ਗੁਲਜਾਰ ਸਿੰਘ ਖੁਦਕੁਸ਼ੀ ਮਾਮਲਾ :ਖਜ਼ਾਨਾ ਮੰਤਰੀ ਤੇ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਨੇ ਕੀਤਾ ਪ੍ਰਦਰਸ਼ਨ ਫੂਕਿਆ ਪੁਤਲਾ

ਮੁੱਖ ਮੰਤਰੀ ਅਤੇ ਡੀਜੀਪੀ ਨੂੰ ਇੱਕੋ ਇੱਕ ਸਲਾਹ ਖਜ਼ਾਨਾ ਮੰਤਰੀ ਤੇ ਕਰੋ ਪਰਚਾ ਦਰਜ: ਰਾਜਨ ਗਰਗ

Bathinda News:ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਨਸ਼ਿਆਂ ਦੇ ਮੁੱਦੇ ਤੇ ਸਵਾਲ ਕਰਨ ਤੇ ਮਜ਼ਦੂਰ ਵਿਅਕਤੀ ਹਰ ਗੁਲਜਾਰ ਸਿੰਘ ਨਾਲ ਅੰਨਾ ਤਸ਼ੱਦਦ ਹੋਇਆ ਜਿਸ ਕਰਕੇ ਉਹ ਖੁਦਕੁਸ਼ੀ ਕਰ ਗਿਆ, ਪੁਲਿਸ ਨੇ ਕਈ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਪਰ ਖਜ਼ਾਨਾ ਮੰਤਰੀ ਨੂੰ ਇਸ ਦਰਜ ਮਾਮਲੇ ਵਿੱਚ ਸ਼ਾਮਿਲ ਨਹੀਂ ਕੀਤਾ। ਇਸ ਵੱਡੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਤੇ ਕਾਂਗਰਸ ਪਾਰਟੀ ਸੜਕਾਂ ਤੇ ਉਤਰਦੀ ਹੋਈ ਨਜ਼ਰ ਆਈ, ਜ਼ਿਲਾ ਪ੍ਰਧਾਨ ਸ਼ਹਿਰੀ ਰਾਜਨ ਗਰਗ਼ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਹਾਜ਼ਰੀਨ ਵਰਕਰਾਂ ਵੱਲੋਂ ਖਜ਼ਾਨਾ ਮੰਤਰੀ ਦਾ ਪੁਤਲਾ ਫੂਕਿਆ ਗਿਆ। ਮੁੱਖ ਮੰਤਰੀ ਅਤੇ ਡੀਜੀਪੀ ਦੇ ਨਾਮ ਐਸਐਸਪੀ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਦਰਜ ਮਾਮਲੇ ਵਿੱਚ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵੀ ਸ਼ਾਮਿਲ ਕੀਤਾ ਜਾਵੇ। ਇਹ ਵੀ ਮੰਗ ਕੀਤੀ ਗਈ ਕਿ ਖਜ਼ਾਨਾ ਮੰਤਰੀ ਨੂੰ ਤੁਰੰਤ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਗ੍ਰਫਤਾਰ ਕੀਤਾ ਜਾਵੇ। ਭਰਮੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਰਾਜਨ ਗਰਗ, ਪ੍ਰੀਤਮ ਸਿੰਘ ਕੋਟ ਭਾਈ, ਅਸ਼ੋਕ ਕੁਮਾਰ, ਅਰੁਣ ਵਧਾਵਨ, ਟਹਿਲ ਸਿੰਘ ਸੰਧੂ, ਬਲਜਿੰਦਰ ਸਿੰਘ ਠੇਕੇਦਾਰ, ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ਤੇ ਵੱਡੇ ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦਾ ਹਾਲ ਮਾੜਾ ਹੈ, ਲੋਕ ਮੰਤਰੀਆਂ ਨੂੰ ਸਵਾਲ ਕਰ ਰਹੇ ਹਨ, ਉਨਾਂ ਸਵਾਲਾਂ ਤੇ ਮੰਤਰੀ ਜਵਾਬ ਦੇਣ ਦੀ ਬਜਾਏ ਸਵਾਲ ਕਰਨ ਵਾਲਿਆਂ ਤੇ ਅੰਨਾ ਤਸ਼ਦਦ ਕਰ ਰਹੇ ਹਨ ਜਿਸ ਕਰਕੇ ਗੁਲਜਾਰ ਸਿੰਘ ਨੇ ਖੁਦਕੁਸ਼ੀ ਕੀਤੀ ਪਰ ਹੈਰਾਨਗੀ ਦੀ ਗੱਲ ਹੈ ਕਿ ਇਸ ਮਾਮਲੇ ਲਈ ਮੁੱਖ ਜਿੰਮੇਵਾਰ ਹਰਪਾਲ ਸਿੰਘ ਚੀਮਾ ਨੂੰ ਇਸ ਕੇਸ ਤੋਂ ਬਚਾਇਆ ਜਾ ਰਿਹਾ ਹੈ ਪਰ ਕਾਂਗਰਸ ਇਸ ਕੋਜੀ ਹਰਕਤ ਨੂੰ ਬਰਦਾਸ਼ਤ ਨਹੀਂ ਕਰਦੀ। ਆਗੂਆਂ ਨੇ ਮੰਗ ਕੀਤੀ ਕਿ ਹਰਪਾਲ ਸਿੰਘ ਚੀਮਾ ਨੂੰ ਤੁਰੰਤ ਮੰਤਰੀ ਮੰਡਲ ਚੋਂ ਬਰਖਾਸਤ ਕਰਕੇ ਪਰਚਾ ਦਰਜ ਕਰਕੇ ਗਿਰਫਤਾਰ ਕੀਤਾ ਜਾਵੇ।

