ਵਿਧਾਇਕ ਗਿੱਲ ਨੇ ਡੇਂਗੂ ਬਚਾਅ ਲਈ ਸਾਫ ਸਫਾਈ ਦੀ ਕੀਤੀ ਅਪੀਲ

Bathinda News:ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਾ ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਰਬਨ ਐਂਟੀ ਲਾਰਵਾ ਟੀਮਾਂ ਵੱਲੋਂ ਤੈਅ ਪ੍ਰੋਗਰਾਮ ਅਨੁਸਾਰ ਅਰਜਨ ਨਗਰ ਵਿਖੇ ਡੇਂਗੂ ਮਲੇਰੀਆ ਦਾ ਸਬੰਧੀ ਸਰਵੇ ਅਤੇ ਜਾਗਰੂਕਤਾ ਪ੍ਰੋਗਰਾਮ ਕੀਤਾ ਜਾ ਰਿਹਾ ਸੀ । ਇਸ ਪ੍ਰੋਗਰਾਮ ਨੂੰ ਉਸ ਸਮੇਂ ਹੋਰ ਹੁੰਗਾਰਾ ਮਿਲਿਆ ਜਦੋਂ ਵਿਧਾਇਕ ਸ੍ਰੀ ਜਗਰੂਪ ਸਿੰਘ ਗਿੱਲ ਵੱਲੋਂ ਸਿਹਤ ਵਿਭਾਗ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਸਲਾਘਾ ਕੀਤੀ ਗਈ ਅਤੇ ਨਾਲ ਹੀ ਉਹਨਾਂ ਨੇ ਸਿਹਤ ਵਿਭਾਗ ਦੀ ਜਾਗਰੂਕਤਾ ਮੁਹਿੰਮ ਵਿੱਚ ਵੱਧ ਤੋਂ ਵੱਧ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਅੱਜ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਾਨੂੰ ਸਿਹਤ ਵਿਭਾਗ ਦੁਆਰਾ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਦਿਸ਼ਾ ਨਿਰਦੇਸ਼ਾ ਅਨੁਸਾਰ ਚਲਣਾ ਜਰੂਰੀ ਹੈ ਕਿਉਂਕਿ ਜੇਕਰ ਸਾਡੀ ਸਿਹਤ ਨੂੰ ਕਿਸੇ ਵੀ ਤਰ੍ਹਾਂ ਦੀ ਮੁਸਕਿਲ ਆਂਉਦੀ ਹੈ ਤਾਂ ਇਸਦਾ ਸਿੱਧਾ ਅਸਰ ਆਮ ਲੋਕਾਂ ਦੀ ਰੋਜਾਨਾ ਜਿੰਦਗੀ ਤੇ ਪੈਂਦਾ ਹੈ । ਜਿਸ ਨਾਲ ਸਰੀਰ ਦੇ ਨਾਲ ਨਾਲ ਆਰਥਿਕ ਸਮੱਸਿਆਵਾ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਸੋ ਜਾਗੂਰਤਾ ਨਾਲ ਅਸੀ ਆਪਣਾ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦਾ ਧਿਆਨ ਰੱਖ ਸਕਦੇ ਹਾਂ ਅਤੇ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਬਿਮਾਰੀ ਤੋਂ ਬਚਾ ਸਕਦੇ ਹਾਂ । ਵਿਧਾਇਕ ਸ੍ਰੀ ਜਗਰੂਪ ਸਿੰਘ ਗਿੱਲ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਾਫ਼-ਸਫ਼ਾਈ ਰੱਖਣਾ ਬਹੁਤ ਜ਼ਰੂਰੀ ਹੈ। ਮੱਛਰ ਸਿਰਫ਼ ਸਾਫ਼ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ, ਇਸ ਲਈ ਘਰਾਂ ਵਿੱਚ ਪਾਣੀ ਦੇ ਕੁਲਰਾਂ, ਟੈਂਕੀਆਂ, ਗਮਲੇ ਅਤੇ ਹੋਰ ਬਰਤਨਾਂ ਵਿੱਚ ਪਾਣੀ ਖੜ੍ਹਾ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਮੁਹਿੰਮਾਂ ਵਿੱਚ ਸਾਥ ਦੇਣ ਅਤੇ ਡੇਂਗੂ ਤੋਂ ਸੁਰੱਖਿਅਤ ਰਹਿਣ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਭੁਪਿੰਦਰ ਸਿੰਘ, ਨਵਜੋਤ ਸਿੰਘ,ਅਮਨਦੀਪ ਕੁਮਾਰ,ਬਿਕਰਮ ਕੁਮਾਰ ਅਤੇ ਹਰਬੰਸ ਸਿੰਘ ਹਾਜਰ ਸਨ ।

ਇਹ ਵੀ ਪੜ੍ਹੋ 👉ਘਰੇਲੂ ਕਲੈਸ਼ ਨੇ ਪੱਟਿਆ ਇੱਕ ਹੋਰ ਘਰ; ਪਤੀ ਵੱਲੋਂ ਪਤਨੀ ਤੇ ਪਿਊ ਦਾ ਕ*ਤ*ਲ

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

he

ਹੋਰ ਖ਼ਬਰਾਂ

ਘਰੇਲੂ ਕਲੈਸ਼ ਨੇ ਪੱਟਿਆ ਇੱਕ ਹੋਰ ਘਰ; ਪਤੀ ਵੱਲੋਂ ਪਤਨੀ ਤੇ ਪਿਊ ਦਾ ਕ*ਤ*ਲ

ਝਾਰਖੰਡ ਵਿੱਚ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ ਵਿੱਚ ਰੈਲੀਆਂ

Leave a Reply

Your email address will not be published. Required fields are marked *