ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ‘ਚ ਭਾਜਪਾ ਦਾ ਪਾਵਰ ਗ੍ਰਿਡ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ

👉ਸਰੂਪ ਚੰਦ ਸਿੰਗਲਾ ਬੋਲੇ; ਭਿਆਨਕ ਗਰਮੀ ਵਿੱਚ ਲੋਕ ਪ੍ਰੇਸ਼ਾਨ, ਕਿਸਾਨਾਂ ਨੂੰ ਨਹੀਂ ਮਿਲ ਰਹੀ ਲੋੜੀਂਦੀ ਬਿਜਲੀ
Bathinda News: ਭਾਰਤੀ ਜਨਤਾ ਪਾਰਟੀ ਦੇ ਸੂਬਾ ਪੱਧਰੀ ਸੱਦੇ ਤਹਿਤ ਭਾਜਪਾ ਸ਼ਹਿਰੀ ਜ਼ਿਲ੍ਹਾ ਬਠਿੰਡਾ ਵੱਲੋਂ ਮੰਗਲਵਾਰ ਨੂੰ ਅਣਐਲਾਨੇ ਅਤੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਹਨੂੰਮਾਨ ਚੌਕ ਨੇੜੇ ਸਥਿਤ ਪਾਵਰ ਗ੍ਰਿਡ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬਿਜਲੀ ਪ੍ਰਬੰਧ ਵਿੱਚ ਤੁਰੰਤ ਸੁਧਾਰ ਦੀ ਮੰਗ ਕੀਤੀ।ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਝੂਠੇ ਵਾਅਦਿਆਂ ਦੇ ਸਹਾਰੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ‘ਤੇ ਨਾਕਾਮ ਸਾਬਤ ਹੋਈ ਹੈ। ਭਿਆਨਕ ਗਰਮੀ ਦੇ ਇਸ ਦੌਰ ਵਿੱਚ ਆਮ ਲੋਕਾਂ ਨੂੰ ਘੰਟਿਆਂ ਤੱਕ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਇਹ ਵੀ ਪੜ੍ਹੋ 👉ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰਦਾ: ਭਾਜਪਾ

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਛੇ-ਛੇ ਘੰਟਿਆਂ ਦੇ ਬਿਜਲੀ ਕੱਟ ਲਗਾਏ ਜਾ ਰਹੇ ਹਨ, ਜਦਕਿ ਲੋਕਾਂ ਨਾਲ ਨਿਰਵਿਘਨ ਬਿਜਲੀ ਸਪਲਾਈ ਦਾ ਵਾਅਦਾ ਕੀਤਾ ਗਿਆ ਸੀ।ਸਿੰਗਲਾ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਸ ਸਮੇਂ ਝੋਨੇ ਦੀ ਫ਼ਸਲ ਨੂੰ ਸਭ ਤੋਂ ਵੱਧ ਪਾਣੀ ਦੀ ਲੋੜ ਹੁੰਦੀ ਹੈ। ਇਸ ਦੇ ਬਾਵਜੂਦ ਕਿਸਾਨਾਂ ਨੂੰ ਨਾ ਤਾਂ ਲੋੜੀਂਦਾ ਨਹਿਰੀ ਪਾਣੀ ਮਿਲ ਰਿਹਾ ਹੈ ਅਤੇ ਨਾ ਹੀ ਵਾਅਦੇ ਅਨੁਸਾਰ ਅੱਠ ਘੰਟੇ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੁਸ਼ਕਿਲ ਨਾਲ ਇੱਕ-ਦੋ ਘੰਟੇ ਹੀ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਖੇਤਾਂ ਵਿੱਚ ਝੋਨੇ ਦੀ ਫ਼ਸਲ ਸੁੱਕਣ ਲੱਗ ਪਈ ਹੈ। ਕਈ ਕਿਸਾਨ ਮਜਬੂਰੀ ਵੱਸ ਆਪਣੀ ਫ਼ਸਲ ‘ਤੇ ਹਲ ਚਲਾਉਣ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਕਿਸਾਨ ਨਿਰਾਸ਼ ਅਤੇ ਪ੍ਰੇਸ਼ਾਨ ਹੈ, ਪਰ ਸਰਕਾਰ ਨੂੰ ਉਸ ਦੀ ਕੋਈ ਚਿੰਤਾ ਨਹੀਂ।

ਇਹ ਵੀ ਪੜ੍ਹੋ 👉ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ ਹਮਲੇ ਦੀ ਸਰੂਪ ਸਿੰਗਲਾ ਵੱਲੋਂ ਕਰੜੀ ਨਿੰਦਾ

ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਦੋਸ਼ ਲਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਰਾਜ ਸਰਕਾਰ ਨੇ ਬਿਜਲੀ ਉਤਪਾਦਨ ਵਧਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਅਤੇ ਨਾ ਹੀ ਬਿਜਲੀ ਉਤਪਾਦਨ ਦੀ ਇੱਕ ਵੀ ਨਵੀਂ ਯੂਨਿਟ ਸ਼ੁਰੂ ਕੀਤੀ। ਇਸੇ ਦਾ ਨਤੀਜਾ ਹੈ ਕਿ ਅੱਜ ਪੰਜਾਬ ਗੰਭੀਰ ਬਿਜਲੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸਿਰਫ਼ ਦਿਖਾਵਟੀ ਰਾਜਨੀਤੀ ਅਤੇ ਪ੍ਰਚਾਰ ਵਿੱਚ ਰੁੱਝੀ ਹੋਈ ਹੈ।ਸਿੰਗਲਾ ਨੇ ਕਿਹਾ ਕਿ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਆਮ ਨਾਗਰਿਕ ਸਮੇਤ ਸਮਾਜ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ। ਸੂਬੇ ਵਿੱਚ ਵਿਕਾਸ ਕਾਰਜ ਠੱਪ ਪਏ ਹਨ ਅਤੇ ਕਿਤੇ ਵੀ ਵਿਕਾਸ ਦੀ ਰਫ਼ਤਾਰ ਨਜ਼ਰ ਨਹੀਂ ਆ ਰਹੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਹਕੀਕਤ ਨੂੰ ਸਵੀਕਾਰ ਕਰਦਿਆਂ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਵੇ।

 

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Moga Police ਦੇ ਥਾਣਾ ਕੋਟ ਈਸੇ ਖਾ ਵੱਲੋ 1600 ਪਰੈਗਾ ਕੈਪਸੂਲ ਅਤੇ 569 ਨਸ਼ੀਲੀਆ ਗੋਲੀਆ,1 ਕਾਰ ਸਮੇਤ 1 ਵਿਅਕਤੀ ਕਾਬੂ, ਮੁਕੱਦਮਾ ਦਰਜ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ:ਜ਼ਿਲ੍ਹਾ ਚੋਣ ਅਫ਼ਸਰ

Leave a Reply

Your email address will not be published. Required fields are marked *