ਸੁਖਬੀਰ ਬਾਦਲ ਦੀ ਹਾਜ਼ਰੀ ‘ਚ ਜ਼ਿਲ੍ਹਾ ਪ੍ਰੀਸ਼ਦ ਦੇ ਨਵਨਿਯੁਕਤ ਚੇਅਰਮੈਨ ਤੇ ਵਾਈਸਰ ਚੇਅਰਪਰਸਨ ਦੀ ਹੋਈ ਤਾਜ਼ਪੋਸ਼ੀ

Bathinda News : ਕੁੱਝ ਮਹੀਨੇ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਈਆਂ ਚੋਣਾਂ ਵਿਚ ਬਠਿੰਡਾ ਜ਼ਿਲ੍ਹੇ ਵਿਚ ਵੱਡੀ ਜਿੱਤ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਚੁਣੇ ਗਏ ਚੇਅਰਮੈਨ ਸਵਰਨ ਸਿੰਘ ਪੂਹਲੀ ਦੀ ਤਾਜ਼ਪੋਸ਼ੀ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਹੋਈ। ਇਸ ਮੌਕੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਚ ਇੱਕ ਸਮਾਗਮ ਰੱਖਿਆ ਹੋਇਆ ਸੀ, ਜਿੱਥੇ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਪੁੱਜੇ ਹੋਏ ਸਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਸਵਰਨ ਸਿੰਘ ਪੂਹਲੀ ਤੇ ਵਾਈਸ ਚੇਅਰਪਰਸਨ ਵਜੋਂ ਜਸਕਰਨ ਕੌਰ ਬੱਲੂਆਣਾ ਨੂੰ ਕੁਰਸੀ ‘ਤੇ ਬਿਠਾਉਂਦਿਆਂ ਸਿਰੋਪਾਓ ਭੇਂਟ ਕੀਤਾ।

ਇਹ ਵੀ ਪੜ੍ਹੋ 👉ਕਿਸਾਨ ਮੰਗਾਂ ਨੂੰ ਲੈ ਕੇ ਉਗਰਾਹਾਂ ਜਥੇਬੰਦੀ ਨੇ ਮਿੰਨੀ ਸਕੱਤਰੇਤ ਦੀ ਕੀਤੀ ਘੇਰਾਬੰਦੀ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਬਾਦਲ ਨੇ ਪੰਜਾਬ ਵਿਚ ਬਿਜਲੀ ਦੇ ਰੋਜ਼ਾਨਾਂ 8 ਤੋਂ 10 ਘੰਟੇ ਲੱਗ ਰਹੇ ਲੰਮੇ ਕੱਟਾਂ ‘ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਉਸਦੇ ਵੱਲੋਂ ਬਿਜਲੀ ਉਤਪਾਦਨ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਬਲਕਿ ਅਕਾਲੀ ਦਲ ਦੀ ਸਰਕਾਰ ਸਮੇਂ ਬਿਜਲੀ ਦੇ ਪੈਦਾ ਕੀਤੇ ਸਾਧਨਾਂ ਦੇ ਨਾਲ ਪਹਿਲਾਂ ਕਾਂਗਰਸ ਤੇ ਹੁਣ ਆਪ ਸਰਕਰ ਨੇ ਆਪਣਾ ਕਾਰਜ਼ਕਾਲ ਪੂਰਾ ਕਰ ਲਿਆ ਹੈ। ਉਹਨਾਂ ਕਿਹਾ ਕਿ ਉਦਯੋਗਾਂ ਨੂੰ ਰੋਜ਼ਾਨਾ ਛੇ ਤੋਂ ਅੱਠ ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਕੰਮਕਾਜ ਪ੍ਰਭਾਵਤ ਹੋ ਰਿਹਾ ਹੈ।ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੂੰ ਖੁਦ ਇਹ ਪ੍ਰਵਾਨ ਕਰਨਾ ਚਾਹੀਦਾ ਹੈ ਕਿ ਉਹ ਬਿਜਲੀ ਦੀ ਸਪਲਾਈ ਵਾਸਤੇ ਢੁਕਵੇਂ ਪ੍ਰਬੰਧ ਕਰਨ ਵਿਚ ਨਾਕਾਮ ਰਹੇ ਹਨ ਅਤੇ ਉਹ ਬਿਜਲੀ ਖਰੀਦ ਵਾਸਤੇ ਸਮੇਂ ਸਿਰ ਇੰਤਜ਼ਾਮ ਨਹੀਂ ਕਰ ਸਕੇ ਤੇ ਹੁਣ ਅਫਸਰ ਬਦਲ ਕੇ ਪ੍ਰਭਾਵ ਦੇਣ ਲਈ ਯਤਨਸ਼ੀਲ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ 8 ਤੋਂ 9 ਹਜ਼ਾਰ ਮੈਗਾਵਾਟ ਬਿਜਲੀ ਦੀ ਘਾਟ ਹੈ ਜੋ ਆਪ ਸਰਕਾਰ ਪੂਰੀ ਕਰਨ ਵਿਚ ਅਸਮਰਥ ਹੈ।

