ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ

ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ ਮੈਨੇਜ਼ਮੈਂਟ ਅਤੇ ਸਰਕਾਰ:-ਕਮੇਟੀ ਆਗੂ
Lehra Mohabbat News:ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਛੇਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਿਰ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਬਲਜਿੰਦਰ ਸਿੰਘ ਮਾਨ,ਲਛਮਣ ਸਿੰਘ ਰਾਮਪੁਰਾ,ਹਰਦੀਪ ਸਿੰਘ ਤੱਗੜ,ਗੁਰਪ੍ਰੀਤ ਸਿੰਘ ਗੁਰੂਸਰ,ਕ੍ਰਿਸ਼ਨ ਕੁਮਾਰ ਅਤੇ ਪਰਮਜੀਤ ਸਿੰਘ ਮਹਿਰਾਜ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤਨਦੇਹੀ ਨਾਲ਼ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 30 ਜੂਨ ਨੂੰ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ 25 ਜੁਲਾਈ ਤੋਂ ਲਗਾਤਾਰ ਹੜਤਾਲ਼ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ। ਨੋਟੀਫਿਕੇਸ਼ਨ ਵਿੱਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਹੜਤਾਲ਼ ਲਗਾਤਾਰ ਜਾਰੀ ਰਹੇਗੀ। ਅੱਜ ਦੀ ਇਕੱਤਰਤਾ ਨੇ ਸਫ਼ਾਈ ਸੇਵਕਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਮਤਾ ਪਾਸ ਕਰਕੇ ਸਫ਼ਾਈ ਸੇਵਕਾਂ ਦੇ ਸੰਘਰਸ਼ ਦੇ ਸਮਰਥਨ ਦਾ ਐਲਾਨ ਕੀਤਾ। ਇਸ ਸਮੇਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ,ਟੀ.ਐੱਸ.ਯੂ.(ਭੰਗਲ ਗਰੁੱਪ) ਤੋਂ ਚੰਦਰ ਸ਼ਰਮਾਂ ਨੇ ਸੰਬੋਧਨ ਕੀਤਾ।

ਇਹ ਵੀ ਪੜ੍ਹੋ 👉Canada ‘ਚ ਸ਼ੱਕੀ ਹਾਲਾਤਾਂ ‘ਚ 21 ਸਾਲਾਂ ਨੌਜਵਾਨ ਦੀ ਲਾ*ਸ਼ ਮਿਲੀ

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਮਾਲਵਾ ਹੈਰੀਟੇਜ ਅਤੇ ਸਭਿਆਚਾਰਕ ਫਾਊਂਡੇਸ਼ਨ ਰਜਿ. ਬਠਿੰਡਾ ਵੱਲੋਂ ਤਿੰਨ ਰੋਜ਼ਾ ਵਿਰਾਸਤੀ ਤੀਆਂ ਦਾ ਮੇਲਾ ਕਰਵਾਇਆ ਜਾ ਰਿਹਾ ਹੈ

ਮੁੱਖ ਦਫਤਰ ਪੱਛਮ ਜੋਨ ਅੱਜ ਹੜਤਾਲ ਦਸਵੇਂ ਦਿਨ ਵੀ ਜਾਰੀ; ਪੁਤਲਾ ਫੂਕ ਪ੍ਰਦਰਸ਼ਨ

Leave a Reply

Your email address will not be published. Required fields are marked *