ਕੇਜਰੀਵਾਲ ਦੇ ਰੋਡ ਸ਼ੋਅ ‘ਤੇ ਭਾਜਪਾ ਪ੍ਰਧਾਨ ਸਰੂਪ ਸਿੰਗਲਾ ਦਾ ਪਲਟਵਾਰ

👉ਸਿੰਗਲਾ ਬੋਲੇ, ਇਹ ਸ਼ਹਿਰ ਵਾਸੀਆਂ ਦਾ ਨਹੀਂ, ਸਗੋਂ ਬਾਹਰੀ ਇਲਾਕਿਆਂ ਤੋਂ ਮੁਸ਼ਕਲ ਨਾਲ ਇਕੱਠੇ ਕੀਤੇ ਲੋਕਾਂ ਦਾ ਪ੍ਰਦਰਸ਼ਨ ਸੀ
Bathinda News: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬਠਿੰਡਾ ਵਿੱਚ ਕੱਢੇ ਗਏ ਰੋਡ ਸ਼ੋਅ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਇਸ ਰੋਡ ਸ਼ੋਅ ਨੂੰ “ਜਨ ਸਮਰਥਨ ਦਾ ਪ੍ਰਦਰਸ਼ਨ ਨਹੀਂ, ਸਗੋਂ ਬਾਹਰੀ ਇਲਾਕਿਆਂ ਤੋਂ ਬੜੀ ਮੁਸ਼ਕਲ ਨਾਲ ਇਕੱਠੇ ਕੀਤੇ ਗਏ ਲੋਕਾਂ ਦਾ ਪ੍ਰੋਗਰਾਮ” ਕਰਾਰ ਦਿੰਦਿਆਂ ਕਿਹਾ ਕਿ ਇਸ ਤੋਂ ਪੰਜਾਬ ਸਰਕਾਰ ਪ੍ਰਤੀ ਲੋਕਾਂ ਦੀ ਅਸਲ ਭਾਵਨਾ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ।
ਸਿੰਗਲਾ ਨੇ ਕਿਹਾ ਕਿ ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਬਹੁਤ ਖੁਸ਼ ਹਨ, ਜਦਕਿ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਕਈ ਲੋਕ ਸਰਕਾਰ ਤੋਂ ਸੰਤੁਸ਼ਟ ਹੁੰਦੇ ਤਾਂ ਬਠਿੰਡਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਵੱਡੀ ਗਿਣਤੀ ਵਿੱਚ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੁੰਦੇ। ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਖੇਤਰ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਗੈਰਹਾਜ਼ਰੀ ਵੀ ਕਈ ਸਿਆਸੀ ਸੰਕੇਤ ਛੱਡਦੀ ਹੈ।

ਇਹ ਵੀ ਪੜ੍ਹੋ 👉Bathinda ਵਿੱਚ ਪਹਿਲੀ ‘ਅੰਤਰਰਾਸ਼ਟਰੀ ਚਿੱਤਰਕਲਾ ਪ੍ਰਦਰਸ਼ਨੀ’ ਇਨਾਮ-ਵੰਡ ਸਮਾਰੋਹ ਨਾਲ ਸ਼ਾਨਾਮੱਤੇ ਢੰਗ ਨਾਲ ਸੰਪੰਨ

👉ਲੁੱਟੇ ਹੋਏ ਵੋਟਾਂ ਦਾ ਰੋਡ ਸ਼ੋਅ ਸੀ
ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਦੋਸ਼ ਲਗਾਇਆ ਕਿ ਨਗਰ ਨਿਗਮ ਚੋਣਾਂ ਦੌਰਾਨ ਲੋਕਤੰਤਰੀ ਕਦਰਾਂ-ਕੀਮਤਾਂ ਦੀ ਖੁੱਲ੍ਹੇਆਮ ਅਣਦੇਖੀ ਕੀਤੀ ਗਈ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੌਰਾਨ ਕਈ ਥਾਵਾਂ ‘ਤੇ ਗਿਣਤੀ ਰੋਕੀ ਗਈ ਅਤੇ ਵਿਰੋਧੀ ਪਾਰਟੀਆਂ ਦੇ ਜਿੱਤੇ ਹੋਏ ਉਮੀਦਵਾਰਾਂ ਨੂੰ ਹਾਰਿਆ ਹੋਇਆ ਦਿਖਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਐਲਾਨ ਦਿੱਤਾ ਗਿਆ। ਅਸਲ ਵਿੱਚ ਇਹ ਸ਼ਹਿਰ ਵਿੱਚ ਲੁੱਟੇ ਗਏ ਵੋਟਾਂ ਦਾ ਰੋਡ ਸ਼ੋਅ ਸੀ।
ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਲੋਕਤੰਤਰੀ ਇਤਿਹਾਸ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਪਹਿਲਾਂ ਕਦੇ ਨਹੀਂ ਦੇਖੀਆਂ ਗਈਆਂ। ਉਨ੍ਹਾਂ ਰੋਡ ਸ਼ੋਅ ਨੂੰ ਲੁੱਟੇ ਹੋਏ ਵੋਟਾਂ ਦਾ ਰੋਡ ਸ਼ੋਅ ਦੱਸਦਿਆਂ ਕਿਹਾ ਕਿ ਲੋਕਾਂ ਦੇ ਫ਼ੈਸਲੇ ਦਾ ਸਤਿਕਾਰ ਕਰਨ ਦੀ ਬਜਾਏ ਸੱਤਾ ਦਾ ਦੁਰਪਯੋਗ ਕੀਤਾ ਗਿਆ।