ਇਹ ਵੀ ਪੜ੍ਹੋ 👉ਗੁਲਜਾਰ ਸਿੰਘ ਖੁਦਕੁਸ਼ੀ ਮਾਮਲਾ :ਖਜ਼ਾਨਾ ਮੰਤਰੀ ਤੇ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਨੇ ਕੀਤਾ ਪ੍ਰਦਰਸ਼ਨ ਫੂਕਿਆ ਪੁਤਲਾ

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਹਮਾਇਤ ਕਰਨ ਅਤੇ ਕਿਹਾ ਕਿ ਮੈਂ ਭਰੋਸਾ ਦੁਆਉਂਦਾ ਹਾਂ ਕਿ ਜਿਵੇਂ 2007 ਵਿਚ ਅਸੀਂ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਵਾਸਤੇ ਕਦਮ ਚੁੱਕੇ, ਇਸੇ ਤਰੀਕੇ ਅਸੀਂ 2027 ਵਿਚ ਸੱਤਾ ਵਿਚ ਆਉਣ ’ਤੇ ਪੰਜਾਬ ਵਿਚ ਬਿਜਲੀ ਪੈਦਾਵਾਰ ਵਧਾਉਣ ਦਾ ਯਤਨ ਕਰਾਂਗੇ। ਇਸ ਮੌਕੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣਾ, ਸ਼ਹਿਰੀ ਪ੍ਰਧਾਨ ਸ਼ੁਸੀਲ ਕੁਮਾਰ ਗੋਲਡੀ, ਸੂਬਾ ਆਗੂ ਬਲਕਾਰ ਸਿੰਘ ਬਰਾੜ, ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਮਿੱਡੂਖੇੜਾ, ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ, ਡਾ ਓਮ ਪ੍ਰਕਾਸ਼ ਸ਼ਰਮਾ ਆਦਿ ਅਕਾਲੀ ਆਗੂ ਵੀ ਮੌਜੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਕਿਸਾਨ ਮੰਗਾਂ ਨੂੰ ਲੈ ਕੇ ਉਗਰਾਹਾਂ ਜਥੇਬੰਦੀ ਨੇ ਮਿੰਨੀ ਸਕੱਤਰੇਤ ਦੀ ਕੀਤੀ ਘੇਰਾਬੰਦੀ

ਵੜਿੰਗ ਨੇ ਬਿਜਲੀ ਸੰਕਟ ਲਈ ਪੀ.ਐੱਸ.ਪੀ.ਸੀ.ਐੱਲ. ਵਿੱਚ ਭ੍ਰਿਸ਼ਟਾਚਾਰ ਅਤੇ ਕੁਪ੍ਰਬੰਧਨ ਨੂੰ ਜ਼ਿੰਮੇਵਾਰ ਠਹਿਰਾਇਆ

Leave a Reply

Your email address will not be published. Required fields are marked *