Akali Dal ਵਰਕਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ’ਤੇ ਮੁੱਖ ਮੰਤਰੀ ਦੀ ਸਖ਼ਤ ਨਿਖੇਧੀ

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਮਹਿਸੂਸ ਕੀਤਾ ਗਿਆ ਕਿ ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਠਹਿਰਾਏ ਜਾਣ ਦੇ 24 ਘੰਟਿਆਂ ਦੇ ਅੰਦਰ ਖੁਦ ਹਾਸਲ ਕੀਤੀਆਂ ਲੈਬ ਰਿਪੋਰਟਾਂ ਪੇਸ਼ ਕਰ ਕੇ ਆਪਣੇ ਗੁਨਾਹਾਂ ਵਿਚ ਹੋਰ ਵਾਧਾ ਕਰ ਰਹੇ ਹਨ
Chandigarh News: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਨਤਕ ਸਥਾਨਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ।ਵਰਕਿੰਗ ਕਮੇਟੀ, ਜਿਸਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ, ਨੇ ਮਹਿਸੂਸ ਕੀਤਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਸਿੱਖ ਕੌਮ ਵਿਚ ਵੰਡੀਆਂ ਪਾ ਰਹੇ ਹਨ। ਕਮੇਟੀ ਨੇ ਕਿਹਾ ਕਿ ਸਿੱਖ ਕੌਮ ਇਹ ਮਹਿਸੂਸ ਕਰ ਰਹੀ ਹੈ ਕਿ ਭਗਵੰਤ ਮਾਨ ਨੇ ਨਾ ਸਿਰਫ ਸਿੱਖ ਗੁਰੂ ਸਾਹਿਬਾਨ ਪ੍ਰਤੀ ਘਿਨੌਣਾ ਅਪਰਾਧ ਕੀਤਾ ਹੈ ਬਲਕਿਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇ ਕੇ ਆਪਣੇ ਗੁਨਾਹਾਂ ਵਿਚ ਵਾਧਾ ਕਰ ਰਹੇ ਹਨ।ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਇਕ ਮਤਾ ਪਾਸ ਕਰ ਕੇ ਮੰਗ ਕੀਤੀ ਕਿ ਮੁੱਖ ਮੰਤਰੀ ਤੁਰੰਤ ਅਸਤੀਫਾ ਦੇਣ। ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਨੇ ਇਸ ’ਤੇ ਵੀ ਚਰਚਾ ਕੀਤੀ ਕਿ ਕਿਵੇਂ ਮੁੱਖ ਮੰਤਰੀ ਨੇ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਠਹਿਰਾਏ ਜਾਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਲੈਬ ਰਿਪੋਰਟਾਂ ਹਾਸਲ ਕਰ ਕੇ ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਹੁਕਮ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਦੀ ਵੀਡੀਓ ਅਸਲ ਹੈ ਤੇ ਇਹ ਏ ਆਈ ਦਾ ਕੰਮ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਵਿਚ ਮੁੱਖ ਮੰਤਰੀ ਨੂੰ ਇਕ ਮਿੰਟ ਵੀ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਹੱਕ ਨਹੀਂ ਹੈ।ਬਾਅਦ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ। ਮੈਂਬਰਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਇਹ ਦਾਅਵਾ ਕਰ ਕੇ ਸੰਗਤ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਸੀ ਕਿ ਇਹ ਵੀਡੀਓ ਏ ਆਈ ਰਾਹੀਂ ਬਣਾਈ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਵਾਰ-ਵਾਰ ਯਾਦ ਪੱਤਰ ਭੇਜਣ ਦੇ ਪੰਜ ਮਹੀਨਿਆਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ।ਇਸ ਦੌਰਾਨ ਵਰਕਿੰਗ ਕਮੇਟੀ ਨੇ ਬੂਥ ਪੱਧਰ ਦੀਆਂ ਕਮੇਟੀਆਂ ਸਮੇਤ ਜਥੇਬੰਦਕ ਢਾਂਚੇ ਦੀ ਸਮੀਖਿਆ ਵੀ ਕੀਤੀ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਗਲੇ ਪੰਦਰਾਂ ਦਿਨਾਂ ਵਿਚ ਸਾਰਾ ਜਥੇਬੰਦਕ ਢਾਂਚਾ ਮੁਕੰਮਲ ਕਰ ਲਿਆ ਜਾਵੇਗਾ। ਵਰਕਿੰਗ ਕਮੇਟੀ ਨੇ ਆਪ ਸਰਕਾਰ ਵੱਲੋਂ ਲੋਕਤੰਤਰੀ ਢੰਗ ਨਾਲ ਕੀਤੇ ਜਾ ਰਹੇ ਰੋਸ ਵਿਖਾਵਿਆਂ ’ਤੇ ਬਿਨਾਂ ਭੜਕਾਹਟ ਦੇ ਲਾਠੀਚਾਰਜ ਕਰਨ ਦਾ ਵੀ ਸਖ਼ਤ ਨੋਟਿਸ ਲਿਆ ਅਤੇ ਨਾਲ ਹੀ ਕਾਨੂੰਨ ਵਿਵਸਥਾ ਭੰਗ ਹੋਣ ਦਾ ਵੀ ਨੋਟਿਸ ਲਿਆ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

SSD Girls College Bathinda ਵੱਲੋਂ BA, Bed (ITEP) ਲਈ ਦਾਖਲਾ ਕਾਉਂਸਲਿੰਗ ਦਾ ਐਲਾਨ

ਥਾਣਾ ਬੱਧਨੀ ਕਲਾਂ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ

Leave a Reply

Your email address will not be published. Required fields are marked *