Sri Muktsar Sahib Police ਵੱਲੋਂ ਮਲੋਟ ਵਿਖੇ CASO ਤਹਿਤ ਸਰਚ ਅਭਿਆਨ ਚਲਾਇਆ ਗਿਆ

Sri Muktsar Sahib News:ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਅਭਿਮੰਨਿਊ ਰਾਣਾ, ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਮੁਹਿੰਮ ਦੇ ਤਹਿਤ ਅੱਜ ਸ੍ਰੀ ਜਸਪਾਲ ਸਿੰਘ, ਡੀ.ਐਸ.ਪੀ. ਮਲੋਟ ਦੀ ਨਿਗਰਾਨੀ ਹੇਠ ਪੁਲਿਸ ਪਾਰਟੀਆਂ ਵੱਲੋਂ ਸਵੇਰੇ ਕਰੀਬ 5:30 ਵਜੇ ਮਲੋਟ ਇਲਾਕੇ ਵਿੱਚ CASO (Cordon and Search Operation) ਚਲਾਇਆ ਗਿਆ।ਇਸ ਸਰਚ ਅਭਿਆਨ ਦੌਰਾਨ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ, ਨਸ਼ਾ ਤਸਕਰੀ ਨਾਲ ਸਬੰਧਿਤ ਅਤੇ ਪਹਿਲਾਂ ਤੋਂ ਮੁਕੱਦਮਿਆਂ ਵਿੱਚ ਨਾਮਜ਼ਦ ਵਿਅਕਤੀਆਂ ਦੇ ਘਰਾਂ, ਟਿਕਾਣਿਆਂ ਅਤੇ ਹੋਰ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਪੁਲਿਸ ਨੂੰ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਵੱਖ-ਵੱਖ ਸੰਭਾਵਿਤ ਟਿਕਾਣਿਆਂ ਅਤੇ ਥਾਵਾਂ ‘ਤੇ ਵੀ ਸਰਚ ਅਭਿਆਨ ਚਲਾਇਆ ਗਿਆ, ਤਾਂ ਜੋ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ 👉ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦਾ ਕੰਮ ਸ਼ੁਰੂ, ਡਿਪਟੀ ਕਮਿਸ਼ਨਰ

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦਾ ਕੰਮ ਸ਼ੁਰੂ, ਡਿਪਟੀ ਕਮਿਸ਼ਨਰ

ਚੈਤਨਿਆ ਟੈਕਨੋ ਸਕੂਲ ਦੇ ਵਿਦਿਆਰਥੀਆਂ ਨੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨਾਲ ਕੀਤੀ ਮੁਲਾਕਾਤ

Leave a Reply

Your email address will not be published. Required fields are marked *