Moga News:ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਬੱਧਨੀ ਕਲਾਂ ਪੁਲਿਸ ਨੇ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ।ਮਿਤੀ 22.06.2026 ਨੂੰ ਏ.ਐਸ.ਆਈ. ਸੰਤੋਖ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲ ਨਹਿਰ ਬੱਧਨੀ ਕਲਾਂ ਨੇੜੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ।ਤਲਾਸ਼ੀ ਦੌਰਾਨ ਦੋਸ਼ੀ ਲਖਵੀਰ ਸਿੰਘ ਉਰਫ਼ ਲੱਕੀ ਪੁੱਤਰ ਵੀਰ ਸਿੰਘ ਵਾਸੀ ਰਾਊਕੇ ਕਲਾਂ ਪਾਸੋਂ 500 ਨਸ਼ੀਲੀਆਂ ਗੋਲੀਆਂ ਅਤੇ ਗੁਰਦੀਪ ਸਿੰਘ ਉਰਫ਼ ਲੁੱਤਰਾ ਪੁੱਤਰ ਮੇਜਰ ਸਿੰਘ ਵਾਸੀ ਰਾਊਕੇ ਕਲਾ ਪਾਸੋਂ 600 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਤਰ੍ਹਾਂ ਕੁੱਲ 1100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।ਇਸ ਸਬੰਧੀ ਥਾਣਾ ਬੱਧਨੀ ਕਲਾਂ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੀਲੇ ਪਦਾਰਥਾਂ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।ਮੋਗਾ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ ਅਤੇ ਜ਼ਿਲ੍ਹੇ ਨੂੰ ਨਸ਼ਾ-ਮੁਕਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।
- Home
- ਥਾਣਾ ਬੱਧਨੀ ਕਲਾਂ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ
Posted in
MALWA
ਥਾਣਾ ਬੱਧਨੀ ਕਲਾਂ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ
ਹੋਰ ਖ਼ਬਰਾਂ
Posted in
ਬਠਿੰਡਾ
ਸੈਨਟ ਚੋਣ ਡਾਕਟਰ ਸਿਰਸਾ ਦੀ ਹਮਾਇਤ ਵਿੱਚ ਹੋਈ ਮੀਟਿੰਗ
Posted by
sukhjindermannbti@gmail.com
Akali Dal ਵਰਕਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ’ਤੇ ਮੁੱਖ ਮੰਤਰੀ ਦੀ ਸਖ਼ਤ ਨਿਖੇਧੀ
