ਵੱਡੀ ਖ਼ਬਰ; ਅੱਜ ਪੰਜਾਬ ਬੰਦ ਦਾ ਸੱਦਾ, ਇਹ ਜ਼ਿਲੇ ਰਹਿਣਗੇ ਵੱਧ ਪ੍ਰਭਾਵਿਤ!

Punjab News: ਪਿਛਲੇ ਦਿਨੀਂ ਬਰਨਾਲਾ ਦੇ ਵਿੱਚ ਪੰਜਾਬ ਪੁਲਿਸ ਦੇ ਇੱਕ ਡੀਐਸਪੀ ਅਤੇ ਐਸਐਚਓ ਵੱਲੋਂ ਧਰਨਾ ਦੇ ਰਹੇ ਸਫਾਈ ਸੇਵਕਾਂ ਉਪਰ ਕੀਤੇ ਲਾਠੀਚਾਰਜ ਵਿਰੁੱਧ ਪੈਦਾ ਹੋਇਆ ਰੋਸ ਵਧਦਾ ਜਾ ਰਿਹਾ ਹੈ। ਹਾਲਾਂਕਿ ਇਸ ਮਾਮਲੇ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਨੋਟਿਸ ਲੈਂਦਿਆਂ ਤੁਰੰਤ ਪ੍ਰਭਾਵ ਨਾਲ ਡੀਐਸਪੀ ਸਤਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਸੀ। ਸਫਾਈ ਸੇਵਕਾਂ ਉਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਜਿੱਥੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਦਿਆਂ ਡੀਐਸਪੀ ਅਤੇ ਐਸਐਚਓ ਵਿਰੁੱਧ ਸਖਤ ਕਾਰਵਾਈ ਵੀ ਮੰਗ ਕੀਤੀ ਜਾ ਰਹੀ ਹੈ। ਉਥੇ ਇਸ ਘਟਨਾ ‘ਤੇ ਰੋਸ ਵਜੋਂ ਧਰਨਾ ਦੇ ਰਹੇ ਸਫਾਈ ਸੇਵਕਾਂ ਅਤੇ ਖਾਸਕਰ ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।ਵਾਲਮੀਕੀ ਭਾਈਚਾਰੇ ਵਲੋਂ ਅੱਜ ਦੇ ਬੰਦ ਨੂੰ ਸ਼ਾਂਤਮਈ ਤਰੀਕੇ ਨਾਲ ਕਰਨ ਦੀ ਅਪੀਲ ਕਰਦਿਆਂ ਹੋਰਨਾਂ ਸੰਸਥਾਵਾਂ ਅਤੇ ਭਾਈਚਾਰਿਆਂ ਤੋਂ ਸਹਿਯੋਗ ਮੰਗਿਆ ਹੈ। ਸੂਚਨਾ ਮੁਤਾਬਿਕ ਬਠਿੰਡਾ, ਜਲੰਧਰ, ਲੁਧਿਆਣਾ , ਅੰਮ੍ਰਿਤਸਰ ਦੇ ਵਿੱਚ ਪੰਜਾਬ ਬੰਦ ਦਾ ਸਭ ਤੋਂ ਵੱਧ ਪ੍ਰਭਾਵ ਦੇਖਣ ਨੂੰ ਮਿਲ ਸਕਦਾ ਹੈ, ਕਿਉਂਕਿ ਇਥੇ ਵੱਖ ਵੱਖ ਜਥੇਬੰਦੀਆਂ ਵੱਲੋਂ ਇਸ ਬੰਦ ਨੂੰ ਭਰਵੀਂ ਹਿਮਾਇਤ ਦੇਣ ਦਾ ਐਲਾਨ ਕੀਤਾ ਗਿਆ। ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਭਾਈਚਾਰੇ ਨੂੰ ਸ਼ਾਂਤ ਕਰਨ ਲਈ ਪਿਛਲੇ ਦਿਨੀਂ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਫਾਈ ਸੇਵਕਾਂ ਦੀ ਤਨਖਾਹ ਨੂੰ ਦੁੱਗਣੀ ਕਰਨ ਦਾ ਐਲਾਨ ਕਰ ਦੇਣ ਤੋਂ ਇਲਾਵਾ ਇਹ ਵੀ ਦਾਅਵਾ ਕੀਤਾ ਸੀ ਕਿ ਪੰਜਾਬ ਕੈਬਿਨਟ ਵੱਲੋਂ ਪਿਛਲੇ ਦਿਨਾਂ ਵਿੱਚ ਮੰਨਜੂਰ ਕੀਤੀ ਪਾਲਿਸੀ ਦੇ ਅਧੀਨ ਲਗਾਤਾਰ ਤਿੰਨ ਸਾਲ ਤੱਕ ਆਉਟਸੋਰਸ ‘ਤੇ ਕੰਮ ਕਰ ਰਹੇ ਸਫਾਈ ਸੇਵਕਾਂ ਨੂੰ ਸਿੱਧਾ ਵਿਭਾਗ ਅੰਦਰ ਲਿਆਂਦਾ ਜਾਵੇਗਾ।

ਹੋਰ ਖ਼ਬਰਾਂ

Canada ‘ਚ ਸ਼ੱਕੀ ਹਾਲਾਤਾਂ ‘ਚ 21 ਸਾਲਾਂ ਨੌਜਵਾਨ ਦੀ ਲਾ*ਸ਼ ਮਿਲੀ

ਮਾਲਵਾ ਹੈਰੀਟੇਜ ਅਤੇ ਸਭਿਆਚਾਰਕ ਫਾਊਂਡੇਸ਼ਨ ਰਜਿ. ਬਠਿੰਡਾ ਵੱਲੋਂ ਤਿੰਨ ਰੋਜ਼ਾ ਵਿਰਾਸਤੀ ਤੀਆਂ ਦਾ ਮੇਲਾ ਕਰਵਾਇਆ ਜਾ ਰਿਹਾ ਹੈ

Leave a Reply

Your email address will not be published. Required fields are marked *