ਵੜਿੰਗ ਨੇ ਬਿਜਲੀ ਸੰਕਟ ਲਈ ਪੀ.ਐੱਸ.ਪੀ.ਸੀ.ਐੱਲ. ਵਿੱਚ ਭ੍ਰਿਸ਼ਟਾਚਾਰ ਅਤੇ ਕੁਪ੍ਰਬੰਧਨ ਨੂੰ ਜ਼ਿੰਮੇਵਾਰ ਠਹਿਰਾਇਆ

👉’ਆਪ’ ਨੇ ਗੈਰ-ਤਕਨੀਕੀ ਵਿਅਕਤੀ ਨੂੰ ਚੇਅਰਮੈਨ ਲਗਾਉਣ ਲਈ ਨਿਯਮ ਬਦਲੇ
👉ਹਜ਼ਾਰਾਂ ਕਾਂਗਰਸੀ ਵਰਕਰਾਂ ਨੂੰ ਪੀ.ਐੱਸ.ਪੀ.ਸੀ.ਐੱਲ. ਦਫ਼ਤਰ ਪਹੁੰਚਣ ਤੋਂ ਰੋਕਿਆ ਗਿਆ
Patiala News : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਸੂਬੇ ਵਿੱਚ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।
ਪੁਲਿਸ ਦੇ ਭਾਰੀ ਦਲ ਨੇ ਕਾਂਗਰਸੀ ਵਰਕਰਾਂ ਨੂੰ ਪੀ.ਐੱਸ.ਪੀ.ਸੀ.ਐੱਲ. ਦੇ ਮੁੱਖ ਦਫ਼ਤਰ ਪਹੁੰਚਣ ਤੋਂ ਰੋਕ ਲਿਆ। ਪੁਲਿਸ ਨੇ ਰਸਤੇ ਵਿੱਚ ਸਖ਼ਤ ਬੈਰੀਕੇਡਿੰਗ ਕੀਤੀ ਹੋਈ ਸੀ।
ਇਸ ਮੌਕੇ ਬੋਲਦਿਆਂ ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਪੈਦਾ ਹੋਇਆ ਬਿਜਲੀ ਸੰਕਟ ਮਨੁੱਖ ਵੱਲੋਂ ਖ਼ੁਦ ਸਹੇੜਿਆ ਹੋਇਆ ਹੈ, ਜੋ ਕਿ ‘ਆਪ’ ਸਰਕਾਰ ਦੇ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਅਤੇ ਮੁਕੰਮਲ ਕੁਪ੍ਰਬੰਧਨ ਦਾ ਨਤੀਜਾ ਹੈ।ਉਨ੍ਹਾਂ ਦੱਸਿਆ ਕਿ ਸਾਬਕਾ ਚੇਅਰਮੈਨ ਬਸੰਤ ਗਰਗ ਨੂੰ ਤਕਨੀਕੀ ਮਾਹਿਰ ਨਾ ਹੋਣ ਦੇ ਬਾਵਜੂਦ ਨਿਯੁਕਤ ਕੀਤਾ ਗਿਆ, ਜਦਕਿ ਤਕਨੀਕੀ ਮਾਹਿਰ ਹੋਣਾ ਇਸ ਅਹੁਦੇ ਦੀ ਮੁੱਖ ਸ਼ਰਤ ਹੈ।

ਇਹ ਵੀ ਪੜ੍ਹੋ 👉ਕਿਸਾਨ ਮੰਗਾਂ ਨੂੰ ਲੈ ਕੇ ਉਗਰਾਹਾਂ ਜਥੇਬੰਦੀ ਨੇ ਮਿੰਨੀ ਸਕੱਤਰੇਤ ਦੀ ਕੀਤੀ ਘੇਰਾਬੰਦੀ

