SSD Girls College, Bathinda ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

Bathinda News:ਯੁਵਾ ਮਾਮਲੇ ਅਤੇ ਖੇਡ ਮੰਤਰਾਲਿਯਾ ਭਾਰਤ ਸਰਕਾਰ ਵੱਲੋਂ ਆਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਐਸ.ਡੀ ਗਰਲਜ਼ ਕਾਲਜ, ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਹਰਿਤਾ ਈਕੋ ਕਲੱਬ, ਐਨ.ਐਸ.ਐਸ. ਯੂਨਿਟਾਂ, ਅਤੇ ਰੈੱਡ ਰੀਬਨ ਕਲੱਬਾਂ ਦੇ ਨੋਡਲ ਅਫਸਰ ਡਾ.ਪੋਮੀ ਬਾਂਸਲ, ਮੈਡਮ ਮੋਨਿਕਾ ਕਪੂਰ ਅਤੇ ਪ੍ਰੋਗਰਾਮ ਅਫ਼ਸਰਾਂ ਡਾ. ਸਿਮਰਜੀਤ ਕੌਰ, ਮੈਡਮ ਗੁਰਮਿੰਦਰ ਜੀਤ ਕੌਰ ਅਤੇ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਮੈਡਮ ਰੇਖਾ ਰਾਣੀ ਦੀ ਸਰਪ੍ਰਸਤੀ ਵਿੱਚ 05 ਜੂਨ 2026 ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ । ਇਸ ਪ੍ਰੋਗਰਾਮ ਦੀ ਸ਼ੁਰੂਆਤ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਕਾਲਜ ਪ੍ਰਿੰਸੀਪਲ, ਸਟਾਫ ਅਤੇ ਵਲੰਟੀਅਰਾਂ ਵੱਲੋਂ ਮਧੂਕਾਮਨੀ, ਚੰਪਾ ਅਤੇ ਛਾਂ-ਦਾਰ ਬਰਮਾ ਡੇਕ ਆਦਿ ਲਗਾਕੇ ਕੀਤੀ ਗਈ ਇਸ ਮੌਕੇ ਪੰਜਾਬ ਪ੍ਰਦੂਸ਼ਣ ਬੋਰਡ ਰਿਜ਼ਨਲ ਸੈਂਟਰ ਬਠਿੰਡਾ ਇੰਜੀਨੀਅਰ ਭੀਸ਼ਮ (ਏ.ਈ.ਈ) ਅਤੇ ਇੰਜੀਨੀਅਰ ਸੁਪਿੰਦਰ (ਜੇ.ਈ.ਈ) ਪਹੁੰਚੇ । ਇਸ ਸਮੇਂ ਮੁੱਖ ਬੁਲਾਰੇ ਸੁਪਿੰਦਰ ਵੱਲੋਂ ਪੀ.ਪੀ.ਟੀ. ਰਾਹੀ ਵਾਤਾਵਰਨ ਬਾਰੇ ਸੁਝਾਅ ਦਿੰਦੇ ਹੋਏ ਘਰੇਲੂ ਕੂੜੇ ਦੀ ਸੰਭਾਲ ਬਾਰੇ ਵਿਦਿਆਰਥਣਾਂ ਨੂੰ ਸੁਚੇਤ ਕੀਤਾ । ਕਾਲਜ ਪ੍ਰਿੰਸੀਪਲ ਵੱਲੋਂ ਦੱਸਿਆ ਗਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਧਰਤੀ ਦੇ ਵਾਤਾਵਰਣ, ਜਲਵਾਯੂ ਅਤੇ ਕੁਦਰਤ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਦੁਨੀਆ ਭਰ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਪ੍ਰੋਗਰਾਮ ਦੇ ਅੰਤ ਵਿੱਚ ਠੰਡੇ ਪਾਣੀ ਦੀ ਛਬੀਲ ਲਗਾਈ ਗਈ । ਇਸ ਮੌਕੇ 100 ਭਾਗੀਦਾਰਾਂ ਨੇ ਹਿੱਸਾ ਲਿਆ ।ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਹਰਿਆਲੀ ਨੂੰ ਕਾਇਮ ਰੱਖਿਆ ਜਾ ਸਕੇ ।

ਇਹ ਵੀ ਪੜ੍ਹੋ 👉

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਬਠਿੰਡਾ ਦਾ ਦੌਰਾ,ਖੇਤੀਬਾੜੀ ਅਧਿਕਾਰੀਆਂ ਨਾਲ ਕੀਤੀ ਬੈਠਕ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਧਰਨੇ ਦੇਣ ਦਾ ਐਲਾਨ

Leave a Reply

Your email address will not be published. Required fields are marked *