👉ਈਡੀ ਬਾਰੇ ਦਿੱਤੇ ਬਿਆਨ ‘ਤੇ ਵੀ ਸਾਧਿਆ ਨਿਸ਼ਾਨਾ
ਅਰਵਿੰਦ ਕੇਜਰੀਵਾਲ ਵੱਲੋਂ ਭਾਜਪਾ ਨੂੰ “ਈਡੀ ਪਾਰਟੀ” ਕਹੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਸਿੰਗਲਾ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਿਰਫ਼ ਉਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਾ ਹੈ ਜਿੱਥੇ ਭ੍ਰਿਸ਼ਟਾਚਾਰ ਅਤੇ ਵਿੱਤੀ ਬੇਨਿਯਮੀਆਂ ਦੇ ਗੰਭੀਰ ਦੋਸ਼ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਲਗਾਤਾਰ ਵੱਧ ਰਹੇ ਜਨ ਸਮਰਥਨ ਨੂੰ ਸਵੀਕਾਰ ਨਹੀਂ ਕਰ ਪਾ ਰਹੇ।
ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਸ਼ਾਸਨ ਚਲਾਉਣ ਦਾ ਮੌਕਾ ਦਿੱਤਾ ਸੀ, ਪਰ ਸਰਕਾਰ ਦੀਆਂ ਕੁਝ ਨੀਤੀਆਂ ਕਾਰਨ ਘੋਟਾਲਿਆਂ ਦੇ ਦੋਸ਼ ਲੱਗੇ, ਜਿਸ ਕਾਰਨ ਉਨ੍ਹਾਂ ਨੂੰ ਉਹ ਨੀਤੀਆਂ ਵਾਪਸ ਲੈਣੀਆਂ ਪਈਆਂ ਅਤੇ ਬਾਅਦ ਵਿੱਚ ਚੋਣਾਂ ਵਿੱਚ ਹਾਰ ਦਾ ਸਾਹਮਣਾ ਵੀ ਕਰਨਾ ਪਿਆ।

ਇਹ ਵੀ ਪੜ੍ਹੋ 👉Prime Minister’s National Children’s Award ਲਈ 31 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ:ਡਿਪਟੀ ਕਮਿਸ਼ਨਰ

👉ਮੋਦੀ ਸਰਕਾਰ ‘ਤੇ ਭ੍ਰਿਸ਼ਟਾਚਾਰ ਦਾ ਇੱਕ ਵੀ ਦਾਗ ਨਹੀਂ
ਸਿੰਗਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਲਗਾਤਾਰ ਵਿਕਾਸ ਅਤੇ ਸੁਸ਼ਾਸਨ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ‘ਤੇ ਅੱਜ ਤੱਕ ਭ੍ਰਿਸ਼ਟਾਚਾਰ ਦਾ ਕੋਈ ਵੀ ਦੋਸ਼ ਸਾਬਤ ਨਹੀਂ ਹੋਇਆ ਅਤੇ ਇਸੇ ਕਾਰਨ ਦੇਸ਼ ਭਰ ਵਿੱਚ ਲੋਕਾਂ ਦਾ ਭਰੋਸਾ ਭਾਜਪਾ ਪ੍ਰਤੀ ਲਗਾਤਾਰ ਵੱਧ ਰਿਹਾ ਹੈ।

