Fazilka News:ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਸੰਕਲਪ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਓਪਰੇਸ਼ਨ “ਪ੍ਰਹਾਰ” ਅਧੀਨ ਅੱਜ ਜ਼ਿਲ੍ਹਾ ਫਾਜ਼ਿਲਕਾ ਵਿੱਚ ਵਿਸ਼ੇਸ਼ ਕਾਰਡਨ ਐਂਡ ਸਰਚ ਓਪਰੇਸ਼ਨ (CASO) ਚਲਾਇਆ ਗਿਆ।ਇਸ ਵਿਸ਼ੇਸ਼ ਮੁਹਿੰਮ ਦੌਰਾਨ ਫਾਜ਼ਿਲਕਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅਤੇ ਚਿੰਨ੍ਹਿਤ ਡਰੱਗ ਹੌਟਸਪੌਟਸ ਵਿੱਚ ਵਿਸ਼ੇਸ਼ ਸਰਚ ਅਤੇ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਨਸ਼ਾ ਤਸਕਰਾਂ, ਸਪਲਾਇਰਾਂ ਅਤੇ ਕੋਰੀਅਰਾਂ ਨਾਲ ਸਬੰਧਤ ਸ਼ੱਕੀ ਟਿਕਾਣਿਆਂ ਅਤੇ ਘਰਾਂ ’ਤੇ ਵੀ ਵਿਸ਼ੇਸ਼ ਛਾਪੇਮਾਰੀ ਅਤੇ ਬਾਰੀਕੀ ਨਾਲ ਜਾਂਚ ਕੀਤੀ ਗਈ।ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਇਲਾਕੇ ਵਿੱਚ ਨਸ਼ਿਆਂ ਦੀ ਸਪਲਾਈ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ ਗਈ। ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਦਿਆਂ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਚ ਓਪਰੇਸ਼ਨ, ਨਾਕਾਬੰਦੀ, ਗਸ਼ਤ ਅਤੇ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ ਰੱਖੀਆਂ ਜਾ ਰਹੀਆਂ ਹਨ।ਫਾਜ਼ਿਲਕਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਨਸ਼ਾ ਮੁਕਤ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਲਈ ਪੁਲਿਸ ਅਤੇ ਜਨਤਾ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
