ਭਾਜਪਾ ਨੇ ਵੀ ਖੋਲ੍ਹਿਆ ਮੋਰਚਾ, ਨਗਰ ਨਿਗਮ ਚੋਣਾਂ ਵਿੱਚ ਮੁੜ ਵੋਟਾਂ ਦੀ ਗਿਣਤੀ ਦੀ ਉਠਾਈ ਮੰਗ

👉ਡੀਸੀ ਤੋਂ ਲੈ ਕੇ ਹਾਈ ਕੋਰਟ ਤੱਕ ਲੜਾਂਗੇ ਲੜਾਈ, 14 ਜਿੱਤ ਰਹੇ ਉਮੀਦਵਾਰਾਂ ਨੂੰ ਹਰਾਉਣ ਦਾ ਲਗਾਇਆ ਦੋਸ਼
Bathinda News:ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਨੇ ਵੀ ਸੰਘਰਸ਼ ਦਾ ਰਾਹ ਅਖਤਿਆਰ ਕਰਨ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਮੰਗਲਵਾਰ ਨੂੰ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਗਾਇਆ ਕਿ ਨਗਰ ਨਿਗਮ ਚੋਣਾਂ ਦੀ ਵੋਟਾਂ ਦੀ ਗਿਣਤੀ ਦੌਰਾਨ ਵੱਡੇ ਪੱਧਰ ’ਤੇ ਘਪਲੇਬਾਜੀ ਕੀਤੀ ਗਈ, ਜਿਸ ਕਾਰਨ ਭਾਜਪਾ ਦੇ ਜਿੱਤ ਰਹੇ ਉਮੀਦਵਾਰਾਂ ਨੂੰ ਜਾਣਬੁੱਝ ਕੇ ਹਾਰਿਆ ਹੋਇਆ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ Cabinet Minister Gurmeet Singh Khudian ਨੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ “ਮੇਰੀ ਰਸੋਈ” ਸਕੀਮ ਤਹਿਤ ਫੂਡ ਕਿੱਟਾਂ ਦੀ ਵੰਡ ਦੀ ਕੀਤੀ ਸ਼ੁਰੂਆਤ

ਸਰੂਪ ਸਿੰਗਲਾ ਨੇ ਕਿਹਾ ਕਿ ਭਾਜਪਾ ਪਹਿਲਾਂ ਜ਼ਿਲ੍ਹਾ ਡਿਪਟੀ ਕਮਿਸ਼ਨਰ (ਡੀਸੀ) ਕੋਲ ਮੁੜ ਵੋਟਾਂ ਦੀ ਗਿਣਤੀ ਦੀ ਮੰਗ ਰੱਖੇਗੀ। ਜੇਕਰ ਉੱਥੋਂ ਇਨਸਾਫ਼ ਨਾ ਮਿਲਿਆ ਤਾਂ ਪਾਰਟੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਅਤੇ ਪਾਰਟੀ ਨੂੰ ਪੂਰੇ ਸ਼ਹਿਰ ਵਿੱਚੋਂ ਲਗਭਗ 25 ਹਜ਼ਾਰ ਵੋਟਾਂ ਪ੍ਰਾਪਤ ਹੋਈਆਂ, ਪਰ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਦਬਾਅ ਕਾਰਨ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕੀਤਾ ਗਿਆ।ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਦੋਸ਼ ਲਗਾਇਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਸਵੇਰੇ ਕਰੀਬ 11 ਵਜੇ ਤੱਕ ਭਾਜਪਾ, ਆਜ਼ਾਦ ਉਮੀਦਵਾਰਾਂ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਅੱਗੇ ਚੱਲ ਰਹੇ ਸਨ। ਇਹ ਸਥਿਤੀ ਦੇਖ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੱਤਾਧਾਰੀ ਪਾਰਟੀ ਦੇ ਆਗੂਆਂ ਵਿੱਚ ਬੇਚੈਨੀ ਫੈਲ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਅਚਾਨਕ ਗਿਣਤੀ ਦੀ ਪ੍ਰਕਿਰਿਆ ਰੋਕ ਦਿੱਤੀ ਗਈ ਅਤੇ ਦੁਪਹਿਰ ਕਰੀਬ ਢਾਈ ਵਜੇ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ।

ਇਹ ਵੀ ਪੜ੍ਹੋ DAV College Bathinda ਵੱਲੋਂ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਲਈ ਵਿਦਿਆਰਥੀਆਂ ਨੂੰ ਛੱਤਬੀੜ ਚਿੜੀਆਘਰ ਚੰਡੀਗੜ੍ਹ ਦਾ ਇੱਕ ਦਿਨ ਦਾ ਦੌਰਾ ਕਰਵਾਇਆ ਗਿਆ