ਉਨ੍ਹਾਂ ਖੁਲਾਸਾ ਕੀਤਾ ਕਿ ‘ਆਪ’ ਸਰਕਾਰ ਨੇ ਦਿੱਲੀ ਵਾਲਿਆਂ ਦੇ ਇਸ਼ਾਰੇ ‘ਤੇ ਗਰਗ ਨੂੰ ਅਹੁਦਾ ਦੇਣ ਲਈ ਨਿਯਮਾਂ ਵਿੱਚ ਬਦਲਾਅ ਕੀਤਾ, ਤੇ ਇਹ ਕਿਸੇ ਤੋਂ ਲੁਕਿਆ ਨਹੀਂ। ਉਨ੍ਹਾਂ ਕਿਹਾ ਕਿ ਗਰਗ ਨੂੰ ਕਈ ਅਹੁਦੇ ਦਿੱਤੇ ਗਏ ਸਨ ਅਤੇ ਇਹੀ ਕਾਰਨ ਰਿਹਾ ਕਿ ਉਹ ਆਪਣੇ 300 ਦਿਨਾਂ ਦੇ ਕਾਰਜਕਾਲ ਵਿੱਚੋਂ ਸਿਰਫ਼ 20 ਦਿਨ ਹੀ ਦਫ਼ਤਰ ਆਏ।ਇਸੇ ਤਰ੍ਹਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ‘ਆਪ’ ਨੇ ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ ਜਨਰੇਸ਼ਨ ਹਰਜੀਤ ਸਿੰਘ ਨੂੰ ਬਿਨਾਂ ਵਜ੍ਹਾ ਹਟਾ ਕੇ ਇੱਕ ਅਯੋਗ ਵਿਅਕਤੀ ਨੂੰ ਇਸ ਅਹੁਦੇ ‘ਤੇ ਨਿਯੁਕਤ ਕਰ ਦਿੱਤਾ, ਕਿਉਂਕਿ ਉਨ੍ਹਾਂ ਨੇ ‘ਆਪ’ ਦੇ ਗ਼ਲਤ ਫ਼ਰਮਾਨਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਿੰਘ ਨੂੰ ਸਿਰਫ਼ ਹਟਾਇਆ ਹੀ ਨਹੀਂ ਗਿਆ, ਸਗੋਂ ਵਿਜੀਲੈਂਸ ਬਿਊਰੋ ਰਾਹੀਂ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ 👉Punjab ’ਚ ਬਿਜਲੀ ਸੰਕਟ: ਲੰਮੇ ਕੱਟਾਂ ਕਾਰਨ ਲੋਕ ਬੇਹਾਲ ਤੇ ਕਾਰੋਬਾਰ ਠੱਪ,ਭਾਜਪਾ ਨੇ ਸਰਕਾਰ ਨੂੰ ਘੇਰਿਆ

ਉਨ੍ਹਾਂ ਖੁਲਾਸਾ ਕੀਤਾ ਕਿ ਹਰਜੀਤ ਸਿੰਘ ਨੂੰ ਇਸ ਲਈ ਹਟਾਇਆ ਗਿਆ ਕਿਉਂਕਿ ਤਤਕਾਲੀ ਬਿਜਲੀ ਮੰਤਰੀ ਸੰਜੀਵ ਅਰੋੜਾ ਲੁਧਿਆਣਾ ਦੇ ਆਪਣੇ ਇੱਕ ਚਹੇਤੇ ਨੂੰ ਇੱਥੇ ਐਡਜਸਟ ਕਰਨਾ ਚਾਹੁੰਦੇ ਸਨ, ਜੋ ਇਸ ਅਹੁਦੇ ਲਈ ਯੋਗ ਵੀ ਨਹੀਂ ਸੀ, ਪਰ ਉਸਨੇ ਮੰਤਰੀ ਦੀ ਕਈ ਤਰੀਕਿਆਂ ਨਾਲ ਮਦਦ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਅਰੋੜਾ ਆਖ਼ਰਕਾਰ ਜੇਲ੍ਹ ਚਲੇ ਗਏ, ਪਰ ਜਾਣ ਤੋਂ ਪਹਿਲਾਂ ਉਹ ਪੀ.ਐੱਸ.ਪੀ.ਸੀ.ਐੱਲ. ਦਾ ਪੂਰਾ ਬੇੜਾ ਗਰਕ ਕਰ ਗਏ, ਜਿਸ ਕਾਰਨ ਅੱਜ ਸੂਬੇ ਵਿੱਚ ਬਿਜਲੀ ਸੰਕਟ ਬਣਿਆ ਹੋਇਆ ਹੈ।ਵੜਿੰਗ ਨੇ ਕਿਹਾ ਕਿ ਅਯੋਗ ਅਤੇ ਭ੍ਰਿਸ਼ਟ ਲੋਕਾਂ ਦੇ ਹੱਥਾਂ ਵਿੱਚ ਵਾਗਡੋਰ ਹੋਣ ਕਾਰਨ ਪੀ.ਐੱਸ.ਪੀ.ਸੀ.ਐੱਲ. ਬਿਜਲੀ ਦੀ ਮੰਗ ਦਾ ਅੰਦਾਜ਼ਾ ਲਗਾਉਣ ਵਿੱਚ ਵੀ ਨਾਕਾਮ ਰਿਹਾ। ਉਨ੍ਹਾਂ ਕਿਹਾ ਕਿ ਘੱਟ ਮਾਨਸੂਨ ਰਹਿਣ ਦੀ ਪਹਿਲਾਂ ਹੀ ਭਵਿੱਖਬਾਣੀ ਸੀ, ਫਿਰ ਵੀ ਪੀ.ਐੱਸ.ਪੀ.ਸੀ.ਐੱਲ. ਨੇ ਖੇਤੀਬਾੜੀ ਖੇਤਰ ਲਈ ਕੋਈ ਪ੍ਰਬੰਧ ਨਹੀਂ ਕੀਤੇ।

