Bathinda News: ਅੱਜ ਇੱਥੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ ਜਿਲ੍ਹਾ ਪ੍ਰਧਾਨ ਗੁਰਮੀਤ ਕੌਰ ਬਠਿੰਡਾ ਨੇ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਜਥੇਬੰਦੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਤਹਿਤ 5 ਅਗਸਤ ਨੂੰ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੇ ਘਰ ਦੇ ਸਾਹਮਣੇ ਸੰਗਰੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿੱਚ ਆਂਗਣਵਾੜੀ ਵਰਕਰ ਹੈਲਪਰ ਵੱਡੀ ਗਿਣਤੀ ਵਿੱਚ ਭਾਗ ਲੈਣਗੀਆਂ ਆਗਣਵਾੜੀ ਵਰਕਰ ਹੈਲਪਰਾਂ ਦੀ ਮੰਗ ਹੈ ਆਂਗਣਵਾੜੀ ਕੇਂਦਰਾਂ ਦੇ ਵਿੱਚੋਂ ਖੋਹੇ ਗਏ ਬੱਚੇ ਵਾਪਸ ਆਣਵਾੜੀ ਕੇਂਦਰਾਂ ਦੇ ਵਿੱਚ ਭੇਜੇ ਜਾਣ ਅਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰ ਨੂੰ ਚੌਥੇ ਦਰਜੇ ਦਾ ਮੁਲਾਜ਼ਮ ਕਰਾਰ ਦਿੱਤਾ ਜਾਵੇ। ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਵੇ, ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤਾ ਦੁਗਣਾ ਕਰੇ ਐਨਜੀਓ ਕੋਲ ਚਲਦੇ ਤਿੰਨ ਬਲਾਕਾਂ ਦਾ ਨੋਟੀਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ, ਆਂਗਣਵਾੜੀ ਕੇਂਦਰਾਂ ਵਿੱਚ ਆ ਰਿਹਾ ਘਟੀਆ ਕਿਸਮ ਦਾ ਰਾਸ਼ਨ ਬੰਦ ਕਰਕੇ ਪ੍ਰਾਈਵੇਟ ਕੰਪਨੀਆਂ ਤੇ ਐਨਜੀਓ ਦੀ ਜਗਹਾ ਆਂਗਣਵਾੜੀ ਕੇਂਦਰਾਂ ਦੇ ਵਿੱਚ ਸਿੱਧਾ ਰਾਸ਼ਨ ਸਪਲਾਈ ਕੀਤਾ ਜਾਵੇ ਅਤੇ ਆਂਗਣਵਾੜੀ ਕੇਂਦਰਾਂ ਦੇ ਵਿੱਚ ਰਾਸ਼ਨ ਪਕਾਇਆ ਜਾਵੇ. ਆਂਗਣਵਾੜੀ ਵਰਕਰ ਨੂੰ ਰਿਟਾਇਰਮੈਂਟ ਪੈਨਸ਼ਨ ਦਿੱਤੀ ਜਾਵੇ ਆਂਗਣਵਾੜੀ ਵਰਕਰ ਹੈਲਪਰ ਨੂੰ ਮਿਲ ਰਹੀ ਐਕਸ ਗਰੇਸ਼ੀਆ ਗਰਾਂਟ ਵਰਕਰ ਲਈ 3 ਲੱਖ ਤੇ ਹੈਲਪਰ ਲਈ 2 ਲੱਖ ਕੀਤੀ ਜਾਵੇ, ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਗ੍ਰੈਚੂਟੀ ਦੇ ਲਾਭ ਦਿੱਤੇ ਜਾਣ, ਆਂਗਣਵਾੜੀ ਹੈਲਪਰ ਤੋਂ ਵਰਕਰ ਦੀ ਪ੍ਰਮੋਸ਼ਨ ਵਾਸਤੇ ਸਿੱਖਿਆ ਮੈਟਰਿਕ ਅਤੇ ਤਜਰਬਾ ਸਮਾਂ ਤਿੰਨ ਸਾਲ ਕੀਤਾ ਜਾਵੇ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
