‘ਯੁੱਧ ਨਸ਼ਿਆਂ ਵਿਰੁੱਧ’; ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈਆਂ ਇਮਾਰਤਾਂ ‘ਤੇ ਚੱਲਿਆ ਬੁਲਡੋਜ਼ਰ

Sri Muktsar Sahib News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰੀ ਨਾਲ ਸਬੰਧਿਤ ਦੋ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈਆਂ ਇਮਾਰਤਾਂ ਨੂੰ ਢਾਹਿਆ ਗਿਆ।ਇਸ ਮੌਕੇ ਨਾਇਬ ਤਹਿਸੀਲਦਾਰ ਸ. ਗੁਰਬਖਸ਼ ਸਿੰਘ ਨੇ ਦੱਸਿਆ ਕਿ ਪੁਲਿਸ ਥਾਣਾ ਕਿੱਲਿਆਂਵਾਲੀ ਅਧੀਨ ਪੈਂਦੇ ਮੰਡੀ ਕਿੱਲਿਆਂਵਾਲੀ ਵਿਖੇ ਕਾਂਤਾ @ ਮਾਣੀ, ਸੁਨੀਲ ਕੁਮਾਰ @ ਸ਼ੀਲੂ ਪੁੱਤਰ ਰਾਮ ਨਿਵਾਸ (ਦੋਵੇਂ ਮਾਂ-ਪੁੱਤ) ਅਤੇ ਸਤਪਾਲ ਪੁੱਤਰ ਰਾਮ ਲਾਲ ਨਾਲ ਸਬੰਧਿਤ ਦੋ ਗੈਰ-ਕਾਨੂੰਨੀ ਇਮਾਰਤਾਂ ਨੂੰ ਸਮਰੱਥ ਅਥਾਰਟੀ ਦੇ ਹੁਕਮਾਂ ਅਨੁਸਾਰ ਢਾਹਿਆ ਗਿਆ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵਿਭਾਗ ਦੀ ਸਹਾਇਤਾ ਲਈ ਗਈ ਅਤੇ ਸਾਰੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਕੀਤੀ ਗਈ।ਇਸ ਮੌਕੇ ਸ਼੍ਰੀ ਮਨਮੀਤ ਸਿੰਘ ਢਿੱਲੋਂ, ਐਸ.ਪੀ. (ਡੀ) ਨੇ ਦੱਸਿਆ ਕਿ ਉਕਤ ਤਿੰਨਾਂ ਤੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਹਨ।ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਤੇ ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿਆਪਕ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਧੰਦੇ ਰਾਹੀਂ ਬਣਾਈ ਗਈ ਕਿਸੇ ਵੀ ਜਾਇਦਾਦ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੰਪੀਟੈਂਟ ਅਥਾਰਟੀ, ਦਿੱਲੀ ਤੋਂ ਅਟੈਚ ਕਰਵਾ ਕੇ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਬੇਝਿਜਕ ਪੁਲਿਸ ਨੂੰ ਸੂਚਿਤ ਕਰਨ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਮੌਕੇ ਸ. ਹਰਬੰਸ ਸਿੰਘ, ਡੀ.ਐਸ.ਪੀ. ਲੰਬੀ, ਸ. ਰਸ਼ਪਾਲ ਸਿੰਘ, ਡੀ.ਐਸ.ਪੀ. (ਡੀ), ਇੰਸਪੈਕਟਰ ਕਰਮਜੀਤ ਕੌਰ, ਮੁੱਖ ਅਫ਼ਸਰ ਥਾਣਾ ਕਿੱਲਿਆਂਵਾਲੀ, ਇੰਸਪੈਕਟਰ ਜਸਵੀਰ ਸਿੰਘ, ਮੁੱਖ ਅਫ਼ਸਰ ਥਾਣਾ ਲੰਬੀ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ 👉ਭਾਰਤੀ ਫ਼ੌਜ ਦਾ ਇੱਕ ਹੋਰ ਅਗਨੀਵੀਰ ਡਿਊਟੀ ਦੌਰਾਨ ਹੋਇਆ ਸ਼ਹੀਦ

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਨਿਸਟੀਰੀਅਲ ਕਾਮਿਆਂ ਵੱਲੋਂ ਸੋਮਵਾਰ ਤੋਂ ਦੋ ਦਿਨਾਂ ਦੀ ਕਲਮ ਛੋੜ/ ਕੰਪਿਊਟਰ ਬੰਦ ਹੜਤਾਲ਼।

Leave a Reply

Your email address will not be published. Required fields are marked *