ਇਸ ਮੌਕੇ ਦਰਸ਼ਨ ਜੀਦਾ, ਕਿਰਨਜੀਤ ਸਿੰਘ ਗਹਿਰੀ, ਸੁਰਜੀਤ ਸਿੰਘ ਮੋਖਾ, ਅੰਮ੍ਰਿਤਾ ਗਿੱਲ, ਕਿਰਨਦੀਪ ਵਿਰਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਵੀ ਪਰਦਾਫਾਸ ਹੁੰਦਾ ਹੈ ਅਤੇ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਇਸ ਮੁੱਦੇ ਨੂੰ ਲੈ ਕੇ ਹਰ ਸੰਘਰਸ਼ ਕਰਨ ਲਈ ਸੜਕਾਂ ਤੇ ਆਏਗੀ ਜਦੋਂ ਤੱਕ ਮੰਤਰੀ ਮੰਡਲ ਵਿੱਚੋਂ ਖਜ਼ਾਨਾ ਮੰਤਰੀ ਨੂੰ ਬਰਖਾਸਤ ਨਹੀਂ ਕੀਤਾ ਜਾਂਦਾ ਉਦੋਂ ਤੱਕ ਟਿੱਕ ਕੇ ਨਹੀਂ ਬੈਠਾ ਜਾਵੇਗਾ। ਇਸ ਮੌਕੇ ਉਹਨਾਂ ਪੰਜਾਬੀਆਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਹੱਥ ਮਜਬੂਤ ਕਰਨ ਅਤੇ ਝਾੜੂ ਵਾਲਿਆਂ ਨੂੰ ਸਿਆਸਤ ਤੋਂ ਪਾਸੇ ਕਰਨ ਦੀ ਵੀ ਅਪੀਲ ਕੀਤੀ । ਇਸ ਮੌਕੇ ਲਖਵਿੰਦਰ ਸਿੰਘ ਲੱਖਾ ਮਾਧੋ ਸ਼ਰਮਾ ਸੁਨੀਲ ਕੁਮਾਰ ਬਲਜੀਤ ਸਿੰਘ ਕਰਤਾਰ ਸਿੰਘ ਦਪਿੰਦਰ ਮਿਸ਼ਰਾ ਨਰੇਸ਼ ਗਰਦ ਕਮਲਜੀਤ ਸਿੰਘ ਭੰਗੂ ਐਮਸੀ ਵਿੱਕੀ ਨੰਬਰਦਾਰ ਐਮਸੀ ਭਗਵਾਨ ਦਾਸ ਭਾਰਤੀ ਭੁਪਿੰਦਰ ਸ਼ਰਮਾ ਰੂਪ ਸਿੰਘ ਦੀਪ ਝੁੰਬਾ ਰਿਤੇਸ਼ ਕੁਮਾਰ ਜਗਰਾਜ ਸਿੰਘ ਅਰਸ਼ਦੀਪ ਸਿੰਘ ਸਿੱਧੂ ਆਦੀ ਹਾਜ਼ਰ ਸਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Bathinda ‘ਚ ਵਾਪਰੇ ਭਿਆਨਕ ਹਾਦਸੇ ‘ਚ ਵੈਟਰਨਰੀ ਡਾਕਟਰ ਦੀ ਮੌ+ਤ, ਤਿੰਨ ਜ਼ਖਮੀ

SSD Girls College Bathinda ਵਿਖੇ ਮਾਈ ਭਾਰਤ ਪੋਰਟਲ ਅਤੇ ਵਿਕਸਿਤ ਭਾਰਤ ਯੂਥ ਲੀਡਰਸ਼ਿਪ ਡਾਇਲਾਗ ਕੁਇਜ਼ ਸਬੰਧੀ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ

Leave a Reply

Your email address will not be published. Required fields are marked *