ਇਹ ਵੀ ਪੜ੍ਹੋ 👉ਗੁਲਜਾਰ ਸਿੰਘ ਖੁਦਕੁਸ਼ੀ ਮਾਮਲਾ :ਖਜ਼ਾਨਾ ਮੰਤਰੀ ਤੇ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਨੇ ਕੀਤਾ ਪ੍ਰਦਰਸ਼ਨ ਫੂਕਿਆ ਪੁਤਲਾ

ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਨੂੰ ਕੋਲੇ ਦੀ ਘਾਟ ਦਾ ਨਾਂ ਦੇਣਾ ਬਿਲਕੁਲ ਗ਼ਲਤ ਹੈ। ਪੰਜਾਬ ਕੋਲ ਆਪਣੀ ਕੋਲਾ ਖਾਣ ਹੈ ਅਤੇ ਇੱਥੇ ਕੋਲੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਜੋ ਕਿ ‘ਆਪ’ ਵੱਲੋਂ ਕੀਤੇ ਵਾਅਦਿਆਂ ਤੋਂ ਮੁੱਕਰਨ ਕਰਕੇ ਹੋਈ ਸੀ।ਲਹਿਰਾ ਮੁਹੱਬਤ ਅਤੇ ਰੋਪੜ ਥਰਮਲ ਪਲਾਂਟਾਂ ਵਿੱਚ ਬਿਜਲੀ ਉਤਪਾਦਨ ਕਾਫ਼ੀ ਘੱਟ ਗਿਆ ਹੈ।ਪੀ.ਐੱਸ.ਪੀ.ਸੀ.ਐੱਲ. ਵਿੱਚ ਫੈਲੇ ਵੱਡੇ ਭ੍ਰਿਸ਼ਟਾਚਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ ਜਿਹੜੀ ਬਿਜਲੀ ਕੁਝ ਸਾਲ ਪਹਿਲਾਂ ਤੱਕ 5 ਰੁਪਏ ਪ੍ਰਤੀ ਯੂਨਿਟ ਮਿਲਦੀ ਸੀ, ਹੁਣ 8.10 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਖ਼ਰੀਦੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸੌਦਾ ਤੈਅ ਕਰਨ ਲਈ ਦਿੱਲੀ ਤੋਂ ਵਿਸ਼ੇਸ਼ ਦਲਾਲ ਨਿਯੁਕਤ ਕੀਤੇ ਗਏ ਹਨ ਅਤੇ ਬਿਜਲੀ ਸਿੱਧੀ ਖ਼ਰੀਦਣ ਦੀ ਬਜਾਏ ਦਲਾਲਾਂ ਰਾਹੀਂ ਖ਼ਰੀਦੀ ਜਾ ਰਹੀ ਹੈ।ਵੜਿੰਗ ਨੇ ਖੇਤੀਬਾੜੀ ਖੇਤਰ ਅਤੇ ਮੁਫ਼ਤ ਬਿਜਲੀ ਲਈ ਸਰਕਾਰ ਵੱਲੋਂ ਪੀ.ਐੱਸ.ਪੀ.ਸੀ.ਐੱਲ. ਨੂੰ ਦਿੱਤੀ ਜਾਣ ਵਾਲੀ 22,000 ਕਰੋੜ ਰੁਪਏ ਦੀ ਸਬਸਿਡੀ ਵਿੱਚੋਂ 7,000 ਕਰੋੜ ਰੁਪਏ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਵੀ ਚੁੱਕਿਆ। ਉਨ੍ਹਾਂ ਸਵਾਲ ਕੀਤਾ ਕਿ ਇਹ 7,000 ਕਰੋੜ ਰੁਪਏ ਆਖ਼ਰ ਕਿੱਥੇ ਗ਼ਾਇਬ ਹੋ ਗਏ?

