Sri Muktsar Sahib News:ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਮਾਜ ਅਤੇ ਪੁਲਿਸ ਸੇਵਾ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ੍ਰੀ ਅਮਿਤ ਕੁਮਾਰ ਪੰਚਾਲ, IAS, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਸਮਾਗਮ ਵਿੱਚ ਸ੍ਰੀ ਅਭਿਮੰਨਿਊ ਰਾਣਾ, IPS, ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਮਾਗਮ ਦੇ ਅੰਤ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਹੋਲਦਾਰ ਗੁਰਸੇਵਕ ਸਿੰਘ ਨੂੰ ਵੀ ਲੋਕ ਭਲਾਈ, ਸਮਾਜਿਕ ਜਾਗਰੂਕਤਾ ਅਤੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ, IAS ਅਤੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਅਭਿਮੰਨਿਊ ਰਾਣਾ, IPS ਵੱਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਹੋਲਦਾਰ ਗੁਰਸੇਵਕ ਸਿੰਘ ਵੱਲੋਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਸਾਈਬਰ ਅਪਰਾਧਾਂ, ਆਨਲਾਈਨ ਧੋਖਾਧੜੀ, ਟਰੈਫਿਕ ਨਿਯਮਾਂ ਅਤੇ ਹੋਰ ਸਮਾਜਿਕ ਮੁੱਦਿਆਂ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਜਾਣਕਾਰੀ ਭਰਪੂਰ ਵੀਡੀਓ ਅਤੇ ਸੁਨੇਹੇ ਸਾਂਝੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਉਹ ਸਕੂਲਾਂ, ਕਾਲਜਾਂ ਅਤੇ ਵੱਖ-ਵੱਖ ਜਾਗਰੂਕਤਾ ਸੈਮੀਨਾਰਾਂ ਵਿੱਚ ਵੀ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਕਾਨੂੰਨ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ।ਗੁਰਸੇਵਕ ਸਿੰਘ ਵੱਲੋਂ ਪਹਿਲਾਂ ਵੀ ਸਮਾਜਿਕ ਜਾਗਰੂਕਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਕੰਨਿਆਕੁਮਾਰੀ ਤੱਕ ਲਗਭਗ 3,000 ਕਿਲੋਮੀਟਰ ਦੀ ਸਾਈਕਲ ਯਾਤਰਾ ਕਰਕੇ ਪੂਰੇ ਦੇਸ਼ ਵਿੱਚ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਪਹੁੰਚਾਇਆ। ਇਸੇ ਤਰ੍ਹਾਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਉਨ੍ਹਾਂ ਨੇ ਪੰਜਾਬ ਭਰ ਵਿੱਚ ਕਰੀਬ 1,800 ਕਿਲੋਮੀਟਰ ਦੀ ਸਾਈਕਲ ਯਾਤਰਾ ਕਰਕੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਅਤੇ ਸਿਹਤ ਸਬੰਧੀ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ।ਹੋਲਦਾਰ ਗੁਰਸੇਵਕ ਸਿੰਘ ਨੂੰ ਮਿਲਿਆ ਇਹ ਸਨਮਾਨ ਉਨ੍ਹਾਂ ਦੀ ਨਿਸ਼ਠਾ, ਮਿਹਨਤ ਅਤੇ ਸਮਾਜ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਲਈ ਵੀ ਮਾਣ ਵਾਲੀ ਗੱਲ ਹੈ। ਇਹ ਸਨਮਾਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਵੀ ਲੋਕ ਸੇਵਾ ਅਤੇ ਸਮਾਜਿਕ ਜਾਗਰੂਕਤਾ ਦੇ ਖੇਤਰ ਵਿੱਚ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗਾ।
ਇਹ ਵੀ ਪੜ੍ਹੋ 👉ਵੱਡੀ ਖ਼ਬਰ; ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਬੇਟੇ ਸਮੇਤ ਡੇਢ ਦਰਜ਼ਨ ਆਗੂਆਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