ਸਿੰਗਲਾ ਨੇ ਦੋਸ਼ ਲਗਾਇਆ ਕਿ ਗਿਣਤੀ ਰੁਕਣ ਦੌਰਾਨ ਵੋਟਾਂ ਦੀ ਗਿਣਤੀ ਕਰ ਰਹੀਆਂ ਮਹਿਲਾ ਕਰਮਚਾਰੀਆਂ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਨਵਾਂ ਪੁਰਸ਼ ਸਟਾਫ਼ ਤਾਇਨਾਤ ਕੀਤਾ ਗਿਆ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਦੌਰਾਨ ਵੱਡੇ ਪੱਧਰ ’ਤੇ ਹੇਰਾਫੇਰੀ ਕੀਤੀ ਗਈ ਅਤੇ ਭਾਜਪਾ ਉਮੀਦਵਾਰਾਂ ਨੂੰ ਖ਼ਾਸ ਤੌਰ ’ਤੇ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਭਾਜਪਾ ਉਮੀਦਵਾਰਾਂ ਨੇ ਮੁੜ ਗਿਣਤੀ ਦੀ ਮੰਗ ਵੀ ਕੀਤੀ, ਪਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ।ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ 14 ਅਜਿਹੇ ਉਮੀਦਵਾਰ ਸਨ ਜੋ ਚੋਣ ਜਿੱਤ ਰਹੇ ਸਨ, ਪਰ ਘਪਲੇਬਾਜੀ ਰਾਹੀਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਸਿੰਗਲਾ ਨੇ ਦੋਸ਼ ਲਗਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨੂੰ ਹਰਾਉਣ ਅਤੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਗਿਣਤੀ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਕੀਤੀ।

ਇਹ ਵੀ ਪੜ੍ਹੋ ਪਹਿਲੀ ਜੂਨੀਅਰ ਜ਼ਿਲ੍ਹਾ ਰਗਬੀ ਚੈਂਪੀਅਨਸ਼ਿਪ ਅਤੇ ਟਰਾਇਲ ਸਫਲਤਾਪੂਰਵਕ ਸੰਪੰਨ

ਭਾਜਪਾ ਆਗੂ ਨੇ ਕਿਹਾ ਕਿ ਪਾਰਟੀ ਆਪਣੇ ਸਾਰੇ ਪ੍ਰਭਾਵਿਤ ਉਮੀਦਵਾਰਾਂ ਨਾਲ ਡਟ ਕੇ ਖੜ੍ਹੀ ਹੈ ਅਤੇ 14 ਉਮੀਦਵਾਰਾਂ ਨਾਲ ਹੋਏ ਕਥਿਤ ਅਨਿਆਇ ਖ਼ਿਲਾਫ਼ ਕਾਨੂੰਨੀ ਅਤੇ ਲੋਕਤੰਤਰੀ ਲੜਾਈ ਲੜੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਨੂੰ ਕਾਇਮ ਰੱਖਣ ਲਈ ਵੋਟਾਂ ਦੀ ਮੁੜ ਗਿਣਤੀ ਬਹੁਤ ਜ਼ਰੂਰੀ ਹੈ।
ਇਸ ਮੌਕੇ ’ਤੇ ਨਗਰ ਨਿਗਮ ਚੋਣ ਲੜਨ ਵਾਲੇ ਭਾਜਪਾ ਦੇ ਸਾਰੇ ਉਮੀਦਵਾਰ ਅਤੇ ਪਾਰਟੀ ਦੇ ਕਈ ਸੀਨੀਅਰ ਅਹੁਦੇਦਾਰ ਵੀ ਮੌਜੂਦ ਸਨ। ਭਾਜਪਾ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ’ਤੇ ਸਕਾਰਾਤਮਕ ਕਾਰਵਾਈ ਨਾ ਕੀਤੀ ਤਾਂ ਪਾਰਟੀ ਨਿਆਂਇਕ ਪੱਧਰ ’ਤੇ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਹੋਰ ਖ਼ਬਰਾਂ

Cabinet Minister Gurmeet Singh Khudian ਨੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ “ਮੇਰੀ ਰਸੋਈ” ਸਕੀਮ ਤਹਿਤ ਫੂਡ ਕਿੱਟਾਂ ਦੀ ਵੰਡ ਦੀ ਕੀਤੀ ਸ਼ੁਰੂਆਤ

ਡੀ.ਏ.ਵੀ ਕਾਲਜ ਬਠਿੰਡਾ ਨੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ (ਆਈਡੀਬੀ)-2026 ਮਨਾਉਣ ਲਈ ਆਮ ਲੋਕਾਂ ਵਿੱਚ ਪੌਦੇ ਵੰਡੇ

Leave a Reply

Your email address will not be published. Required fields are marked *