👉ਜੋਜੋ ਟੈਕਸ ‘ਤੇ ਵੀ ਉਠਾਏ ਸਵਾਲ
ਭਾਜਪਾ ਆਗੂ ਨੇ ਕਿਹਾ ਕਿ ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਨੇ ਜੋਜੋ ਟੈਕਸ ਦਾ ਜ਼ਿਕਰ ਕੀਤਾ, ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਉਸ ਸਮੇਂ ਇਸ ਪ੍ਰਣਾਲੀ ਵਿੱਚ ਕੌਣ-ਕੌਣ ਲੋਕ ਸ਼ਾਮਲ ਸਨ। ਸਿੰਗਲਾ ਨੇ ਦੋਸ਼ ਲਗਾਇਆ ਕਿ ਬਠਿੰਡਾ ਦੇ ਲੋਕ ਮੌਜੂਦਾ ਸਮੇਂ ਵਿੱਚ ਜੋਜੋ ਟੈਕਸ ਦੀ ਥਾਂ ਲਾਗੂ ਹੋਏ ਨਵੇਂ ਕਿਸਮ ਦੇ ਕਥਿਤ ਟੈਕਸ ਅਤੇ ਉਸ ਨਾਲ ਜੁੜੀਆਂ ਵਿਵਸਥਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।

ਇਹ ਵੀ ਪੜ੍ਹੋ 👉ਭਾਜਪਾ ਨੇ ਵੀ ਖੋਲ੍ਹਿਆ ਮੋਰਚਾ, ਨਗਰ ਨਿਗਮ ਚੋਣਾਂ ਵਿੱਚ ਮੁੜ ਵੋਟਾਂ ਦੀ ਗਿਣਤੀ ਦੀ ਉਠਾਈ ਮੰਗ

👉ਪੰਜਾਬ ਵਿੱਚ ਅਰਾਜਕਤਾ ਦਾ ਮਾਹੌਲ
ਸਰੂਪ ਚੰਦ ਸਿੰਗਲਾ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਨਾਗਰਿਕ, ਛੋਟੇ ਕਾਰੋਬਾਰੀ, ਰੇਹੜੀ-ਫੜੀ ਚਲਾਉਣ ਵਾਲੇ ਅਤੇ ਮਜ਼ਦੂਰ ਵਰਗ ਤੱਕ ਵੱਖ-ਵੱਖ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਉਨ੍ਹਾਂ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਅੱਜ ਹਰ ਪਰਿਵਾਰ ਆਪਣੇ ਬੱਚਿਆਂ ਅਤੇ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਹੁਣ ਆਮ ਆਦਮੀ ਪਾਰਟੀ ਤੋਂ ਮੋਹਭੰਗ ਦਾ ਸ਼ਿਕਾਰ ਹੋ ਚੁੱਕੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਇਸ ਦਾ ਸਿਆਸੀ ਖਮਿਆਜ਼ਾ ਭੁਗਤਣਾ ਪਵੇਗਾ। ਸਿੰਗਲਾ ਨੇ ਕਿਹਾ ਕਿ ਜਨਤਾ ਬਦਲਾਅ ਦਾ ਮਨ ਬਣਾ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਵੇਖਣ ਨੂੰ ਮਿਲਣਗੇ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਝੋਲਾ ਚੁੱਕਣ ਵਾਲਾ ਵੀ ਕੋਈ ਨਹੀਂ ਮਿਲੇਗਾ।

 

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਬਬਲੀ ਢਿੱਲੋਂ ਦੀ ਆਪ ਨੂੰ ਚੁਣੌਤੀ, ਸਾਢੇ ਚਾਰ ਸਾਲਾਂ ਵਿੱਚ ਇੱਕ ਵੱਡੀ ਪ੍ਰਾਪਤੀ ਗਿਣਾਓ; ਨਾ ਨਵਾਂ ਉਦਯੋਗ ਆਇਆ, ਨਾ ਨਵਾਂ ਕਾਲਜ ਖੁੱਲ੍ਹਿਆ

AIIMS Bathinda ਦਾ ਸਰਵਰ ਹੋਇਆ Down; ਪਰਚੀਆਂ ਕੱਟਣ ਤੋਂ ਲੈ ਕੇ ਬਲੱਡ ਸੈਂਪਲ ਦਾ ਕੰਮ ਠੱਪ, ਮਰੀਜ਼ ਬੇਹਾਲ

Leave a Reply

Your email address will not be published. Required fields are marked *