ਇਹ ਵੀ ਪੜ੍ਹੋ 👉Bathinda ‘ਚ ਵਾਪਰੇ ਭਿਆਨਕ ਹਾਦਸੇ ‘ਚ ਵੈਟਰਨਰੀ ਡਾਕਟਰ ਦੀ ਮੌ+ਤ, ਤਿੰਨ ਜ਼ਖਮੀ

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਰਜ਼ੇ ਲੈਣ ਲਈ ਦਲਾਲੀ ਦੇਣ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ 10,000 ਕਰੋੜ ਰੁਪਏ ਦਾ ਕਰਜ਼ਾ ਲੈਣ ਲਈ 150 ਕਰੋੜ ਰੁਪਏ ਦੀ ਦਲਾਲੀ ਦਿੱਤੀ ਅਤੇ ਬਾਅਦ ਵਿੱਚ 25,000 ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਲਈ 340 ਕਰੋੜ ਰੁਪਏ ਹੋਰ ਅਦਾ ਕੀਤੇ। ਉਨ੍ਹਾਂ ਕਿਹਾ ਕਿ ਦੂਜੇ ਮਾਮਲੇ ਵਿੱਚ ਦਲਾਲ ਗੁਜਰਾਤ ਤੋਂ ਸੀ ਅਤੇ ਦੋਸ਼ ਲਾਇਆ ਕਿ ਦਲਾਲੀ ਦੇ ਇਸ ਪੈਸੇ ਦੀ ਵਰਤੋਂ ਉੱਥੋਂ ਦੀਆਂ ਚੋਣਾਂ ਵਿੱਚ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਹੁਣ ਤੱਕ ਦੇ ਸਭ ਤੋਂ ਮਾੜੇ ਮੁੱਖ ਮੰਤਰੀ ਸਾਬਤ ਹੋਏ ਹਨ ਜਿਨ੍ਹਾਂ ਨੇ ਪੰਜਾਬ ਨੂੰ 25 ਸਾਲ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਨ ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕਰ ਦਿੱਤਾ ਹੈ।ਵੜਿੰਗ ਨੇ ਇਹ ਵੀ ਐਲਾਨ ਕੀਤਾ ਕਿ ਭਲਕੇ ਨਵ-ਨਿਯੁਕਤ ਜਨਰਲ ਸਕੱਤਰ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਹਰਪਾਲ ਚੀਮਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਚੀਮਾ ਦੇ ਗੁੰਡਿਆਂ ਵੱਲੋਂ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤੇ ਗਏ ਦਲਿਤ ਗੁਲਜ਼ਾਰ ਸਿੰਘ ਨੂੰ ਇਨਸਾਫ਼ ਮਿਲਣਾ ਬਹੁਤ ਜ਼ਰੂਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਸੁਖਬੀਰ ਬਾਦਲ ਦੀ ਹਾਜ਼ਰੀ ‘ਚ ਜ਼ਿਲ੍ਹਾ ਪ੍ਰੀਸ਼ਦ ਦੇ ਨਵਨਿਯੁਕਤ ਚੇਅਰਮੈਨ ਤੇ ਵਾਈਸਰ ਚੇਅਰਪਰਸਨ ਦੀ ਹੋਈ ਤਾਜ਼ਪੋਸ਼ੀ

DAV College Bathinda ਵਿਖੇ ਹਿੰਦੀ ਦਿਵਸ ‘ਇੱਕ ਹਫ਼ਤੇ ਦੇ ਰੂਪ ਵਿੱਚ’ ਦਾ ਅੱਜ ਦੂਜਾ ਦਿਨ

Leave a Reply

Your email address will not be published. Required fields are marked *