Chandigarh News:Chandigarh Police ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਬੇਟੇ ਈਮਾਨ ਸਿੰਘ ਮਾਨ ਸਮੇਤ ਡੇਢ ਦਰਜ਼ਨ ਦੇ ਕਰੀਬ ਆਗੂਆਂ ਵਿਰੁਧ ਪਰਚਾ ਦਰਜ਼ ਕੀਤਾ ਹੈ। ਇਹ ਕਾਰਵਾਈ ਚੰਡੀਗੜ੍ਹ ਪੁਲਿਸ ਵੱਲੋਂ ਦੋ ਦਿਨ ਪਹਿਲਾਂ 15 ਅਗੱਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਰੋਸ਼ ਮਾਰਚ ਦੌਰਾਨ ਚੰਡੀਗੜ੍ਹ ‘ਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰ ਰਹੇ ਜਥਿਆਂ ਦੀ ਅਗਵਾਈ ਕਰਨ ਦੇ ਮਾਮਲੇ ਵਿਚ ਕੀਤੀ ਗਈ ਹੈ। ਇਸ ਮਾਰਚ ਦੌਰਾਨ ਸ਼ਾਂਤਮਈ ਤਰੀਕੇ ਨਾਲ ਰਾਜਪਾਲ ਹਾਊਸ ਤੱਕ ਜਾਣ ਦੀ ਕੋਸ਼ਿਸ਼ ਕਰਨ ਵਾਲੇ ਇੰਨ੍ਹਾਂ ਜਥਿਆਂ ਨੂੰ ਚੰਡੀਗੜ੍ਹ ਪੁਲਿਸ ਨੇ ਬੈਰੀਗੇਡਿੰਗ ਕਰਕੇ ਸਖ਼ਤ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋਨਾਂ ਧਿਰਾਂ ਵਿਚਕਾਰ ਕਾਫ਼ੀ ਤਿੱਖੀਆਂ ਝੜਪਾਂ ਹੋਈਆਂ ਸਨ। ਸੰਘਰਸ਼ ਦੌਰਾਨ ਹੀ ਚੰਡੀਗੜ੍ਹ ਪੁਲਿਸ ਦੇ ਐਸਐਸਪੀ ਕੰਵਰਦੀਪ ਕੌਰ ਨੇ ਐਲਾਨ ਕੀਤਾ ਸੀ ਕਿ ਕਾਨੂੰਨ ਨੂੰ ਤੋੜਣ ਵਾਲਿਆਂ ਵਿਰੁਧ ਬਣਦੀ ਕਾਰਵਾਈ ਕੀਤੀ ਜਾਵੇਗੀ। ਜਿਸਤੋਂ ਬਾਅਦ ਚੰਡੀਗੜ੍ਹ ਪੁਲਿਸ ਵੱਲੋਂ ਵੱਖ ਵੱਖ ਥਾਣਿਆਂ ਵਿਚ ਹੀ ਚਾਰ ਪਰਚੇ ਦਰਜ਼ ਕੀਤੇ ਗਏ ਹਨ। ਇੰਨ੍ਹਾਂ ਪਰਚਿਆਂ ਵਿਚ ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਬੇਟੇ ਤੋਂ ਇਲਾਵਾ ਮੁਤਵਾਜ਼ੀ ਜਥੇਦਾਰ ਤੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਵੀ ਗੁਰਚਰਨ ਸਿੰਘ, ਕਿਸਾਨ ਆਗੂ ਸੁਰਜੀਤ ਸਿੰਘ ਫ਼ੂਲ, ਨਵਦੀਪ ਸਿੰਘ ਜਲਵੇੜਾ, ਅਮਿਤੋਜ਼ ਸਿੰਘ ਮਾਨ, ਲਖਵੀਰ ਸਿੰਘ ਲੱਖਾ ਸਿਧਾਣਾ, ਭਾਨਾ ਸਿੱਧੂ ਆਦਿ ਸ਼ਾਮਲ ਹਨ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਉਕਤ ਪ੍ਰਦਰਸ਼ਨ ਦੌਰਾਨ ਸਿਮਰਨਜੀਤ ਸਿੰਘ ਮਾਨ ਆਪਣੈ ਕੁੱਝ ਸਾਥੀਆਂ ਨਾਲ ਪੁਲਿਸ ਨੂੰ ਚਕਮਾ ਦੇ ਕੇ ਮਰੀਜ਼ ਬਣ ਕੇ ਚੰਡੀਗੜ੍ਹ ਰਾਜਪਾਲ ਹਾਊਸ ਦੇ ਨਜ਼ਦੀਕ ਪੁੱਜਣ ਵਿਚ ਸਫ਼ਲ ਰਹੇ ਸਨ। ਜਿੰਨ੍ਹਾਂ ਨੂੰ ਬਾਅਦ ਵਿਚ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ।
- Home
- ਵੱਡੀ ਖ਼ਬਰ; ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਬੇਟੇ ਸਮੇਤ ਡੇਢ ਦਰਜ਼ਨ ਆਗੂਆਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ
Posted in
ਚੰਡੀਗੜ੍ਹ
ਵੱਡੀ ਖ਼ਬਰ; ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਬੇਟੇ ਸਮੇਤ ਡੇਢ ਦਰਜ਼ਨ ਆਗੂਆਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ
ਹੋਰ ਖ਼ਬਰਾਂ
ਮਨਿਸਟੀਰੀਅਲ ਕਾਮਿਆਂ ਵੱਲੋਂ ਸੋਮਵਾਰ ਤੋਂ ਦੋ ਦਿਨਾਂ ਦੀ ਕਲਮ ਛੋੜ/ ਕੰਪਿਊਟਰ ਬੰਦ ਹੜਤਾਲ਼।
