👉ਪੁਲਿਸ ਦੀਆਂ ਜ਼ਿੰਮੇਵਾਰੀਆਂ ਅਤੇ ਜਨਤਕ ਸੇਵਾਵਾਂ ਬਾਰੇ ਹਾਸਲ ਕੀਤੀ ਜਾਣਕਾਰੀ
Sri Muktsar Sahib News:ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿੱਥੇ ਜ਼ਿਲ੍ਹੇ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਉੱਥੇ ਹੀ ਆਮ ਲੋਕਾਂ ਅਤੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਕੇ ਉਨ੍ਹਾਂ ਨੂੰ ਪੁਲਿਸ ਦੇ ਕੰਮਕਾਜ ਅਤੇ ਜਨਤਕ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਅੱਜ ਚੈਤਨਿਆ ਟੈਕਨੋ ਸਕੂਲ, ਸ੍ਰੀ ਮੁਕਤਸਰ ਸਾਹਿਬ ਦੇ ਇਨਵੈਸਟਿਚਰ (ਅਹੁਦਾ ਸੰਭਾਲ) ਸਮਾਰੋਹ ਉਪਰੰਤ ਸਕੂਲ ਦੇ ਨਵੇਂ ਚੁਣੇ ਗਏ ਵਿਦਿਆਰਥੀ ਆਗੂਆਂ ਅਤੇ ਸਕੂਲ ਸਟਾਫ ਵੱਲੋਂ ਸੀਨੀਅਰ ਪੁਲਿਸ ਕਪਤਾਨ ਦਫ਼ਤਰ ਵਿਖੇ ਪਹੁੰਚ ਕੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨਾਲ ਮੁਲਾਕਾਤ ਕੀਤੀ ਗਈ।ਮੁਲਾਕਾਤ ਦੌਰਾਨ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਸਭ ਤੋਂ ਪਹਿਲਾਂ ਵਿਦਿਆਰਥੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀਆਂ ਜ਼ਿੰਮੇਵਾਰੀਆਂ, ਫਰਜ਼ਾਂ ਅਤੇ ਲੋਕ ਸੇਵਾ ਲਈ ਨਿਭਾਈ ਜਾ ਰਹੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਲੋੜ ਪੈਣ ‘ਤੇ ਕਿਸ ਤਰ੍ਹਾਂ ਪੁਲਿਸ ਦੀ ਤੁਰੰਤ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਪੁਲਿਸ ਵੱਲੋਂ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ।
ਇਹ ਵੀ ਪੜ੍ਹੋ Sri Muktsar Sahib Police ਵੱਲੋਂ ਮਲੋਟ ਵਿਖੇ CASO ਤਹਿਤ ਸਰਚ ਅਭਿਆਨ ਚਲਾਇਆ ਗਿਆ
ਇਸ ਦੌਰਾਨ ਐਸ.ਐਸ.ਪੀ. ਸਾਹਿਬ ਨੇ ਵਿਦਿਆਰਥੀਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਲੀਡਰਸ਼ਿਪ, ਅਨੁਸ਼ਾਸਨ, ਸਮਾਜਿਕ ਜ਼ਿੰਮੇਵਾਰੀਆਂ, ਨੈਤਿਕ ਕਦਰਾਂ-ਕੀਮਤਾਂ ਅਤੇ ਭਵਿੱਖ ਦੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣ ਕੇ ਸਮਾਜ ਅਤੇ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਾ ਟੱਕਰ ਨੇ ਦੱਸਿਆ ਕਿ ਅੱਜ ਸਕੂਲ ਵਿਖੇ ਇਨਵੈਸਟਿਚਰ (ਅਹੁਦਾ ਸੰਭਾਲ) ਸਮਾਰੋਹ ਬਹੁਤ ਹੀ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੇ ਨਵੇਂ ਚੁਣੇ ਗਏ ਹੈੱਡ ਬੋਏ, ਹੈੱਡ ਗਰਲ, ਹਾਊਸ ਕੈਪਟਨ, ਵਾਈਸ ਕੈਪਟਨ ਅਤੇ ਹੋਰ ਵਿਦਿਆਰਥੀ ਆਗੂਆਂ ਨੂੰ ਬੈਜ ਪਹਿਨਾ ਕੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸੰਭਾਲਣ ਲਈ ਸਨਮਾਨਿਤ ਕੀਤਾ ਗਿਆ। ਇ@ਸ ਉਪਰੰਤ ਵਿਦਿਆਰਥੀਆਂ ਨੂੰ ਐਸ.ਐਸ.ਪੀ. ਦਫ਼ਤਰ ਦਾ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ, ਜਨਤਕ ਸੇਵਾਵਾਂ ਅਤੇ ਪੁਲਿਸ ਨਾਲ ਤਾਲਮੇਲ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਾ ਟੱਕਰ ਤੋਂ ਇਲਾਵਾ ਪੱਤਰਕਾਰ ਜਸਵੀਰ ਸਿੰਘ ਭੁੱਲਰ ਪੰਜਾਬੀ ਟਰਬਿਊਨ, ਅਧਿਆਪਕਾ ਵਿਨੀ, ਮੁਸਕਾਨ, ਮੌਲੀ, ਦੀਦਾਰ ਅਤੇ ਵਿਦਿਆਰਥੀ ਦਿਵਯਮ, ਅਰਮਾਨ, ਗੁਰਲੀਨ ਅਤੇ ਅਵਲੀਨ ਵੀ ਹਾਜ਼ਰ ਸਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
