ferozepur News: Canada ਦੇ ਵਿੱਚ ਚੰਗੇ ਭਵਿੱਖ ਦੀ ਆਸ ਲੈ ਕੇ ਗਏ ਇੱਕ 21 ਸਾਲਾਂ ਪੰਜਾਬੀ ਨੌਜਵਾਨ ਦੀ ਸ਼ੱਕੀ ਹਲਾਤਾਂ ਵਿੱਚ ਲਾਸ਼ ਬਰਾਮਦ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿ੍ਰਤਕ ਨੌਜਵਾਨ ਦੀ ਪਹਿਚਾਣ ਜ਼ਿਲਾ ਫਿਰੋਜ਼ਪੁਰ ਦੇ ਪਿੰਡ ਧੀਰਾ ਪੱਤਰਾਂ ਦੇ ਜੋਬਨਪ੍ਰੀਤ ਸਿੰਘ ਵਜੋਂ ਹੋਈ ਹੈ।ਦਸਿਆ ਜਾ ਰਿਹਾ ਕਿ ਕਰੀਬ ਢਾਈ ਸਾਲ ਪਹਿਲਾਂ ਕੈਨੇਡਾ ਗਏ ਜੋਬਨਪ੍ਰੀਤ ਦੀ ਲਾਸ਼ ਉੱਥੋਂ ਦੇ ਇੱਕ ਸਵੀਮਿੰਗ ਪੂਲ ਵਿੱਚੋਂ ਮਿਲੀ ਹੈ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਇਹ ਕਤਲ ਦੀ ਘਟਨਾ ਹੈ ਜਾਂ ਫਿਰ ਕੁਝ ਹੋਰ। ਕੈਨੇਡਾ ਪੁਲਿਸ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਧਰ, ਆਪਣੇ ਜਵਾਨ ਪੁੱਤਰ ਦੀ ਮੌਤ ਦਾ ਪਤਾ ਲੱਗਦਿਆਂ ਹੀ ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਵੱਲੋਂ ਜੋਬਨਪ੍ਰੀਤ ਦੀ ਲਾਸ਼ ਵਾਪਸ ਪੰਜਾਬ ਲਿਆਉਣ ਲਈ ਸਰਕਾਰਾਂ ਨੂੰ ਅਪੀਲ ਕੀਤੀ ਹੈ।
- Home
- Canada ‘ਚ ਸ਼ੱਕੀ ਹਾਲਾਤਾਂ ‘ਚ 21 ਸਾਲਾਂ ਨੌਜਵਾਨ ਦੀ ਲਾ*ਸ਼ ਮਿਲੀ
Posted in
MALWA
Canada ‘ਚ ਸ਼ੱਕੀ ਹਾਲਾਤਾਂ ‘ਚ 21 ਸਾਲਾਂ ਨੌਜਵਾਨ ਦੀ ਲਾ*ਸ਼ ਮਿਲੀ
ਹੋਰ ਖ਼ਬਰਾਂ
ਵਿੱਤ ਮੰਤਰੀ ਨਾਲ਼ ਹੋਈ ਮੀਟਿੰਗ ਰਹੀ ਬੇਸਿੱਟਾ ਹੜਤਾਲ਼ ਰਹੇਗੀ ਜਾਰੀ
