ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਬਾਰ੍ਹਵੇਂ ਦਿਨ ਵੀ ਜਾਰੀ

ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰੇ ਸਰਕਾਰ:- ਕਮੇਟੀ ਆਗੂ
Lehra Mohabbat News:ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ (ਪੰਜਾਬ) ਦੇ ਸੱਦੇ ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਬਾਰ੍ਹਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਿਰ ‘ਕੋਆਰਡੀਨੇਸ਼ਨ ਕਮੇਟੀ’ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਜਗਸੀਰ ਭੰਗੂ,ਬਲਜਿੰਦਰ ਮਾਨ,ਲਛਮਣ ਰਾਮਪੁਰਾ,ਹਰਦੀਪ ਤੱਗੜ,ਜਗਸੀਰ ਧੂਰਕੋਟ,ਹਰਜਿੰਦਰ ਰਾਜੂ,ਜਗਤਾਰ ਸੰਧੂ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ,ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਦੇ ਦਬਾਅ ਸਦਕਾ ਸਬ-ਕਮੇਟੀ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ 30 ਜੂਨ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ,ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ 30 ਜੂਨ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਲਿਖਤੀ ਸਮਝੌਤਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ‘ਕੋਆਰਡੀਨੇਸ਼ਨ ਕਮੇਟੀ ਪੰਜਾਬ’ ਦੇ ਬੈਨਰ ਹੇਠ ਆਪਣੇ-ਆਪਣੇ ਦਫ਼ਤਰਾਂ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ। ਨੋਟੀਫਿਕੇਸ਼ਨ ਵਿੱਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਦ ਤੱਕ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਹੜਤਾਲ਼ ਲਗਾਤਾਰ ਜਾਰੀ ਰਹੇਗੀ। ਅੱਜ ਦੀ ਇਕੱਤਰਤਾ ਨੂੰ ਕਿਸਾਨ ਆਗੂ ਮੋਠੂ ਸਿੰਘ ਕੋਟੜਾ ਨੇ ਵੀ ਸੰਬੋਧਨ ਕੀਤਾ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਮੁੱਖ ਦਫਤਰ ਪੱਛਮ ਜੋਨ ਅੱਜ ਹੜਤਾਲ ਦਸਵੇਂ ਦਿਨ ਵੀ ਜਾਰੀ; ਪੁਤਲਾ ਫੂਕ ਪ੍ਰਦਰਸ਼ਨ

ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਤੇਰ੍ਹਵੇਂ ਦਿਨ ਵੀ ਜਾਰੀ

Leave a Reply

Your email address will not be published. Required fields are marked *