂ ਦੇ ਟਰਾਇਲ ਕਰਵਾਏ ਗਏ।ਚੈਂਪੀਅਨਸ਼ਿਪ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸਕੂਲਾਂ ਅਤੇ ਅਕੈਡਮੀਆਂ ਦੀਆਂ ਕਰੀਬ 10 ਟੀਮਾਂ ਨੇ ਭਾਗ ਲਿਆ। ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰਗਬੀ ਪ੍ਰਤੀ ਆਪਣੀ ਲਗਨ ਅਤੇ ਹੁਨਰ ਦਾ ਸਬੂਤ ਦਿੱਤਾ। ਲੜਕੀਆਂ ਦੀਆਂ ਟੀਮਾਂ ਦੀ ਗਿਣਤੀ ਘੱਟ ਹੋਣ ਕਾਰਨ ਉਨ੍ਹਾਂ ਦੇ ਟਰਾਇਲ ਲਏ ਗਏ ਅਤੇ ਯੋਗ ਖਿਡਾਰੀਆਂ ਦੀ ਚੋਣ ਸਟੇਟ ਪੱਧਰੀ ਮੁਕਾਬਲਿਆਂ ਲਈ ਕੀਤੀ ਗਈ।ਰਗਬੀ ਐਸੋਸੀਏਸ਼ਨ ਬਠਿੰਡਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰਗਬੀ ਖੇਡ ਦਾ ਮਿਆਰ ਲਗਾਤਾਰ ਉੱਚਾ ਹੋ ਰਿਹਾ ਹੈ ਅਤੇ ਖਿਡਾਰੀਆਂ ਵਿੱਚ ਮੁਕਾਬਲੇ ਦੀ ਭਾਵਨਾ ਪਹਿਲਾਂ ਨਾਲੋਂ ਕਾਫ਼ੀ ਵਧੀ ਹੈ। ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਦਾ ਨਤੀਜਾ ਹੈ ਕਿ ਅੱਜ ਬਠਿੰਡਾ ਦੇ ਖਿਡਾਰੀ ਸਟੇਟ ਅਤੇ ਨੈਸ਼ਨਲ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਕੋਚਾਂ ਅਤੇ ਖੇਡ ਪ੍ਰੇਮੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਖਿਡਾਰੀਆਂ ਨੂੰ ਰਗਬੀ ਨਾਲ ਜੋੜਨ ਅਤੇ ਖੇਡ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਚੁਣੇ ਗਏ ਖਿਡਾਰੀ ਜੂਨ ਮਹੀਨੇ ਦੇ ਅਖੀਰਲੇ ਹਫ਼ਤੇ ਵਿੱਚ ਹੋਣ ਵਾਲੀ ਸਟੇਟ ਰਗਬੀ ਚੈਂਪੀਅਨਸ਼ਿਪ ਵਿੱਚ ਬਠਿੰਡਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ।ਇਸ ਮੌਕੇ ਰਗਬੀ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਸੁਖਪਾਲ ਸਿੰਘ, ਮੀਤ ਪ੍ਰਧਾਨ ਜਸਪਾਲ ਸਿੰਘ ਅਤੇ ਜਨਰਲ ਸਕੱਤਰ ਜਸ਼ਨਦੀਪ ਸਿੰਘ ਨੇ ਚੁਣੇ ਗਏ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਜਤਾਇਆ ਕਿ ਬਠਿੰਡਾ ਦੇ ਖਿਡਾਰੀ ਸਟੇਟ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ

DAV College Bathinda ਵੱਲੋਂ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਲਈ ਵਿਦਿਆਰਥੀਆਂ ਨੂੰ ਛੱਤਬੀੜ ਚਿੜੀਆਘਰ ਚੰਡੀਗੜ੍ਹ ਦਾ ਇੱਕ ਦਿਨ ਦਾ ਦੌਰਾ ਕਰਵਾਇਆ ਗਿਆ

Leave a Reply

Your email address will not be published. Required fields are marked *