Chandigarh News: ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਵਿੱਚ ਪਿਛਲੇ 31 ਸਾਲ ਤੋਂ ਜੇਲ ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਅਚਾਨਕ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਪਿਛਲੇ ਦਿਨੀ ਉਹਨਾਂ ਵੱਲੋਂ ਇਸ ਮੰਗ ਨੂੰ ਲੈ ਕੇ ਰਾਜਪਾਲ ਨੂੰ ਪੱਤਰ ਵੀ ਲਿਖਿਆ ਗਿਆ ਸੀ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਮੁੜ ਦੁਰਾਹਿਆ ਕਿ ਪਿਛਲੇ 31 ਸਾਲਾਂ ਤੋਂ ਜੇਲ ਦੇ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ ਪੈਰੋਲ ਮਿਲਣਾ ਉਹਨਾਂ ਦਾ ਕਾਨੂੰਨੀ ਹੱਕ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਭਾਈ ਹਵਾਰਾ ਦੇ ਮਾਤਾ ਜੀ ਕਾਫੀ ਬਿਰਧ ਹਾਲਤ ਵਿੱਚ ਗੰਭੀਰ ਬਿਮਾਰ ਚੱਲ ਰਹੇ ਹਨ ਅਤੇ ਉਹਨਾਂ ਦੀ ਦੇਖਭਾਲ ਦੇ ਲਈ ਇਸ ਪੈਰੋਲ ਦਾ ਮਿਲਣਾ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਰੋਲ ਲਈ ਸਿਫਾਰਸ਼ ਸਬੰਧੀ ਪਹਿਲਾਂ ਵੀ ਰਾਜਪਾਲ ਨੂੰ ਇੱਕ ਪੱਤਰ ਲਿਖਿਆ ਜਾ ਚੁੱਕਿਆ ਹੈ ਅਤੇ ਅੱਜ ਇਸੇ ਮੰਗ ਨੂੰ ਲੈ ਕੇ ਮੁੜ ਉਹਨਾਂ ਵੱਲੋਂ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਉਮੀਦ ਜਾਹਰ ਕੀਤੀ ਕਿ ਰਾਜਪਾਲ ਵੱਲੋਂ ਦਿਵਾਏ ਭਰੋਸੇ ਦੇ ਅਧਾਰ ‘ਤੇ ਜਲਦੀ ਹੀ ਭਾਈ ਹਵਾਰਾ ਨੂੰ ਪੈਰੋਲ ਮਿਲਣ ਦੀ ਉਮੀਦ ਹੈ।
- Home
- Big News; ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਰਾਜਪਾਲ ਮੁਲਾਕਾਤ
Posted in
ਚੰਡੀਗੜ੍ਹ
Big News; ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਰਾਜਪਾਲ ਮੁਲਾਕਾਤ
ਹੋਰ ਖ਼ਬਰਾਂ
Bathinda ‘ਚ ਵਕੀਲ ਸਮੇਤ ਅੱਧੀ ਦਰਜ਼ਨ ਵਿਅਕਤੀਆਂ ਨਾਲ ਕਰੋੜਾਂ ਦੀ ਠੱਗੀ; 4 ਵਿਰੁਧ ਪਰਚਾ ਦਰਜ਼
